ਡੀਟੀਐਫ ਵੱਲੋਂ ਪੱਤਰਕਾਰਾਂ ਅਤੇ ਆਰਟੀਆਈ ਕਾਰਕੁੰਨਾ 'ਤੇ ਦਰਜ ਕੇਸ ਰੱਦ ਕਰਨ ਦੀ ਮੰਗ
ਬਠਿੰਡਾ,2 ਜਨਵਰੀ 2026 : ਮੁੱਖ ਮੰਤਰੀ ਦੇ ਜਪਾਨ ਦੌਰੇ ਦੌਰਾਨ ਪੰਜਾਬ ਵਿੱਚ ਹੈਲੀਕਾਪਟਰ ਦੀ ਹੋ ਰਹੀ ਵਰਤੋਂ ਨੂੰ ਲੈ ਕੇ ਸਵਾਲ ਪੁੱਛਣ ਵਾਲੇ ਪੱਤਰਕਾਰਾਂ ਮਨਿੰਦਰਜੀਤ ਸਿੱਧੂ, ਮਿੰਟੂ ਗੁਰੂਸਰੀਆ ਅਤੇ ਆਰ.ਟੀ.ਆਈ.ਐਕਟੀਵਿਸਟ ਮਾਣਿਕ ਗੋਇਲ ਸਮੇਤ 10 ਪੱਤਰਕਾਰਾਂ ਉੱਪਰ ਭਗਵੰਤ ਮਾਨ ਸਰਕਾਰ ਵੱਲੋਂ ਕੇਸ ਦਰਜ਼ ਕਰਨ ਦੀ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਜ਼ਿਲ੍ਹਾ ਬਠਿੰਡਾ ਵੱਲੋਂ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦੀ ਹੈ | ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਦੇ ਸੂਬਾ ਪ੍ਰਧਾਨ ਦਿਗਵਿਜੇਪਾਲ ਸ਼ਰਮਾ , ਸੂਬਾ ਸਕੱਤਰ ਰੇਸ਼ਮ ਸਿੰਘ ਖੇਮੂਆਣਾ ਬਠਿੰਡਾ ਜ਼ਿਲ੍ਹੇ ਦੇ ਪ੍ਰਧਾਨ ਬਲਜਿੰਦਰ ਸਿੰਘ ਅਤੇ ਸਕੱਤਰ ਜਸਵਿੰਦਰ ਸਿੰਘ ਨੇ ਪ੍ਰੈਸ ਨੋਟ ਜਾਰੀ ਕਰਦੇ ਹੋਏ ਕਿਹਾ ਕਿ ਇਹ ਕੇਸ ਦਰਜ਼ ਕਰਨਾ ਵਿਚਾਰ ਪ੍ਰਗਟ ਕਰਨ ਦੀ ਆਜ਼ਾਦੀ ਤੇ ਹਮਲਾ ਹੈ ਅਤੇ ਪੰਜਾਬ ਦੇ ਲੋਕ ਇਸਨੂੰ ਬਰਦਾਸ਼ਤ ਨਹੀਂ ਕਰਨਗੇ|
ਆਗੂਆਂ ਨੇ ਕਿਹਾ ਕਿ ਪੰਜਾਬ ਵਿੱਚ ਭਗਵੰਤ ਮਾਨ ਦੀ ਸਰਕਾਰ ਨੇ ਅਣ-ਐਲਾਨੀ ਐਮਰਜੇਂਸੀ ਵਰਗੇ ਹਾਲਾਤ ਬਣਾਏ ਹੋਏ ਹਨ | ਸਰਕਾਰ ਨੂੰ ਸਵਾਲ ਕਰਨ ਵਾਲੇ ਲੋਕ ਜਾ ਪੱਤਰਕਾਰ ਅਤੇ ਲੋਕਾਂ ਲਈ ਲੜ ਰਹੀਆਂ ਜਥੇਬੰਦੀਆਂ ਦੇ ਆਗੂਆਂ ਤੇ ਕੇਸ ਪਾ ਕੇ ਜੇਲ੍ਹਾਂ ਵਿੱਚ ਸੁੱਟਿਆ ਜਾ ਰਿਹਾ ਹੈ |ਆਗੂਆਂ ਨੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਆਗੂ ਮੁਕੇਸ਼ ਮਲੌਦ ਨੂੰ ਗ੍ਰਿਫਤਾਰ ਕਰਕੇ ਜੇਲ੍ਹ ਵਿੱਚ ਡੱਕਣ ਦੀ ਵੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ| ਜਥੇਬੰਦੀ ਦੇ ਜ਼ਿਲ੍ਹਾ ਮੀਤ ਪ੍ਰਧਾਨ ਵਿਕਾਸ ਗਰਗ, ਵਿੱਤ ਸਕੱਤਰ ਅਨਿਲ ਭੱਟ ਜਥੇਬੰਦਕ ਸਕੱਤਰ ਕੁਲਵਿੰਦਰ ਵਿਰਕ ਅਤੇ ਪ੍ਰੈਸ ਸਕੱਤਰ ਗੁਰਪ੍ਰੀਤ ਸਿੰਘ, ਬਲਾਕ ਪ੍ਰਧਾਨ ਰਾਜਵਿੰਦਰ ਜਲਾਲ ਭੁਪਿੰਦਰ ਸਿੰਘ ਮਾਈਸਰ ਖਾਨਾ ਭੋਲਾ ਰਾਮ ਬਲਕਰਨ ਕੋਟਸ਼ਮੀਰ ਅਤੇ ਅਸ਼ਵਨੀ ਡੱਬਵਾਲੀ ਨੇ ਮੰਗ ਕੀਤੀ ਕਿ ਪੱਤਰਕਾਰਾਂ, ਸਮਾਜਿਕ ਕਾਰਕੁਨਾਂ ਅਤੇ ਜਥੇਬੰਦਕ ਆਗੂਆਂ ਉੱਪਰ ਪਾਏ ਕੇਸ ਤਰੰਤ ਵਾਪਿਸ ਲਏ ਜਾਣ ਨਹੀਂ ਤਾਂ ਆਉਣ ਵਾਲੇ ਦਿਨਾਂ ਵਿੱਚ ਸਰਕਾਰ ਨੂੰ ਲੋਕਾਂ ਦੇ ਵੱਡੇ ਰੋਹ ਦਾ ਸਾਹਮਣਾ ਕਰਨਾ ਪੈ ਸਕਦਾ ਹੈ|