ਹਰ ਪਰਿਵਾਰ ਨੂੰ ਮਿਲੇਗਾ ਮੁੱਖ ਮੰਤਰੀ ਸਿਹਤ ਯੋਜਨਾ ਦਾ ਲਾਭ : ਸਿਵਲ ਸਰਜਨ ਡਾ ਤਪਿੰਦਰਜੋਤ
ਅਸ਼ੋਕ ਵਰਮਾ
ਬਠਿੰਡਾ, 19 ਫਰਵਰੀ 2026 :ਯੂ.ਪੀ.ਐਚ.ਸੀ ਬੇਅੰਤ ਨਗਰ ਵਿਖੇ ਸਿਵਲ ਸਰਜਨ ਬਠਿੰਡਾ ਡਾ ਤਪਿੰਦਰਜੋਤ ਦੇ ਦਿਸ਼ਾ ਨਿਰਦੇਸ਼ਾ ਤਹਿਤ ਆਸ਼ਾ ਵਰਕਰਾਂ ਦੀ ਮਹੀਨਾਵਾਰ ਮੀਟਿੰਗ ਕੀਤੀ ਗਈ ਜਿਸ ਵਿੱਚ ਪੰਜਾਬ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਮੁਫ਼ਤ ਇਲਾਜ ਦੀ ਸੁਵਿਧਾ ਦੇਣ ਲਈ ਬਣਾਏ ਜਾਣ ਵਾਲੇ ਸਿਹਤ ਕਾਰਡਾਂ ਦੀ ਪ੍ਰਕਿਰਿਆ ਜਿਲ੍ਹੇ ਦੀਆਂ ਕਮਿਊਨਿਟੀ ਹੈਲਥ ਸੈਂਟਰ (ਸੀ.ਐਚ.ਸੀ) ਬਾਰੇ ਜਾਣਕਾਰੀ ਦਿੱਤੀ ਗਈ ਅਤੇ ਇਸ ਬਾਰੇ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕਰਨ ਲਈ ਕਿਹਾ ਗਿਆ ।
ਮੁੱਖ ਮੰਤਰੀ ਸਿਹਤ ਯੋਜਨਾ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ ਤਪਿੰਦਰਜੋਤ ਨੇ ਦੱਸਿਆ ਕਿ ਇਸ ਯੋਜਨਾ ਤਹਿਤ 10 ਲੱਖ ਰੁਪਏ ਤੱਕ ਦਾ ਮੁਫ਼ਤ ਨਕਦੀ ਰਹਿਤ ਇਲਾਜ ਹਰ ਪੰਜਾਬੀ ਲਈ ਮਹੱਈਆ ਕਰਵਾਇਆ ਜਾਵੇਗਾ ਇਸ ਕਾਰਡ ਨੂੰ ਬਣਾਉਣ ਦੇ ਲਈ ਤੁਹਾਨੂੰ ਇਕ ਰੁਪਈਆ ਵੀ ਖਰਚ ਕਰਨ ਦੀ ਜਰੂਰਤ ਨਹੀ ਹੈ । ਇਸ ਯੋਜਨਾ ਅਧੀਨ ਯੋਗ ਲਾਭਪਾਤਰੀਆਂ ਦੇ ਕਾਰਡ ਮੌਕੇ ’ਤੇ ਹੀ ਤਿਆਰ ਕੀਤੇ ਜਾ ਰਹੇ ਹਨ, ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਇਸ ਕਾਰਡ ਰਾਹੀਂ ਸਰਕਾਰੀ ਅਤੇ ਸੂਚੀਬੱਧ ਨਿੱਜੀ ਹਸਪਤਾਲਾਂ ਵਿੱਚ ਮਹਿੰਗੇ ਇਲਾਜ ਦੀ ਸੁਵਿਧਾ ਮੁਫ਼ਤ ਮਿਲ ਸਕੇਗੀ।
ਉਨ੍ਹਾਂ ਨੇ ਦੱਸਿਆ ਕਿ ਕਾਰਡ ਬਣਵਾਉਣ ਲਈ ਲਾਭਪਾਤਰੀ ਆਪਣਾ ਆਧਾਰ ਕਾਰਡ, ਪਰਿਵਾਰ ਪਛਾਣ ਪੱਤਰ ਜਾਂ ਹੋਰ ਲੋੜੀਂਦੇ ਦਸਤਾਵੇਜ਼ ਨਾਲ ਨੇੜੇ ਦੀ ਸੀ.ਐਚ.ਸੀ ’ਚ ਸੰਪਰਕ ਕਰ ਸਕਦੇ ਹਨ। ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਵੱਧ ਤੋਂ ਵੱਧ ਗਿਣਤੀ ਵਿੱਚ ਇਸ ਯੋਜਨਾ ਦਾ ਲਾਭ ਲੈ ਕੇ ਆਪਣੀ ਅਤੇ ਆਪਣੇ ਪਰਿਵਾਰ ਦੀ ਸਿਹਤ ਸੁਰੱਖਿਆ ਯਕੀਨੀ ਬਣਾਈ ਜਾਵੇ। ਇਸ ਮੌਕੇ ਐਲ.ਐਚ.ਵੀ ਜਗਦੀਸ ਕੌਰ,ਸਟਾਫ ਨਰਸ ਰਾਜਵਿੰਦਰ ਕੌਰ, ਏ.ਐਨ.ਐਮ ਜਸਪ੍ਰੀਤ ਸ਼ਰਮਾ, ਰੁਪਿੰਦਰਪਾਲ ਕੌਰ ਅਤੇ ਊਸ਼ਾ ਕੁਮਾਰੀ ਹਾਜ਼ਰ ਸਨ ।