ਨੌਜਵਾਨਾਂ ਦੀ ਸ਼ਮੂਲੀਅਤ ਨਾਲ ਭਾਰਤੀ ਜਨਤਾ ਪਾਰਟੀ ਬਠਿੰਡਾ ਨੂੰ ਹੁੰਗਾਰਾ
ਅਸ਼ੋਕ ਵਰਮਾ
ਬਠਿੰਡਾ, 3 ਮਾਰਚ 2026 : ਬਠਿੰਡਾ ਦੇ ਗੁਰੂ ਨਾਨਕ ਕਲੋਨੀ ਅਤੇ ਖੇਤਾ ਸਿੰਘ ਬਸਤੀ ਵਿੱਚ ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ ਦੀ ਮੌਜੂਦਗੀ ਵਿੱਚ ਹੈਪੀ ਸਿੰਘ ਅਤੇ ਰਾਹੁਲ ਕੁਮਾਰ ਦੀ ਅਗਵਾਈ ਹੇਠ ਸੋਨੂੰ ਕੁਮਾਰ, ਅਸ਼ਮੀਤ ਕੁਮਾਰ, ਰਾਜਦੀਪ, ਗੁਰਪ੍ਰੀਤ, ਕਮਲਪ੍ਰੀਤ, ਰੋਹਿਤ ਕੁਮਾਰ ਅਤੇ ਸੋਮਨਾਥ ਸਮੇਤ ਕਈ ਨੌਜਵਾਨਾਂ ਨੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਮੂਲੀਅਤ ਕੀਤੀ।ਸਰੂਪ ਚੰਦ ਸਿੰਗਲਾ ਨੇ ਕਿਹਾ ਕਿ ਪਾਰਟੀ ਦੀਆਂ ਨੀਤੀਆਂ ਅਤੇ ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਅਗਵਾਈ ਹੇਠ ਚੱਲ ਰਹੀਆਂ ਯੋਜਨਾਵਾਂ ਤੋਂ ਪ੍ਰੇਰਿਤ ਹੋ ਕੇ ਨੌਜਵਾਨ ਵਰਗ ਰਾਜਨੀਤੀ ਵਿੱਚ ਸਰਗਰਮ ਭੂਮਿਕਾ ਨਿਭਾਉਣ ਵੱਲ ਉਤਸ਼ਾਹਿਤ ਹੋ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪਾਰਟੀ ਦਾ ਮੁੱਖ ਉਦੇਸ਼ ਰਾਸ਼ਟਰ ਨਿਰਮਾਣ ਵਿੱਚ ਨੌਜਵਾਨਾਂ ਦੀ ਭਾਗੀਦਾਰੀ ਨੂੰ ਵਧਾਉਣਾ ਹੈ।
ਉਨ੍ਹਾਂ ਅਨੁਸਾਰ ਬਠਿੰਡਾ ਜ਼ਿਲ੍ਹੇ ਵਿੱਚ ਪਾਰਟੀ ਦੀ ਸੰਗਠਨਾਤਮਕ ਮਜ਼ਬੂਤੀ ਲਈ ਵੱਖ-ਵੱਖ ਪੱਧਰਾਂ ‘ਤੇ ਮੀਟਿੰਗਾਂ ਅਤੇ ਜਨ-ਸੰਪਰਕ ਅਭਿਆਨ ਚਲਾਏ ਜਾ ਰਹੇ ਹਨ। ਸਿੰਗਲਾ ਨੇ ਕਿਹਾ ਕਿ ਘਰ-ਘਰ ਸੰਪਰਕ ਮੁਹਿੰਮ ਰਾਹੀਂ ਲੋਕਾਂ ਦੀਆਂ ਚਿੰਤਾਵਾਂ ਨੂੰ ਸੁਣਿਆ ਜਾ ਰਿਹਾ ਹੈ ਅਤੇ ਉਨ੍ਹਾਂ ਨੂੰ ਪਾਰਟੀ ਦੇ ਦ੍ਰਿਸ਼ਟਿਕੋਣ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਮੌਜੂਦਾ ਹਾਲਾਤਾਂ ਵਿੱਚ ਲੋਕ ਰੋਜ਼ਗਾਰ, ਕਾਨੂੰਨ-ਵਿਵਸਥਾ, ਖੇਤੀਬਾੜੀ ਅਤੇ ਉਦਯੋਗਿਕ ਵਿਕਾਸ ਵਰਗੇ ਮਸਲਿਆਂ ‘ਤੇ ਚਿੰਤਿਤ ਹਨ। ਸਿੰਗਲਾ ਨੇ ਕਿਹਾ ਕਿ ਲੋਕਤੰਤਰ ਵਿੱਚ ਹਰ ਰਾਜਨੀਤਿਕ ਪਾਰਟੀ ਆਪਣੀ ਕਾਰਗੁਜ਼ਾਰੀ ਦੇ ਆਧਾਰ ‘ਤੇ ਲੋਕਾਂ ਦੇ ਸਾਹਮਣੇ ਜਵਾਬਦੇਹ ਹੁੰਦੀ ਨੌਜਵਾਨਾਂ ਦੀ ਸ਼ਮੂਲੀਅਤ ਨਾਲ ਭਾਰਤੀ ਜਨਤਾ ਪਾਰਟੀ ਬਠਿੰਡਾ ਨੂੰ ਹੁੰਗਾਰਾ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਜਨਤਾ ਆਪਣੇ ਤਜਰਬੇ ਦੇ ਆਧਾਰ ‘ਤੇ ਫੈਸਲਾ ਕਰਦੀ ਹੈ।ਸਰੂਪ ਚੰਦ ਸਿੰਗਲਾ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਲੋਕਾਂ ਦੇ ਭਰੋਸੇ ਨੂੰ ਮਜ਼ਬੂਤ ਕਰਨ ਲਈ ਸੇਵਾ ਅਤੇ ਸੰਪਰਕ ਦੇ ਰਾਹ ‘ਤੇ ਅੱਗੇ ਵਧ ਰਹੀ ਹੈ। ਉਨ੍ਹਾਂ ਯਕੀਨ ਦਿਵਾਇਆ ਕਿ ਪਾਰਟੀ ਨੌਜਵਾਨਾਂ, ਕਿਸਾਨਾਂ, ਵਪਾਰੀਆਂ ਅਤੇ ਮਜ਼ਦੂਰ ਵਰਗ ਦੀਆਂ ਚਿੰਤਾਵਾਂ ਨੂੰ ਗੰਭੀਰਤਾ ਨਾਲ ਲੈਂਦੀ ਹੈ ਅਤੇ ਰਚਨਾਤਮਕ ਰਾਜਨੀਤੀ ਨੂੰ ਤਰਜੀਹ ਦਿੰਦੀ ਹੈ। ਅੰਤ ਵਿੱਚ ਨਵੇਂ ਸ਼ਾਮਲ ਹੋਏ ਸਾਥੀਆਂ ਦਾ ਸਨਮਾਨ ਕੀਤਾ ਗਿਆ ਅਤੇ ਉਨ੍ਹਾਂ ਨੇ ਸਮਾਜਿਕ ਅਤੇ ਜਨ-ਹਿਤ ਕਾਰਜਾਂ ਵਿੱਚ ਸਰਗਰਮ ਭਾਗੀਦਾਰੀ ਦਾ ਭਰੋਸਾ ਦਿਵਾਇਆ।