ਵਿਧਾਇਕ ਰੁਪਿੰਦਰ ਸਿੰਘ ਹੈਪੀ ਸਿਹਤ ਕਾਰਡ ਬਾਰੇ ਲੋਕਾਂ ਨੂੰ ਜਾਣਕਾਰੀ ਦਿੰਦੇ ਹੋਏ
ਦੀਦਾਰ ਗੁਰਨਾ
ਬਸੀ ਪਠਾਣਾ 29 ਜਨਵਰੀ 2026 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਮਿਆਰੀ ਅਤੇ ਮੁਫ਼ਤ ਸਿਹਤ ਸਹੂਲਤਾਂ ਦੇਣ ਦੇ ਮਕਸਦ ਨਾਲ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਸਿਹਤ ਯੋਜਨਾ ਨੂੰ ਹੇਠਲੇ ਪੱਧਰ ਤੱਕ ਪਹੁੰਚਾਉਣ ਲਈ ਵਿਧਾਇਕ ਰੁਪਿੰਦਰ ਸਿੰਘ ਹੈਪੀ ਵੱਲੋਂ ਵਿਸ਼ੇਸ਼ ਮੁਹਿੰਮ ਵਿੱਢੀ ਗਈ ਹੈ , ਇਸ ਮੁਹਿੰਮ ਤਹਿਤ ਵਿਧਾਇਕ ਨੇ ਬਸੀ ਪਠਾਣਾ ਦੇ ਵੱਖ-ਵੱਖ ਵਾਰਡ ਵਿੱਚ ਘਰ-ਘਰ ਜਾ ਕੇ ਲੋਕਾਂ ਨੂੰ ਇਸ ਸਕੀਮ ਦੇ ਲਾਭਾਂ ਬਾਰੇ ਜਾਣੂ ਕਰਵਾਇਆ ਅਤੇ ਮੁੱਖ ਮੰਤਰੀ ਸਿਹਤ ਕਾਰਡ ਬਣਾਉਣ ਲਈ ਪ੍ਰੇਰਿਤ ਕੀਤਾ
ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਦੱਸਿਆ ਕਿ ਪੰਜਾਬ ਸਰਕਾਰ ਸਿਹਤ ਖੇਤਰ ਵਿੱਚ ਇਤਿਹਾਸਕ ਕਦਮ ਚੁੱਕ ਰਹੀ ਹੈ। ਉਨ੍ਹਾਂ ਕਿਹਾ ਕਿ ਹੁਣ ਕਿਸੇ ਵੀ ਗਰੀਬ ਜਾਂ ਮੱਧ ਵਰਗੀ ਪਰਿਵਾਰ ਨੂੰ ਇਲਾਜ ਲਈ ਕਰਜ਼ਾ ਲੈਣ ਦੀ ਲੋੜ ਨਹੀਂ ਪਵੇਗੀ। ਇਸ ਯੋਜਨਾ ਤਹਿਤ ਵੱਡੀਆਂ ਅਤੇ ਛੋਟੀਆਂ ਬਿਮਾਰੀਆਂ ਲਈ 10 ਲੱਖ ਰੁਪਏ ਤੱਕ ਦੀਆਂ ਸਾਰੀਆਂ ਦਵਾਈਆਂ ਅਤੇ ਟੈਸਟ ਬਿਲਕੁਲ ਮੁਫ਼ਤ ਕੀਤੇ ਜਾਣਗੇ
ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਅੱਗੇ ਜਾਣਕਾਰੀ ਦਿੱਤੀ ਕਿ ਪੰਜਾਬ ਦੇ ਲਗਭਗ 3 ਕਰੋੜ ਨਾਗਰਿਕਾਂ ਨੂੰ ਸਿਹਤ ਕਾਰਡ ਜਾਰੀ ਕੀਤੇ ਜਾਣਗੇ, ਜਿਨ੍ਹਾਂ ਰਾਹੀਂ ਉਹ 900 ਦੇ ਕਰੀਬ ਸਰਕਾਰੀ ਅਤੇ ਸੂਚੀਬੱਧ ਨਿੱਜੀ ਹਸਪਤਾਲਾਂ ਵਿੱਚ ਆਪਣਾ ਇਲਾਜ ਕਰਵਾ ਸਕਣਗੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਚੋਣਾਂ ਦੌਰਾਨ ਲੋਕਾਂ ਨਾਲ ਜੋ ਵੀ ਵਾਅਦੇ ਕੀਤੇ ਸਨ, ਉਨ੍ਹਾਂ ਨੂੰ ਇੱਕ-ਇੱਕ ਕਰਕੇ ਪੂਰਾ ਕੀਤਾ ਜਾ ਰਿਹਾ ਹੈ
ਵਿਧਾਇਕ ਹੈਪੀ ਨੇ ਕਿਹਾ ਕਿ ਪੰਜਾਬ ਸਰਕਾਰ ਸਿਰਫ਼ ਗੱਲਾਂ ਨਹੀਂ ਕਰਦੀ ਬਲਕਿ ਕੰਮ ਕਰਕੇ ਵਿਖਾਉਂਦੀ ਹੈ। ਉਨ੍ਹਾਂ ਕਿਹਾ ਕਿ ਸਾਡਾ ਮਕਸਦ ਹਰ ਪੰਜਾਬੀ ਨੂੰ ਤੰਦਰੁਸਤ ਰੱਖਣਾ ਹੈ ਅਤੇ ਮੁੱਖ ਮੰਤਰੀ ਸਿਹਤ ਯੋਜਨਾ ਸੂਬੇ ਦੀ ਸਿਹਤ ਪ੍ਰਣਾਲੀ ਵਿੱਚ ਇੱਕ ਕ੍ਰਾਂਤੀਕਾਰੀ ਬਦਲਾਅ ਲਿਆਵੇਗੀ , ਇਸ ਮੌਕੇ ਉਨ੍ਹਾਂ ਨੇ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਹਦਾਇਤ ਕੀਤੀ ਕਿ ਕੋਈ ਵੀ ਯੋਗ ਲਾਭਪਾਤਰੀ ਇਸ ਸਕੀਮ ਤੋਂ ਵਾਂਝਾ ਨਾ ਰਹੇ ਅਤੇ ਲੋਕਾਂ ਦੇ ਕਾਰਡ ਬਣਾਉਣ ਲਈ ਰਜਿਸਟਰੇਸ਼ਨ ਪ੍ਰਕਿਰਿਆ ਵਿੱਚ ਤੇਜ਼ੀ ਲਿਆਂਦੀ ਜਾਵੇ
ਇਸ ਮੌਕੇ ਰਾਜ ਪੁਰੀ ਹਲਕਾ ਸੰਗਠਨ ਇੰਚਾਰਜ, ਚੇਅਰਮੈਨ ਮਾਰਕੀਟ ਕਮੇਟੀ ਮਨਪ੍ਰੀਤ ਸਿੰਘ ਸੋਮਲ, ਇੰਦਰਜੀਤ ਸਿੰਘ ਮੈਂਬਰ ਮੰਡੀਕਰਨ ਬੋਰਡ ਪੰਜਾਬ, ਬਲਾਕ ਪ੍ਰਧਾਨ ਰਸ਼ਪਿੰਦਰ ਸਿੰਘ, ਵੀ ਹਾਜ਼ਰ ਸਨ