ਪੰਜਾਬ ਸਟੇਟ ਮਨਿਸਟਰੀਅਲ ਸਰਵਿਸਸ ਯੂਨੀਅਨ ਵੱਲੋ ਤਰਨਤਾਰਨ ਵਿਖੇ ਰੋਸ ਮਾਰਚ 7 ਨੂੰ : ਨਰਿੰਦਰ ਸ਼ਰਮਾ
ਰੋਹਿਤ ਗੁਪਤਾ
ਗੁਰਦਾਸਪੁਰ 3 ਨਵੰਬਰ
ਪੰਜਾਬ ਸਰਕਾਰ ਵੱਲੋ ਮੁਲਾਜਮਾਂ ਨਾਲ ਕੀਤੇ ਵਾਅਦੇ ਪੂਰੇ ਨਾ ਕਰਨ ਦੇ ਰੋਸ ਵਿੱਚ ਪੰਜਾਬ ਸਟੇਟ ਮਨਿਸਟਰੀਅਲ ਸਰਵਿਸਸ ਯੂਨੀਅਨ ਦੇ ਸੂਬਾ ਬਾਡੀ ਵੱਲੋ ਫੈਸਲਾ ਲਿਆ ਗਿਆ ਹੈ ਕਿ ਤਰਨ ਤਾਰਨ ਹਲਕੇ ਅੰਦਰ ਹੋ ਰਹੀ ਜਿਮਨੀ ਚੋਣ ਦੋਰਾਨ ਸਰਕਾਰ ਦੇ ਖਿਲਾਫ ਤਰਨ ਤਾਰਨ ਸ਼ਹਿਰ ਅਤੇ ਪਿੰਡਾਂ ਵਿੱਚ ਰੋਸ ਮਾਰਚ 7 ਨਵੰਬਰ ਨੂੰ ਕੀਤਾ ਜਾਵੇਗਾ ਅਤੇ ਇਸ ਦਿਨ ਸਮੂਹ ਕਲੈਰੀਕਲ ਕਾਮਾ ਸਮੂਹਿਕ ਛੁੱਟੀ ਤੇ ਰਹੇਗਾ।
ਇਸ ਸੰਬੰਧੀ ਪੰਜਾਬ ਸਿੱਖਿਆ ਵਿਭਾਗ ਮਨਿਸਰੀਰੀਅਨ ਸਟਾਂਫ ਐਸੋਸੀਏਸ਼ਨ ਪੰਜਾਬ ਦੇ ਸੂਬਾ ਅਡੀਸ਼ਨਲ ਜਨਰਲ ਸਕੱਤਰ ਨਰਿੰਦਰ ਸ਼ਰਮਾ ਨੇ ਕਿਹਾ ਕਿ ਸਰਕਾਰ ਵੱਲੋ ਮੁਲਾਜਮਾਂ ਦੀਆਂ ਮੰਨੀਆਂ ਗਈਆਂ ਮੰਗਾਂ ਨੂੰ ਲਾਗੂ ਨਾ ਕਰਨ ਅਤੇ ਬਕਾਇਆ ਰਹਿੰਦੀਆਂ ਮੰਗਾਂ ਨੂੰ ਨਾ ਮੰਨਣ ਕਰਕੇ ਮੁਲਾਜਮਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ ਅਤੇ ਇਹ ਵੀ ਕਿਹਾ ਕਿ ਸਰਕਾਰ ਨੇ ਮੁਲਾਜਮਾਂ ਨਾਲ ਧੋਖਾ ਕੀਤਾ ਹੈ ਜਿਸ ਕਰਕੇ ਇਹ ਰੋਸ ਰੈਲੀ ਕੀਤੀ ਜਾ ਰਹੀ ਹੈ। ਇਸ ਰੋਸ ਰੈਲੀ ਵਿੱਚ ਸਿੱਖਿਆ ਵਿਭਾਗ ਦੇ ਕਾਮੇ ਵੱਡੀ ਗਿਣਤੀ ਵਿੱਚ ਸ਼ਾਮਿਲ ਹੋਣਗੇ