ਪ੍ਰੋਗਰਾਮ ਦੇ ਦ੍ਰਿਸ਼
ਦੀਦਾਰ ਗੁਰਨਾ
ਮਾਨਸਾ ( ਬੁਢਲਾਡਾ ) 8 ਫਰਵਰੀ 2026 : ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਕਾਂਗਰਸ ਪਾਰਟੀ ਵੱਲੋਂ ਸੰਗਠਨ ਮਜ਼ਬੂਤ ਕਰਨ ਦੀ ਤਿਆਰੀ ਤੇਜ਼ ਕਰ ਦਿੱਤੀ ਗਈ ਹੈ , ਇਸੇ ਕੜੀ ਤਹਿਤ ਕੁਲਵੰਤ ਰਾਏ ਸਿੰਗਲਾ ਨੂੰ ਜਿਲ੍ਹਾ ਪ੍ਰਧਾਨ ਮਾਨਸਾ ਨਿਯੁਕਤ ਕੀਤਾ ਗਿਆ ਹੈ , ਉਹਨਾ ਦੀ ਤਾਜਪੋਸ਼ੀ ਦੇ ਮੌਕੇ ’ਤੇ ਸੰਗਠਨਕ ਸਮਾਰੋਹ ਆਯੋਜਿਤ ਕੀਤਾ ਗਿਆ, ਜਿਸ ਵਿੱਚ ਕਾਂਗਰਸ ਵਰਕਰਾਂ ਦੀ ਭਾਰੀ ਭੀੜ ਨੇ ਸ਼ਮੂਲੀਅਤ ਕੀਤੀ , ਬੁਢਲਾਡਾ ਵਿਖੇ ਹੋਏ ਸਮਾਰੋਹ ਦੌਰਾਨ ਵਰਕਰਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ , ਇਸ ਮੌਕੇ ਕੁਲਵੰਤ ਰਾਏ ਸਿੰਗਲਾ ਨੂੰ ਫੁੱਲਾਂ ਦੇ ਹਾਰ ਪਾ ਕੇ ਸਨਮਾਨਿਤ ਕੀਤਾ ਗਿਆ , ਵਰਕਰਾਂ ਨੇ ਨਾਅਰੇਬਾਜ਼ੀ ਕਰਦਿਆਂ ਪਾਰਟੀ ਦੀ ਮਜ਼ਬੂਤੀ ਦਾ ਸੰਦੇਸ਼ ਦਿੱਤਾ
ਕੁਲਵੰਤ ਰਾਏ ਸਿੰਗਲਾ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾਂ ਲੋਕਾਂ ਦੀ ਆਵਾਜ਼ ਬਣੀ ਹੈ ਅਤੇ ਆਉਣ ਵਾਲੀਆਂ ਚੋਣਾਂ ਵਿੱਚ ਪਾਰਟੀ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ , ਉਨ੍ਹਾਂ ਕਿਹਾ ਕਿ ਵਰਕਰ ਹੀ ਪਾਰਟੀ ਦੀ ਅਸਲ ਤਾਕਤ ਹਨ ਅਤੇ ਸਭ ਨੂੰ ਇਕਜੁੱਟ ਹੋ ਕੇ ਮਿਹਨਤ ਕਰਨ ਦੀ ਲੋੜ ਹੈ , ਉਨ੍ਹਾਂ ਦਾਅਵਾ ਕੀਤਾ ਕਿ 2027 ਦੀਆਂ ਚੋਣਾਂ ਵਿੱਚ ਕਾਂਗਰਸ ਪਾਰਟੀ ਵੱਡੀ ਜਿੱਤ ਹਾਸਲ ਕਰੇਗੀ , ਸਮਾਰੋਹ ਵਿੱਚ ਵੱਡੀ ਗਿਣਤੀ ਵਿੱਚ ਸੀਨੀਅਰ ਆਗੂ, ਬਲਾਕ ਪ੍ਰਧਾਨ, ਯੂਥ ਆਗੂ ਅਤੇ ਪਾਰਟੀ ਵਰਕਰ ਹਾਜ਼ਰ ਰਹੇ , ਇਸ ਮੌਕੇ ਦਿੱਲੀ ਤੋਂ ਆਲ ਇੰਡੀਆ ਕਾਂਗਰਸ ਦੇ ਸਕੱਤਰ ਹੀਨਾ ਕਾਵਰੇ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ