ਪੁਲਿਸ ਦੇ ਟ੍ਰੈਫਿਕ ਐਜੂਕੇਸ਼ਨ ਸੈੱਲ ਨੇ ਵਿਦਿਆਰਥੀਆਂ ਨੂੰ ਆਵਾਜਾਈ ਨਿਯਮਾਂ ਬਾਰੇ ਦਿੱਤੀ ਜਾਣਕਾਰੀ
ਰੋਹਿਤ ਗੁਪਤਾ
ਬਟਾਲਾ, 16 ਫਰਵਰੀ
ਡਾ. ਮਹਿਤਾਬ ਸਿੰਘ, ਐਸ.ਐਸ.ਪੀ ਬਟਾਲਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਬਟਾਲਾ ਪੁਲਿਸ ਦੇ ਟ੍ਰੈਫਿਕ ਐਜੂਕੇਸ਼ਨ ਸੈੱਲ ਦੇ ਸਟਾਫ਼ ਨੇ ਆਗਿਆਵੰਤੀ ਮਰਵਾਹਾ ਡੀ.ਏ.ਵੀ ਸੀਨੀਅਰ ਸੈਕੰਡਰੀ ਸਕੂਲ ਬਟਾਲਾ ਵਿਖੇ ਟ੍ਰੈਫਿਕ ਨਿਯਮਾਂ ਸਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ ਅਤੇ ਟ੍ਰੈਫਿਕ ਸੇਫਟੀ ਬਾਰੇ ਵੱਡਮੁੱਲੀ ਜਾਣਕਾਰੀ ਦਿੱਤੀ |
ਜਾਗਰੂਕਤਾ ਸੈਮੀਨਾਰ ਵਿਚ ਵਿਦਿਆਰਥੀਆਂ ਨੂੰ ਨਾਬਾਲਗ ਬੱਚਿਆਂ ਨੂੰ ਗੱਡੀ ਚਲਾਉਣ ਵਿਰੁੱਧ ਨਵੇਂ ਕਾਨੂੰਨ ਅਤੇ ਸੜਕ ਸੁਰੱਖਿਆ ਨਿਯਮਾਂ ਬਾਰੇ ਜਾਣਕਾਰੀ ਦਿੱਤੀ।
ਇਸ ਮੌਕੇ ਡੀ.ਐੱਸ.ਪੀ ਤੇਜਿੰਦਰਪਾਲ ਸਿੰਘ ਨੇ ਦੱਸਿਆ ਕਿ ਬਟਾਲਾ ਪੁਲਿਸ ਦੇ ਟਰੈਫਿਕ ਐਜੂਕੇਸ਼ਨ ਸੈੱਲ ਵਲੋਂ ਸਕੂਲਾਂ ਵਿੱਚ ਜਾ ਕੇ ਵਿਦਿਆਰਥੀਆਂ ਨੂੰ ਰੋਡ ਲਾਈਨ ਤੇ ਰੋਡ ਸਾਈਨ ਬਾਰੇ ਜਾਗਰੂਕ ਕੀਤਾ ਜਾਂਦਾ ਹੈ ਅਤੇ ਹੈਲਮਟ, ਸ਼ੀਟ ਬੈਲਟ ਲਗਾਉਣ ਬਾਰੇ ਵੀ ਜਾਣਕਾਰੀ ਦਿੱਤੀ ਜਾਂਦੀ ਹੈ।
ਜਾਗਰੂਕਤਾ ਸੈਮੀਨਾਰ ਵਿਚ ਵਿਦਿਆਰਥੀਆਂ ਨੂੰ ਘੱਟ ਉਮਰ ਵਿੱਚ ਡਰਾਈਵਿੰਗ ਕਰਨ ਉਪਰੰਤ ਹੋਣ ਵਾਲੀ ਕਨੂੰਨੀ ਕਾਰਵਾਈ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਡਰਾਈਵਿੰਗ ਲਾਇਸੈਂਸ ਦੀ ਅਹਿਮੀਅਤ ਬਾਰੇ ਅਤੇ ਫ਼ਰਿਸ਼ਤੇ ਸਕੀਮ ਬਾਰੇ ਜਾਗਰੂਕ ਕੀਤਾ ਗਿਆ ।
ਇਸ ਮੌਕੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਦੁਰਪ੍ਰਭਾਵਾਂ ਬਾਰੇ ਵੀ ਜਾਗਰੂਕ ਕਤਾ ਗਿਆ। ਵਾਤਾਵਰਣ ਨੂੰ ਸਾਫ਼-ਸੁਥਰਾ ਰੱਖਣ ਲਈ ਵੱਧ ਤੋਂ ਵੱਧ ਪੌਦੇ ਲਗਾਉਣ ਅਤੇ ਪੋਦਿਆਂ ਦੀ ਸਾਂਭ-ਸੰਭਾਲ ਬਾਰੇ ਪ੍ਰੇਰਿਤ ਕੀਤਾ ਗਿਆ।