ਆਸ਼ੀਸ਼ ਕੁਮਾਰ ਅੱਤਰੀ
ਦੀਦਾਰ ਗੁਰਨਾ
ਫਤਹਿਗੜ੍ਹ ਸਾਹਿਬ 10 ਜਨਵਰੀ 2026 : ਪੰਜਾਬ ਸਰਕਾਰ ਵੱਲੋਂ ਆਸ਼ੀਸ਼ ਕੁਮਾਰ ਅੱਤਰੀ ਨੂੰ ਜ਼ਿਲ੍ਹਾ ਟ੍ਰੇਡਰਜ਼ ਕਮੀਸ਼ਨ, ਸ੍ਰੀ ਫਤਿਹਗੜ੍ਹ ਸਾਹਿਬ ਦਾ ਚੇਅਰਪਰਸਨ ਨਿਯੁਕਤ ਕਰਨ ‘ਤੇ ਇਲਾਕੇ ਦੇ ਵਪਾਰਕ ਵਰਗ ਅਤੇ ਸਮਾਜਿਕ ਹਲਕਿਆਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਹੈ , ਇਲਾਕੇ ਦੇ ਲੋਕਾਂ ਦਾ ਕਹਿਣਾ ਹੈ ਕਿ ਇਹ ਨਿਯੁਕਤੀ ਉਨ੍ਹਾਂ ਦੀ ਮਿਹਨਤ, ਇਮਾਨਦਾਰੀ ਅਤੇ ਵਪਾਰਕ ਮੁੱਦਿਆਂ ਪ੍ਰਤੀ ਸੰਵੇਦਨਸ਼ੀਲ ਸੋਚ ਦਾ ਪ੍ਰਮਾਣ ਮੰਨੀ ਜਾ ਰਹੀ ਹੈ ,
ਆਸ਼ੀਸ਼ ਕੁਮਾਰ ਅੱਤਰੀ ਨੇ ਹਮੇਸ਼ਾ ਵਪਾਰੀਆਂ ਦੇ ਹਿੱਤਾਂ ਦੀ ਆਵਾਜ਼ ਬੁਲੰਦ ਕੀਤੀ ਹੈ ਅਤੇ ਵਪਾਰ ਨਾਲ ਜੁੜੀਆਂ ਸਮੱਸਿਆਵਾਂ ਦੇ ਹੱਲ ਲਈ ਸਰਗਰਮ ਭੂਮਿਕਾ ਨਿਭਾਈ ਹੈ , ਉਨ੍ਹਾਂ ਦੀ ਅਗਵਾਈ ਹੇਠ ਜ਼ਿਲ੍ਹੇ ਦੇ ਵਪਾਰਕ ਹਾਲਾਤਾਂ ਨੂੰ ਮਜ਼ਬੂਤ ਕਰਨ, ਸਰਕਾਰ ਅਤੇ ਵਪਾਰੀਆਂ ਵਿਚਕਾਰ ਸਹਿਯੋਗ ਵਧਾਉਣ ਅਤੇ ਨਵੀਂਆਂ ਨੀਤੀਆਂ ਨੂੰ ਜ਼ਮੀਨੀ ਪੱਧਰ ‘ਤੇ ਲਾਗੂ ਕਰਨ ਦੀ ਉਮੀਦ ਜਤਾਈ ਜਾ ਰਹੀ ਹੈ ,
ਨਿਯੁਕਤੀ ਦੀ ਖ਼ਬਰ ਮਿਲਦਿਆਂ ਹੀ ਵਪਾਰਕ ਸੰਸਥਾਵਾਂ, ਸਮਾਜਿਕ ਆਗੂਆਂ ਅਤੇ ਸ਼ੁਭਚਿੰਤਕਾਂ ਵੱਲੋਂ ਆਸ਼ੀਸ਼ ਕੁਮਾਰ ਅੱਤਰੀ ਨੂੰ ਵਧਾਈਆਂ ਦੇਣ ਲਈ ਤੰਤਾ ਲੱਗ ਗਈਆਂ , ਲੋਕਾਂ ਨੇ ਵਿਸ਼ਵਾਸ ਜ਼ਾਹਿਰ ਕੀਤਾ ਕਿ ਉਨ੍ਹਾਂ ਦੀ ਅਗਵਾਈ ਨਾਲ ਜ਼ਿਲ੍ਹਾ ਟ੍ਰੇਡਰਜ਼ ਕਮੀਸ਼ਨ ਨਵੀਆਂ ਉਚਾਈਆਂ ਛੂਹੇਗੀ ਅਤੇ ਵਪਾਰੀਆਂ ਦੇ ਹਿੱਤਾਂ ਦੀ ਪੂਰੀ ਰੱਖਿਆ ਹੋਵੇਗੀ