ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ 'ਨਸ਼ਿਆਂ ਖਿਲਾਫ਼ ਨੌਜਵਾਨ' ਮੁਹਿੰਮ ਦੇ ਅੰਤਿਮ ਪੜਾਅ ਸਬੰਧੀ ਪ੍ਰੋਗਰਾਮ ਕਰਵਾਇਆ
178 ਸਕੂਲਾਂ, 201 ਪਿੰਡਾਂ, 12 ਡੀ-ਅਡੀਕਸ਼ਨ ਸੈਂਟਰ, 25 ਓਟ ਸੈਂਟਰਾਂ ਅਤੇ 05 ਸੈਮੀਨਾਰ ਕੇਂਦਰੀ ਜੇਲ੍ਹ, ਗੁਰਦਾਸਪੁਰ ਵਿੱਚ ਜਾਗਰੂਕਤਾ ਪ੍ਰੋਗਰਾਮ ਕਰਵਾਏ ਗਏ
ਰੋਹਿਤ ਗੁਪਤਾ
ਗੁਰਦਾਸਪੁਰ, 6 ਜਨਵਰੀ ਸ੍ਰੀ ਦਿਲਬਾਗ ਸਿੰਘ ਜੌਹਲ, ਮਾਨਯੋਗ ਜਿਲ੍ਹਾ ਅਤੇ ਸੈਸ਼ਨ ਜੱਜ- ਕਮ- ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਦੇ ਦਿਸ਼ਾ ਨਿਰਦੇਸ਼ਾ ਅਤੇ ਸ੍ਰੀ ਹਰਪ੍ਰੀਤ ਸਿੰਘ, ਸੀ.ਜੇ.ਐਮ-ਸਹਿਤ-ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਵੱਲੋਂ 'ਨਸ਼ਿਆਂ ਖਿਲਾਫ਼ ਨੌਜਵਾਨ' ਮੁਹਿੰਮ ਦੇ ਅੰਤਿਮ ਪੜਾਅ ਸਬੰਧੀ ਪ੍ਰੋਗਰਾਮ ਕਰਵਾਇਆ ਗਿਆ। ਇਹ ਪ੍ਰੋਗਰਾਮ ਜਿਲ੍ਹਾ ਕਚਹਿਰੀਆਂ, ਗੁਰਦਾਸਪੁਰ ਦੇ ਕਾਨਫਰੰਸ ਰੂਮ ਵਿੱਚ ਕਰਵਾਇਆ ਗਿਆ। ਇਸ ਪ੍ਰੋਗਰਾਮ ਦੌਰਾਨ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੀ.ਐਲ.ਵੀਜ਼ ਨੂੰ ਪ੍ਰਸ਼ੰਸਾ ਸਰਟੀਫਿਕੇਟ ਦਿੱਤੇ ਗਏ।
ਇਸ ਮੌਕੇ ਸ੍ਰੀ ਹਰਪ੍ਰੀਤ ਸਿੰਘ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਵੱਲੋਂ ਦੱਸਿਆ ਗਿਆ ਕਿ ਇਸ ਕੈਂਪੇਨ ਦੌਰਾਨ 178 ਸਕੂਲਾਂ, 201 ਪਿੰਡਾਂ, 12 ਡੀ-ਅਡੀਕਸ਼ਨ ਸੈਂਟਰ, 25 ਓਟ ਸੈਂਟਰਾਂ ਅਤੇ 05 ਸੈਮੀਨਾਰ ਕੇਂਦਰੀ ਜੇਲ੍ਹ, ਗੁਰਦਾਸਪੁਰ ਆਦਿ ਵਿੱਚ ਪੈਨਲ ਐਡਵੋਕੇਟਜ਼ ਅਤੇ ਪੀ.ਐਲ.ਵੀ. ਦੀਆਂ 22 ਟੀਮਾਂ ਵੱਲੋਂ ਵੱਖ-ਵੱਖ ਤਰ੍ਹਾਂ ਦੇ ਜਾਗਰੂਕਤਾ ਪ੍ਰੋਗਰਾਮ ਕਰਵਾਏ ਗਏ।
ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਵੱਲੋਂ ਇੱਕ ਖੂਨਦਾਨ ਕੈਂਪ, ਨੁੱਕੜ ਨਾਟਕ, 13 ਪਿੰਡਾਂ ਵਿੱਚ ਰੈਲੀਆਂ ਆਦਿ ਪ੍ਰੋਗਰਾਮ ਕਰਵਾਏ ਗਏ। ਇਹਨਾਂ ਪ੍ਰੋਗਰਾਮਾਂ ਵਿੱਚ ਲਗਭਗ 21440 ਵਿਦਿਆਰਥੀਆਂ ਅਤੇ ਪਿੰਡ ਦੇ ਲੋਕਾਂ ਵੱਲੋਂ ਹਿੱਸਾ ਲਿਆ ਗਿਆ।
ਉਨ੍ਹਾਂ ਦੱਸਿਆ ਕਿ ਇਸ ਕੈਂਪੇਨ ਦਾ ਮੰਤਵ ਨੌਜਵਾਨਾਂ ਨੂੰ ਵੱਧ ਤੋਂ ਵੱਧ ਨਸ਼ਿਆਂ ਦੇ ਦੁਰਪ੍ਰਭਾਵ ਪ੍ਰਤੀ ਜਾਗਰੂਕ ਕਰਨਾ ਸੀ ਤਾਂ ਜੋ ਅੱਜ ਦੀ ਨੌਜਵਾਨ ਪੀੜੀ ਨਸ਼ਿਆਂ ਤੋਂ ਬੱਚ ਸਕੇ ਅਤੇ ਆਪਣਾ ਭਵਿੱਖ ਵਧੀਆ ਬਣਾ ਸਕੇ।