ਜ਼ਿਲ੍ਹੇ ਦੇ ਅਗਾਂਹਵਧੂ ਕਿਸਾਨਾਂ ਨੂੰ ਸਨਮਾਨਿਤ ਕਰਦੇ ਹੋਏ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ
ਦੀਦਾਰ ਗੁਰਨਾ
ਰੂਪਨਗਰ 3 ਨਵੰਬਰ 2025 : ਜ਼ਿਲ੍ਹੇ ਅੰਦਰ ਝੋਨੇ ਦੀ ਪਰਾਲੀ ਬਿਨ੍ਹਾਂ ਅੱਗ ਲਗਾ ਕੇ ਪ੍ਰਬੰਧਨ ਕਰਨ ਹਿੱਤ ਕਿਸਾਨਾਂ ਨੂੰ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਵਰਜੀਤ ਵਾਲੀਆ ਵੱਲੋਂ ਸਨਮਾਨਿਤ ਕਰਦਿਆਂ ਪ੍ਰਸ਼ੰਸਾ ਪੱਤਰ ਦਿੱਤੇ ਗਏ , ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਵਰਜੀਤ ਵਾਲੀਆ ਵੱਲੋਂ ਜ਼ਿਲ੍ਹੇ ਦੇ ਕਿਸਾਨਾਂ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ, ਕਿਉਂਕਿ ਅਜੇ ਤੱਕ ਵੀ ਜ਼ਿਲ੍ਹਾ ਰੂਪਨਗਰ ਵਿੱਚ ਝੋਨੇ ਦੀ ਪਰਾਲੀ ਦੇ ਅੱਗ ਦਾ ਕੋਈ ਵੀ ਕੇਸ ਪ੍ਰਾਪਤ ਨਹੀਂ ਹੋਇਆ ਹੈ ਜੋ ਕਿ ਕਿਸਾਨਾਂ ਦੀ ਚੰਗੀ ਤੇ ਸੰਚਾਰੂ ਸੋਚ ਦਾ ਇੱਕ ਪ੍ਰਮਾਣ ਹੈ
ਸ਼੍ਰੀ ਵਰਜੀਤ ਵਾਲੀਆ ਵੱਲੋਂ ਇਹ ਵੀ ਦੱਸਿਆ ਗਿਆ ਕਿ ਝੋਨੇ ਦੀ ਪਰਾਲੀ ਦੀ ਅੱਗ ਲੱਗਣ ਨਾਲ ਹਵਾ ਦੂਸ਼ਿਤ ਅਤੇ ਮਿੱਟੀ ਦੇ ਉਪਜਾਊ ਤੱਤ ਨਸ਼ਟ ਹੋ ਜਾਂਦੇ ਹਨ ਤੇ ਨਾਲ ਹੀ ਕਈ ਪ੍ਰਕਾਰ ਦੀਆਂ ਗੰਭੀਰ ਬਿਮਾਰੀਆਂ ਲੱਗਣ ਦਾ ਖਦਸ਼ਾ ਬਣਿਆ ਰਹਿੰਦਾ ਹੈ , ਉਨ੍ਹਾਂ ਵੱਲੋਂ ਇਸ ਸਮਾਰੋਹ ਵਿੱਚ ਸ਼ਾਮਿਲ ਉੱਦਮੀ ਕਿਸਾਨਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਤੇ ਆਸ ਕੀਤੀ ਕਿ ਉਹ ਭਵਿੱਖ ਵਿੱਚ ਵੀ ਇਸ ਪਵਿੱਤਰ ਮੁਹਿੰਮ ਵਿੱਚ ਤਹਿ ਦਿਲੋਂ ਯੋਗਦਾਨ ਪਾਉਣਗੇ , ਇਸ ਸਮਾਗਮ ਵਿੱਚ ਸ਼ਾਮਿਲ ਪੁਲਿਸ ਵਿਭਾਗ ਦੇ ਐੱਸਪੀ ਸ਼੍ਰੀ ਅਰਵਿੰਦ ਮੀਨਾ ਵੱਲੋਂ ਵੀ ਕਿਸਾਨਾਂ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਮੁੱਖ ਖੇਤੀਬਾੜੀ ਅਫਸਰ ਸ਼੍ਰੀ ਲੇਖ ਰਾਜ ਵੀ ਵੱਲੋਂ ਕਿਸਾਨਾਂ ਵੱਲੋਂ ਪਰਾਲੀ ਪ੍ਰਬੰਧਨ ਦੇ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ ਤੇ ਇਹ ਸਮਾਰੋਹ ਵਿੱਚ ਕਿਸਾਨਾਂ ਦੀ ਸ਼ਮੂਲੀਅਤ ਦਾ ਧੰਨਵਾਦ ਕੀਤਾ
ਇਸ ਮੌਕੇ ਖੇਤੀਬਾੜੀ ਇੰਜੀਨੀਅਰ ਜੁਝਾਰ ਸਿੰਘ, ਏਡੀਓ ਡਾ. ਸੁਖ ਸਾਗਰ, ਏਡੀਓ ਕੁਨਾਲ, ਏਡੀਓ ਬਲਜੀਤ ਸਿੰਘ, ਏਡੀਓ ਨਵਦੀਪ ਸਿੰਘ, ਏਡੀਓ ਦਿਲਰਾਜ ਸਿੰਘ, ਏਐਸਆਈ ਸ਼ਮਸ਼ੇਰ ਸਿੰਘ, ਏਐਸਆਈ ਪਵਿੱਤਰ ਸਿੰਘ ਅਤੇ ਜ਼ਿਲ੍ਹੇ ਦੇ ਅਗਾਂਹਵਧੂ ਕਿਸਾਨ ਸ਼ਾਮਿਲ ਸਨ