ਬਠਿੰਡਾ ਜ਼ਿਲ੍ਹੇ ਵਿੱਚ ਜਨਗਣਨਾ ਦੇ ਕੰਮਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਿਖ਼ਲਾਈ ਪ੍ਰੋਗਰਾਮ
ਅਸ਼ੋਕ ਵਰਮਾ
ਬਠਿੰਡਾ, 26 ਫਰਵਰੀ 2026 : ਡਾਇਰੈਕਟੋਰੇਟ ਆਫ ਸੈਂਸਸ ਆਪਰੇਸ਼ਨਜ਼ ਪੰਜਾਬ ਦੇ ਡਾਇਰੈਕਟਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹੇ ਵਿੱਚ ਜਨਗਣਨਾ ਦੇ ਕੰਮਾਂ ਨੂੰ ਸੁਚਾਰੂ ਅਤੇ ਤਕਨੀਕੀ ਢੰਗ ਨਾਲ ਮੁਕੰਮਲ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਬਠਿੰਡਾ ਵੱਲੋਂ ਗਤੀਵਿਧੀਆਂ ਜਾਰੀ ਹਨ।
ਇਸੇ ਲੜੀ ਤਹਿਤ ਡਿਪਟੀ ਕਮਿਸ਼ਨਰ -ਕਮ- ਪ੍ਰਿੰਸੀਪਲ ਜਨਗਣਨਾ ਅਫ਼ਸਰ ਬਠਿੰਡਾ ਸ਼੍ਰੀ ਰਾਜੇਸ਼ ਧੀਮਾਨ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਬਠਿੰਡਾ ਵਿਖੇ ਜ਼ਿਲ੍ਹੇ ਦੇ ਸਮੂਹ ਚਾਰਜ ਅਫ਼ਸਰਾਂ ਅਤੇ ਟੈਕਨੀਕਲ ਸਟਾਫ਼ ਲਈ ਇੱਕ ਵਿਸ਼ੇਸ਼ ਟ੍ਰੇਨਿੰਗ ਪ੍ਰੋਗਰਾਮ ਕਰਵਾਇਆ ਗਿਆ। ਇਸ ਸਿਖ਼ਲਾਈ ਦਾ ਮੁੱਖ ਮਕਸਦ ਜਨਗਣਨਾ ਪ੍ਰਕਿਰਿਆ ਨੂੰ ਤਕਨੀਕੀ ਤੌਰ 'ਤੇ ਬਿਨਾਂ ਕਿਸੇ ਤਰੁਟੀ ਦੇ ਸਮੇਂ ਸਿਰ ਨੇਪਰੇ ਚਾੜ੍ਹਨਾ ਹੈ।
ਇਸ ਸਬੰਧੀ ਵਧੀਕ ਡਿਪਟੀ ਕਮਿਸ਼ਨਰ (ਜ)-ਕਮ-ਜ਼ਿਲ੍ਹਾ ਸੈਂਸਸ ਅਫ਼ਸਰ ਮੈਡਮ ਕੰਚਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਨਗਣਨਾ ਦੇ ਕੰਮਾਂ ਸਬੰਧੀ ਸੀ.ਐਮ.ਐਮ.ਐਸ ਪੋਰਟਲ ਅਤੇ ਐਚ.ਐਲ.ਬੀ.ਸੀ ਵੈੱਬ ਪੋਰਟਲ ਬਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਵਿਸਥਾਰ ਪੂਰਵਕ ਟ੍ਰੇਨਿੰਗ ਦਿੱਤੀ ਗਈ। ਇਸ ਟ੍ਰੇਨਿੰਗ ਪ੍ਰੋਗਰਾਮ ਵਿੱਚ ਡਿਪਟੀ ਈ.ਐੱਸ.ਏ. ਸ਼੍ਰੀਮਤੀ ਚਰਨਜੀਤ ਕੌਰ, ਜ਼ਿਲ੍ਹੇ ਦੇ ਸਮੂਹ ਜਨਗਣਨਾ ਨਾਲ ਸਬੰਧਿਤ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਭਾਗ ਲਿਆ।