ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਬਲਾਕ ਭੁੱਚੋ ਮੰਡੀ ਦੀ ਹੋਈ ਮੀਟਿੰਗ
ਅਸ਼ੋਕ ਵਰਮਾ
ਭੁੱਚੋ ਮੰਡੀ, 10 ਜਨਵਰੀ 2026: ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਬਲਾਕ ਭੁੱਚੋ ਮੰਡੀ ਦੀ ਮੀਟਿੰਗ ਦੀ ਬਲਾਕ ਪ੍ਰਧਾਨ ਡਾਕਟਰ ਹਰਪ੍ਰੀਤ ਸਿੰਘ ਝੰਡੂਕੇ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਬਲਾਕ ਦੇ ਵੱਖ ਵੱਖ ਪਿੰਡਾਂ ਤੋਂ ਡਾਕਟਰ ਸਾਥੀਆਂ ਨੇ ਸ਼ਮੂਲੀਅਤ ਕੀਤੀ।ਇਸ ਮੌਕੇ ਡਾਕਟਰ ਸਾਥੀਆਂ ਨੂੰ ਆ ਰਹੀਆਂ ਮੁਸ਼ਕਿਲਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਡਾਕਟਰ ਸਾਥੀਆਂ ਨੂੰ ਸਾਫ ਸੁਥਰੀ ਪ੍ਰੈਕਟਿਸ ਕਰਨ ਲਈ ਪ੍ਰੇਰਿਆ। ਇਸ ਮੌਕੇ ਆਗੂਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਚੋਣਾਂ ਦੌਰਾਨ ਡਾਕਟਰ ਸਾਥੀਆਂ ਨਾਲ ਕੀਤੇ ਵਾਅਦੇ ਪੂਰੇ ਕੀਤੇ ਜਾਣ ਅਤੇ ਤਜਰਬੇ ਦੇ ਆਧਾਰ ਤੇ ਡਾਕਟਰ ਸਾਥੀਆਂ ਨੂੰ ਰਜਿਸਟਰਡ ਕੀਤਾ ਜਾਵੇ।
ਇਸ ਮੀਟਿੰਗ ਦੌਰਾਨ ਡਾਕਟਰ ਵਰੁਣ ਗਰਗ ਸ਼ਾਰਦਾ ਹਸਪਤਾਲ ਬਠਿੰਡਾ ਨੇ ਹਸਪਤਾਲ ਵਿੱਚ ਮਰੀਜ਼ਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਅਤੇ ਵੱਖ ਵੱਖ ਬਿਮਾਰੀਆਂ ਦੇ ਇਲਾਜ ਸਬੰਧੀ ਜਾਣਕਾਰੀ ਦਿੱਤੀ। ਇਸ ਮੌਕੇ ਐਸੋਸੀਏਸ਼ਨ ਵਿੱਚ ਸ਼ਾਮਲ ਹੋਏ ਨਵੇਂ ਡਾਕਟਰ ਸਾਥੀਆਂ ਦਾ ਐਸੋਸੀਏਸ਼ਨ ਦੇ ਅਹੁਦੇਦਾਰਾਂ ਵੱਲੋਂ ਵਿਸ਼ੇਸ਼ ਤੌਰ ਤੇ ਭਰਵਾਂ ਸਵਾਗਤ ਕੀਤਾ ਗਿਆ।ਇਸ ਮੌਕੇ ਚੇਅਰਮੈਨ ਡਾਕਟਰ ਅਮਰਜੀਤ ਸਿੰਘ, ਡਾਕਟਰ ਹਰਬੰਸ ਸਿੰਘ, ਸੀਨੀਅਰ ਮੀਤ ਪ੍ਰਧਾਨ ਡਾਕਟਰ ਸਵਰਨ ਸਿੰਘ ਭਗਤਾ,ਡਾਕਟਰ ਮਨਪ੍ਰੀਤ ਸਿੰਘ ਜਨਰਲ ਸਕੱਤਰ, ਡਾਕਟਰ ਕੁਲਦੀਪ ਸਿੰਘ, ਡਾਕਟਰ ਅਵਤਾਰ ਸਿੰਘ, ਡਾਕਟਰ ਅਮਨਦੀਪ ਕੌਰ ,ਡਾਕਟਰ ਬਲਜੀਤ ਸਿੰਘ ,ਡਾਕਟਰ ਸਿਕੰਦਰ ਸਿੰਘ ,ਡਾਕਟਰ ਬਲਵੀਰ ਸਿੰਘ, ਡਾਕਟਰ ਸ਼ਨੀ ਸਿੰਘ, ਡਾਕਟਰ ਰਾਜਵੀਰ ਸਿੰਘ ,ਡਾਕਟਰ ਗੁਰਪ੍ਰੀਤ ਸਿੰਘ ਅਤੇ ਡਾਕਟਰ ਯੂਸੁਫ਼ ਖ਼ਾਨ ਆਦਿ ਹਾਜ਼ਰ ਸਨ।