ਵਿਧਾਨ ਸਭਾ ਵੱਲ ਮਾਰਚ ਕਰਦੇ ਅਧਿਆਪਕਾਂ 'ਤੇ ਲਾਠੀਚਾਰਜ ਕਰਨ ਅਤੇ ਅੱਥਰੂ ਗੋਲੇ ਦਾਗਣ ਦੀ ਵੱਖ ਵੱਖ ਵੱਲੋਂ ਜਥੇਬੰਦੀਆਂ ਵਲੋਂ ਸਖਤ ਨਿਖੇਧੀ
ਪ੍ਰਮੋਦ ਭਾਰਤੀ
ਨਵਾਂਸ਼ਹਿਰ 12 ਮਾਰਚ 2026- ਸਰਵਿਸ ਵਿੱਚ ਬਣੇ ਰਹਿਣ ਅਤੇ ਪ੍ਰਮੋਸ਼ਨਾਂ ਵਿੱਚ ਠੋਸੇ ਜਬਰੀ ਟੈਟ ਦੇ ਖਿਲਾਫ ਪੰਜਾਬ ਦੇ ਅਧਿਆਪਕਾਂ ਵੱਲੋਂ ਚੰਡੀਗੜ੍ਹ ਵਿਖੇ ਵਿਧਾਨ ਸਭਾ ਵੱਲ ਮਾਰਚ ਕਰਨ ਦੇ ਦਿੱਤੇ ਸੱਦੇ ਤਹਿਤ ਅੱਜ ਪੰਜਾਬ ਦੀਆਂ ਸਮੂਹ ਅਧਿਆਪਕ ਜਥੇਬੰਦੀਆਂ ਦੇ ਆਗੂਆਂ ਦੀ ਅਗਵਾਈ ਹੇਠ ਪੰਜਾਬ ਦੇ ਹਜ਼ਾਰਾਂ ਅਧਿਆਪਕਾਂ ਵੱਲੋਂ ਵਿਧਾਨ ਸਭਾ ਵੱਲ ਕੀਤੇ ਜਾ ਰਹੇ ਮਾਰਚ 'ਤੇ ਪੰਜਾਬ ਸਰਕਾਰ ਵੱਲੋਂ ਕੀਤੇ ਤਸ਼ੱਦਦ, ਪਾਣੀ ਦੀਆਂ ਬੁਛਾੜਾਂ ਮਾਰਨ ਅਤੇ ਅੱਥਰੂ ਗੋਲੇ ਦਾਗਣ ਦੀ ਡੈਮੋਕਰੇਟਿਕ ਟੀਚਰਜ਼ ਫਰੰਟ, 4161 ਮਾਸਟਰ ਕਾਡਰ ਯੂਨੀਅਨ, 6635 ਅਧਿਆਪਕ ਯੂਨੀਅਨ,ਕਿਰਤੀ ਕਿਸਾਨ ਯੂਨੀਅਨ,ਪੇਂਡੂ ਮਜ਼ਦੂਰ ਯੂਨੀਅਨ,ਮਿੱਡ ਡੇ ਮੀਲ ਵਰਕਰ ਯੂਨੀਅਨ ਅਤੇ ਡੈਮੋਕ੍ਰੇਟਿਕ ਪੈਨਸ਼ਨਰ ਫਰੰਟ ਵਲੋਂ ਸਖਤ ਨਿਖੇਧੀ ਕੀਤੀ ਗਈ ਹੈ। ਇਸ ਸਬੰਧੀ ਬਿਆਨ ਜਾਰੀ ਕਰਦਿਆਂ ਹੋਇਆ।
ਜਥੇਬੰਦੀਆਂ ਦੇ ਆਗੂਆਂ ਮੁਕੇਸ਼ ਕੁਮਾਰ,ਜਰਨੈਲ ਸਿੰਘ, ਖੁਸ਼ਵਿੰਦਰ ਕੌਰ, ਪਰਦੀਪ ਸਿੰਘ,ਸੰਦੀਪ ਸਿੰਘ ਗਿੱਲ,ਬਲਕਾਰ ਸਿੰਘ ਮਘਾਣੀਆ, ਅੰਜੂ ਸਹਿਗਲ, ਹਰਮੇਸ਼ ਸਿੰਘ ਢੇਸੀ,ਕੁਲਵਿੰਦਰ ਸਿੰਘ ਚਾਹਲ, ਪਿੰਕੀ ਰਾਣੀ,ਬਲਜੀਤ ਕੌਰ,ਪਰਮਜੀਤ ਸਿੰਘ ਚੌਹੜਾ, ਬਲਵੀਰ ਸਿੰਘ ਖਾਨਪੁਰ,ਗੁਰਮੇਲ ਸਿੰਘ,ਸਤਪਾਲ ਸਿੰਘ ਕਲੇਰ ਅਤੇ ਹੰਸ ਰਾਜ ਗੜ੍ਹਸ਼ੰਕਰ ਨੇ ਕਿਹਾ ਕਿ ਪੰਜਾਬ ਦੇ ਅਧਿਆਪਕ ਸੁਪਰੀਮ ਕੋਰਟ ਵੱਲੋਂ ਦੇਸ਼ ਭਰ ਦੇ ਅਧਿਆਪਕਾਂ ਨੂੰ ਸਰਵਿਸ ਵਿੱਚ ਬਣੇ ਰਹਿਣ ਅਤੇ ਪ੍ਰਮੋਸ਼ਨਾ ਸਮੇਂ ਜਬਰੀ ਟੈਸਟ ਲੈਣ ਦੇ ਦਿੱਤੇ ਫੈਸਲੇ ਦੇ ਖਿਲਾਫ ਪੰਜਾਬ ਦੇ ਅਧਿਆਪਕ ਪਿਛਲੇ ਦੋ ਮਹੀਨੇ ਤੋਂ ਸੰਘਰਸ਼ ਕਰ ਰਹੇ ਹਨ ਅਤੇ ਸਰਕਾਰ ਤੋਂ ਮੰਗ ਕਰ ਰਹੇ ਹਨ ਕਿ ਉਹ ਪੰਜਾਬ ਦੇ ਅਧਿਆਪਕਾਂ ਦੀਆਂ ਸਰਵਿਸਾਂ ਨੂੰ ਸੁਰੱਖਿਅਤ ਕਰਦਿਆਂ ਵਿਧਾਨ ਸਭਾ ਵਿੱਚ ਮਤਾ ਪਾਸ ਕਰੇ ਅਤੇ ਸੁਪਰੀਮ ਕੋਰਟ ਵਿੱਚ ਸਰਕਾਰ ਰਿਵਿਊ ਪਟੀਸ਼ਨ ਪਾਵੇ।
ਇਸ ਮੰਗ ਲਈ ਪੰਜਾਬ ਦੇ ਸਮੂਹ ਅਧਿਆਪਕਾਂ ਵੱਲੋਂ ਪੰਜਾਬ ਦੇ ਮੰਤਰੀਆਂ ਅਤੇ ਵਿਧਾਇਕਾਂ ਨੂੰ ਮੰਗ ਪੱਤਰ ਦਿੱਤੇ ਗਏ ਪਰ ਸਰਕਾਰ ਵੱਲੋਂ ਇਸ ਬਾਰੇ ਕੋਈ ਵੀ ਨਿਰਣਾ ਨਹੀਂ ਲਿਆ ਗਿਆ ਜਿਸ ਕਰਕੇ ਇਸ ਮੰਗ ਨੂੰ ਲੈ ਕੇ ਅੱਜ ਪੰਜਾਬ ਦੇ ਹਜ਼ਾਰਾਂ ਅਧਿਆਪਕ ਵਿਧਾਨ ਸਭਾ ਦੇ ਚਲਦੇ ਸੈਸ਼ਨ ਤਹਿਤ ਵਿਧਾਨ ਸਭਾ ਵੱਲ ਮਾਰਚ ਕਰ ਰਹੇ ਸਨ ਸਰਕਾਰ ਵੱਲੋਂ ਕੋਈ ਯੋਗ ਹੱਲ ਕੱਢਣ ਦੀ ਬਜਾਏ ਅਧਿਆਪਕਾਂ ਤੇ ਬੇਇੰਤਹਾ ਤਸ਼ੱਦਦ ਲਾਠੀਚਾਰਜ ਅਤੇ ਅੱਥਰੂ ਗੋਲੇ ਦਾਗੇ ਗਏ ਹਨ ਜਿਸ ਨਾਲ ਬਹੁਤ ਸਾਰੇ ਅਧਿਆਪਕ ਜਖਮੀ ਹੋਏ ਅਤੇ ਪੱਗਾਂ ਲੱਥ ਗਈਆਂ ਅਤੇ ਸੈਂਕੜਿਆਂ ਅਧਿਆਪਕਾਂ ਦੀਆਂ ਪੱਗਾਂ ਲੱਥ ਗਈਆਂ। ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਪੰਜਾਬ ਸਰਕਾਰ ਅਧਿਆਪਕਾਂ ਦੀ ਜਾਇਜ਼ ਮੰਗ ਨੂੰ ਨਾ ਮੰਨਿਆ ਅਤੇ ਤਸ਼ੱਦਦ ਦਾ ਦੌਰ ਜਾਰੀ ਰੱਖਿਆ ਤਾਂ ਪੰਜਾਬ ਦੀਆਂ ਸਮੂਹ ਜਥੇਬੰਦੀਆਂ ਇਸ ਦਾ ਡੱਟ ਕੇ ਮੁਕਾਬਲਾ ਕਰਨਗੀਆਂ।