ਸ਼ਰਧਾਲੂਆਂ ਨੂੰ ਪਵਿੱਤਰ ਸ਼ਹਿਰ ਅੰਮ੍ਰਿਤਸਰ ਦੇ ਦਰਸ਼ਨ ਕਰਵਾਉਣ ਲਈ ਬੱਸ ਰਵਾਨਾ
ਅਸ਼ੋਕ ਵਰਮਾ
ਬਠਿੰਡਾ, 24 ਫਰਵਰੀ 2026 : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਨੂੰ ਮੁਫ਼ਤ ਚ ਵੱਖ-ਵੱਖ ਪਵਿੱਤਰ ਅਸਥਾਨਾਂ ਦੇ ਦਰਸ਼ਨ ਕਰਵਾਏ ਜਾ ਰਹੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਮੌੜ ਸ. ਸੁਖਵੀਰ ਸਿੰਘ ਮਾਈਸਰਖਾਨਾ ਵੱਲੋਂ ਪਿੰਡ ਰਾਮਪੁਰਾ ਤੋਂ ਸ਼ਰਧਾਲੂਆਂ ਨਾਲ ਭਰੀ ਬੱਸ ਨੂੰ ਰਵਾਨਾ ਕਰਨ ਮੌਕੇ ਕੀਤਾ।
ਇਸ ਦੌਰਾਨ ਵਿਧਾਇਕ ਸ. ਸੁਖਵੀਰ ਸਿੰਘ ਮਾਈਸਰਖਾਨਾ ਨੇ ਕਿਹਾ ਕਿ ਯਾਤਰਾ ਦੌਰਾਨ ਸ਼ਰਧਾਲੂਆਂ ਦੇ ਰਹਿਣ-ਸਹਿਣ, ਖਾਣ-ਪੀਣ ਅਤੇ ਆਵਾਜਾਈ ਦੀ ਪੂਰੀ ਵਿਵਸਥਾ ਸੂਬਾ ਸਰਕਾਰ ਵੱਲੋਂ ਕੀਤੀ ਜਾ ਰਹੀ ਹੈ, ਜਿਸ ਨਾਲ ਬਜ਼ੁਰਗਾਂ ਅਤੇ ਜ਼ਰੂਰਤਮੰਦ ਲੋਕਾਂ ਨੂੰ ਵੱਡੀ ਸਹੂਲਤ ਮਿਲ ਰਹੀ ਹੈ । ਉਨ੍ਹਾਂ ਕਿਹਾ ਕਿ ਇਹ ਸਕੀਮ ਸਮਾਜਿਕ ਸਮਾਨਤਾ ਅਤੇ ਸੇਵਾ ਭਾਵਨਾ ਦੀ ਮਿਸਾਲ ਹੈ।
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਲੋਕ ਇਸ ਸਕੀਮ ਦਾ ਲਾਭ ਲੈਣ ਅਤੇ ਆਪਣੀ ਆਸਥਾ ਅਨੁਸਾਰ ਤੀਰਥ ਯਾਤਰਾ ਕਰਕੇ ਸਰਕਾਰ ਦੀ ਇਸ ਲੋਕ-ਹਿਤੈਸ਼ੀ ਯੋਜਨਾ ਨੂੰ ਸਫ਼ਲ ਬਣਾਉਣ। ਇਸ ਮੌਕੇ ਜਿਥੇ ਸ਼ਰਧਾਲੂਆਂ ਵਲੋਂ ਪੰਜਾਬ ਸਰਕਾਰ ਦਾ ਵਿਸ਼ੇਸ਼ ਸਕੀਮ ਚਲਾਉਣ ‘ਤੇ ਧੰਨਵਾਦ ਕੀਤਾ, ਉਥੇ ਹੀ ਸਰਧਾਲੂਆਂ ਵਿੱਚ ਭਾਰੀ ਉਤਸ਼ਾਹ ਵੀ ਦੇਖਣ ਨੂੰ ਮਿਲਿਆ।
ਇਸੇ ਤਰ੍ਹਾਂ ਹੀ ਅੱਜ ਵਿਧਾਨ ਸਭਾ ਹਲਕਾ ਬਠਿੰਡਾ (ਸ਼ਹਿਰੀ) ਦੇ ਫੇਸ-3 ਤੋਂ ਕੌਂਸਲਰ ਸ਼੍ਰੀ ਸੁਖਦੀਪ ਸਿੰਘ ਢਿੱਲੋਂ ਤੋਂ ਇਲਾਵਾ ਵਿਧਾਨ ਸਭਾ ਹਲਕਾ ਬਠਿੰਡਾ (ਦਿਹਾਤੀ) ਦੇ ਪਿੰਡ ਚੁੱਘੇ ਕਲਾਂ, ਵਿਧਾਨ ਸਭਾ ਹਲਕਾ ਭੁੱਚੋ ਮੰਡੀ ਦੇ ਪਿੰਡ ਅਬਲੂ, ਵਿਧਾਨ ਸਭਾ ਹਲਕਾ ਰਾਮਪੁਰਾ ਦੇ ਪਿੰਡ ਮਲੂਕਾ ਅਤੇ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਦੇ ਪਿੰਡ ਸੇਖੂ ਤੋਂ ਵੀ ਬੱਸਾਂ ਨੂੰ ਰਵਾਨਾ ਕੀਤਾ ਗਿਆ।