ਵਿਦਿਆਰਥਣਾਂ ਲਈ ਕਿਸ਼ੋਰ ਸਿੱਖਿਆ ਅਵਸਥਾ ਪ੍ਰੋਗਰਾਮ ਤਹਿਤ ਇਕ ਰੋਜ਼ਾ ਵਰਕਸ਼ਾਪ ਲਾਈ
ਪ੍ਰਮੋਦ ਭਾਰਤੀ
ਨਵਾਂਸ਼ਹਿਰ 10 ਮਾਰਚ 2026
ਡਾਇਰੈਕਟਰ ਜਨਰਲ ਸਕੂਲ ਸਿੱਖਿਆ ਪੰਜਾਬ ਦੇ ਹੁਕਮਾਂ ਅਨੁਸਾਰ ਸਮੱਗਰਾ ਸਿੱਖਿਆ ਅਭਿਆਨ ਤਹਿਤ ਵਿਦਿਆਰਥਣਾਂ ਲਈ ਕਿਸ਼ੋਰ ਅਵਸਥਾ ਸਿੱਖਿਆ ਪ੍ਰੋਗਰਾਮ ਅਤੇ ਮਾਂਹਵਾਰੀ ਸਿਹਤ ਅਤੇ ਅਤੇ ਸਫਾਈ ਵਿਸ਼ੇ ਅਧੀਨ ਜ਼ਿਲ੍ਹੇ ਦੇ ਨੋਡਲ ਅਧਿਆਪਕਾਂ ਦੀ ਵਰਕਸ਼ਾਪ ਲਾਉਣ ਲਈ ਪ੍ਰਾਪਤ ਹੋਏ ਆਦੇਸ਼ਾਂ ਅਨੁਸਾਰ , ਜ਼ਿਲ੍ਹਾ ਸਿੱਖਿਆ ਅਫਸਰ ਮੈਡਮ ਅਨੀਤਾ ਸ਼ਰਮਾ, ਉਪ ਜ਼ਿਲ੍ਹਾ ਸਿੱਖਿਆ ਅਫਸਰ ਲਖਬੀਰ ਸਿੰਘ ਦੇ ਹੁਕਮਾਂ ਅਨੁਸਾਰ ਇਸ ਪ੍ਰੋਗਰਾਮ ਦੇ ਨੋਡਲ ਪ੍ਰਿੰਸੀਪਲ ਰਜਨੀਸ਼ ਕੁਮਾਰ, ਜ਼ਿਲ੍ਹਾ ਸਾਇੰਸ ਸੁਪਰਵਾਈਜ਼ਰ ਸਤਨਾਮ ਸਿੰਘ ਅਤੇ ਪ੍ਰਿੰਸੀਪਲ ਸਰਬਜੀਤ ਸਿੰਘ ਦੀ ਯੋਗ ਅਗਵਾਈ ਹੇਠ ਸਕੂਲ ਆਫ ਐਮੀਨੈਂਸ ਨਵਾਂ ਸ਼ਹਿਰ ਵਿਖੇ ਜ਼ਿਲੇ ਦੇ ਕਿਸ਼ੋਰ ਸਿੱਖਿਆ ਪ੍ਰੋਗਰਾਮ ਦੇ ਨੋਡਲ ਅਧਿਆਪਕਾਂ ਦੀ ਇੱਕ ਰੋਜ਼ਾ ਵਰਕਸ਼ਾਪ ਲਗਾਈ ਗਈ। ਇਸ ਵਰਕਸ਼ਾਪ ਨੂੰ ਸਫਲਤਾ ਪੂਰਵਕ ਸੰਪੰਨ ਕਰਨ ਲਈ ਡਾਕਟਰ ਰਮਨਪ੍ਰੀਤ ਕੌਰ ਔਰਤ ਰੋਗਾਂ ਦੇ ਮਾਹਰ ,ਪ੍ਰੋਫੈਸਰ ਡਾਕਟਰ ਹਰਬਲਾਸ ਹੀਰਾ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਕਾਲਜ ਜਲੰਧਰ, ਨਵੀਨ ਪਾਲ ਗੁਲਾਟੀ ਹੈਡਮਾਸਟਰ ਸਰਕਾਰੀ ਹਾਈ ਸਕੂਲ ਗਰਚਾ ,ਨਵਨੀਤ ਕੌਰ ਲੈਕਚਰਾਰ ਬਾਇਓ ਬਾਬਾ ਗੋਲਾ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਬੰਗਾ ਅਤੇ ਸੁਖਵਿੰਦਰ ਲਾਲ ਸਾਇੰਸ ਮਾਸਟਰ ਪੀਐਮ ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੰਗੜੋਆ ਵੱਲੋਂ ਬਤੌਰ ਰਿਸੋਰਸ ਪਰਸਨ ਸ਼ਿਰਕਤ ਕੀਤੀ ਗਈ। ਸੁਖਵਿੰਦਰ ਲਾਲ ਨੇ ਲੜਕੀਆਂ ਵਿੱਚ ਹੋ ਰਹੀ ਖੂਨ ਦੀ ਕਮੀ ਅਤੇ ਉਸ ਕਮੀ ਨੂੰ ਦੂਰ ਕਰਨ ਲਈ ਲੋੜੀਂਦੇ ਪੋਸ਼ਣ ਤੇ ਵਿਸਥਾਰ ਪੂਰਵਕ ਚਾਨਣਾ ਪਾਇਆ। ਡਾਕਟਰ ਰਮਨਪ੍ਰੀਤ ਕੌਰ ਨੇ ਲੜਕੀਆਂ ਵਿੱਚ ਆ ਰਹੀਆਂ ਮਾਂਹਵਾਰੀ ਸਮੱਸਿਆਵਾਂ, ਉਸ ਨਾਲ ਸਬੰਧਤ ਵੱਖ ਵੱਖ ਬਿਮਾਰੀਆਂ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਅਤੇ ਅਧਿਆਪਕਾਂ ਦੇ ਵੱਖ-ਵੱਖ ਪ੍ਰਸ਼ਨਾਂ ਦੇ ਉੱਤਰ ਦਿੱਤੇ, ਨਵਨੀਤ ਕੌਰ ਨੇ ਕਿਸ਼ੋਰ ਅਵਸਥਾ ਦੌਰਾਨ ਬੱਚਿਆਂ ਵਿੱਚ ਹੋ ਰਹੀਆ ਤਬਦੀਲੀਆਂ ਸਬੰਧੀ ਜਾਣਕਾਰੀ ਸਾਂਝੀ ਕੀਤੀ ਅਤੇ ਨਵੀਨ ਪਾਲ ਗੁਲਾਟੀ ਨੇ ਕਿਸ਼ੋਰ ਅਵਸਥਾ ਦੌਰਾਨ ਕਿਵੇਂ ਬੱਚੇ ਆਪਣੇ ਆਪ ਨੂੰ ਤੰਦਰੁਸਤ ਰੱਖਣ ਸਬੰਧੀ ਆਪਣੇ ਵਿਚਾਰ ਸਾਂਝੇ ਕੀਤੇ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫਸਰ ਮੈਡਮ ਅਨੀਤਾ ਸ਼ਰਮਾ ਨੇ ਕਿਹਾ ਕਿ ਅਜਿਹੇ ਪ੍ਰੋਗਰਾਮ ਤਾਂ ਹੀ ਸਾਰਥਕ ਹੋ ਸਕਦੇ ਹਨ ਜੇਕਰ ਅਸੀਂ ਪ੍ਰਾਪਤ ਹੋਈ ਜਾਣਕਾਰੀ ਨੂੰ ਵਿਦਿਆਰਥੀਆਂ ਨਾਲ ਸਾਂਝਾ ਕਰੀਏ ਅਤੇ ਤੰਦਰੁਸਤ ਭਵਿੱਖ ਦਾ ਨਿਰਮਾਣ ਕਰੀਏ। ਇਸ ਮੌਕੇ ਸਮੂਹ ਰਿਸੋਰਸ ਪਰਸਨ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਸਪੋਰਟਸ ਕੋਆਰਡੀਨੇਟਰ ਮੈਡਮ ਦਵਿੰਦਰ ਕੌਰ ,ਜਸਵੀਰ ਚੰਦ ,ਕਮਲਦੀਪ ਸੱਲਣ, ਸੰਦੀਪ ਸਿੰਘ , ਸੁਖਜੀਤ ਕੌਰ, ਰਾਜੀਵ ਸ਼ਰਮਾ, ਲਾਜ ਕੌਰ, ਰਵਿੰਦਰ ਮਾਨ ਆਦਿ ਹਾਜ਼ਰ ਸਨ।