ਬਟਾਲਾ ਵਿਖੇ ਟ੍ਰੇਡਰਸ ਕਮਿਸ਼ਨ ਤਹਿਤ ਵਪਾਰੀਆਂ ਤੇ ਦੁਕਾਨਦਾਰਾਂ ਨਾਲ ਮੀਟਿੰਗ
ਪੰਜਾਬ ਸਰਕਾਰ ਵਲੋਂ ਦੁਕਾਨਦਾਰਾਂ ਤੇ ਵਪਾਰੀਆਂ ਤੱਕ ਪਹੁੰਚ ਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣਕੇ ਕੀਤੀਆਂ ਜਾ ਰਹੀਆਂ ਨੇ ਹੱਲ
ਰੋਹਿਤ ਗੁਪਤਾ
ਬਟਾਲਾ,18 ਮਾਰਚ
ਪੰਜਾਬ ਰਾਜ ਟ੍ਰੇਡਰਜ਼ ਕਮਿਸ਼ਨ ਵੱਲੋਂ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿੱਚ ਵਪਾਰੀਆਂ ਨਾਲ ਮੀਟਿੰਗਾਂ ਕਰਨ ਦੀ ਯੋਜਨਾ ਤਹਿਤ ਬਟਾਲਾ ਵਿਖੇ ਡੇਰਾ ਬਾਬਾ ਨਾਨਕ ਰੋਡ ਦੇ ਬਜ਼ਾਰ ਵਿੱਚ ਮੀਟਿੰਗ ਕੀਤੀ ਗਈ। ਜਿਸ ਵਿੱਚ ਚੇਅਰਮੈਨ ਚਰਨਜੀਤ ਸਿੰਘ ਪਾਰੋਵਾਲ, ਚੇਅਰਮੈਨ ਯਸ਼ਪਾਲ ਚੌਹਾਨ, ਅੰਮਿ੍ਤ ਕਲਸੀ, ਚੇਅਰਮੈਨ ਮਾਨਿਕ ਮਹਿਤਾ, ਤਹਿਸੀਲਦਾਰ ਅਰਜਨ ਸਿੰਘ ਗਰੇਵਾਲ ਸਮੇਤ ਦੁਕਾਨਦਾਰ ਅਤੇ ਵਪਾਰ ਮੰਡਲ ਦੀਆਂ ਵੱਖ-ਵੱਖ ਸਖਸੀਅਤਾਂ ਮੌਜੂਦ ਸਨ।
ਇਸ ਮੌਕੇ ਸੰਬੋਧਨ ਕਰਦਿਆਂ ਬਟਾਲਾ ਵਿਧਾਨ ਸਭਾ ਹਲਕੇ ਦੇ ਟਰੇਡਰਜ਼ ਕਮਿਸ਼ਨ ਦੇ ਚੇਅਰਮੈਨ ਚਰਨਜੀਤ ਸਿੰਘ ਪਾਰੋਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਵਪਾਰੀਆਂ, ਦੁਕਾਨਦਾਰਾਂ ਤੇ ਉੱਦਮੀਆਂ ਲਈ ਕਾਰੋਬਾਰੀ ਪ੍ਰਕਿਰਿਆਵਾਂ ਨੂੰ ਸਰਲ ਬਣਾਉਣ ਦੇ ਉਦੇਸ਼ ਨਾਲ 'ਪੰਜਾਬ ਟਰੇਡ ਕਮਿਸ਼ਨ' ਦਾ ਗਠਨ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਇਹ ਪਹਿਲਕਦਮੀ ਪੰਜਾਬ ਦੀ ਆਰਥਿਕਤਾ ਨੂੰ ਚਲਾਉਣ ਵਾਲੇ ਲੋਕਾਂ ਲਈ ਪ੍ਰਸ਼ਾਸਨ ਨੂੰ ਵਧੇਰੇ ਪਹੁੰਚਯੋਗ ਅਤੇ ਜਵਾਬਦੇਹ ਬਣਾਉਣ ਦੀ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ।
ਉਨ੍ਹਾਂ ਕਿਹਾ ਕਿ ਬਟਾਲਾ ਦੇ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਵਿੱਚ ਬਟਾਲਾ ਹਲਕੇ ਦੇ ਵਪਾਰੀਆਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਵਚਨਬੱਧ ਹਨ ਅਤੇ ਸਰਕਾਰ ਵਲੋਂ ਵੱਡੀ ਪਹਿਲਕਦਮੀ ਕਰਦਿਆਂ ਵਪਾਰੀਆਂ/ਦੁਕਾਨਦਾਰਾਂ ਤੱਕ ਪਹੁੰਚ ਕੇ ਉਨ੍ਹਾਂ ਮੁਸ਼ਕਿਲਾਂ ਸੁਣਕੇ ਹੱਲ ਕਰਵਾਈਆਂ ਜਾ ਰਹੀਆਂ ਹਨ।
ਮੀਟਿੰਗ ਸੰਬੋਧਨ ਕਰਦਿਆਂ ਚੇਅਰਮੈਨ ਯਸ਼ਪਾਲ ਚੌਹਾਨ ਅਤੇ ਮਾਨਿਕ ਮਹਿਤਾ ਨੇ ਕਿਹਾ ਪੰਜਾਬ ਸਰਕਾਰ ਹਰ ਪੱਖੋਂ ਵਪਾਰੀ ਵਰਗ ਦੀ ਭਲਾਈ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਵਚਨਬੱਧ ਹੈ ਅਤੇ ਵਪਾਰ ਨੂੰ ਹੋਰ ਮਜ਼ਬੂਤ ਬਣਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ।
ਵਪਾਰੀ ਕਮਿਸ਼ਨ ਦੀ ਮੀਟਿੰਗ ਵਿੱਚ ਵਪਾਰੀਆਂ/ਦੁਕਾਨਦਾਰਾਂ ਵਲੋਂ ਆਪਣੀਆਂ ਵੱਖ ਵੱਖ ਮੁਸ਼ਕਿਲਾਂ ਦੱਸੀਆਂ ਗਈਆਂ ਹਨ, ਜਿਨ੍ਹਾਂ ਨੂੰ ਸਬੰਧਤ ਵਿਭਾਗਾਂ ਵਲੋਂ ਸਮਾਂਬੱਧ ਢੰਗ ਨਾਲ ਹੱਲ ਕਰਵਾਈਆਂ ਜਾਣਗੀਆਂ।
ਇਸ ਮੌਕੇ ਯੁਵਰਾਜ ਸਿੰਘ, ਸ਼ੁਭਦੀਪ ਸਿੰਘ ਈ. ਟੀ.ਓ.ਜੀ. ਐਸ.ਟੀ. ਬਟਾਲਾ, ਵਿਸ਼ਾਲ ਵਰਮਾ
ਸਹਾਇਕ ਕਿਰਤ ਕਮਿਸ਼ਨਰ, ਬਟਾਲਾ, ਮੈਂਬਰ ਰਜਿੰਦਰ ਸ਼ਰਮਾ, ਸੰਦੀਪ ਗੋਇਲ, ਮਨੀਸ਼ ਖੋਸਲਾ, ਰਕੇਸ਼ ਮਹਿਤਾ, ਹਰਦੇਵ ਸਿੰਘ ਨਾਗੀ, ਤਰੀਭਵਨ ਸਿੰਘ ਲੂੰਬਾ, ਹਰਸ਼ਰਨ ਸਿੰਘ ਬਾਵਾ, ਮਨਦੀਪ ਸਿੰਘ, ਜਤਿੰਦਰ ਸੇਮੀ, ਨਵਨੀਤ ਖੋਸਲਾ, ਧੀਰਜ ਵਰਮਾ, ਰਜੇਸ਼ ਕੁਮਾਰ ਸਹਾਇਕ ਖੁਰਾਕ ਅਤੇ ਸਪਲਾਈ ਅਫਸਰ ਬਟਾਲਾ , ਰਣਧੀਰ ਕੁਮਾਰ ਐਸ.ਡੀ.ਓ.ਉਪ ਮੰਡਲ ਅਫਸਰ ਪੀ.ਐਸ.ਪੀ.ਸੀ.ਐਲ.ਬਟਾਲਾ, ਪਲਵਿੰਦਰ ਸਿੰਘ ਸੁਪਰੀਡੈਂਟ ਸਹਾਇਕ ਕਮਿਸ਼ਨਰ ਨਗਰ ਨਿਗਮ ਬਟਾਲਾ, ਸ਼੍ਰੀ ਮਤੀ ਰੇਖਾ ਸ਼ਰਮਾ ਫੂਡ ਸੇਫਟੀ ਅਫਸਰ ਗੁਰਦਾਸਪੁਰ ਆਦਿ ਮੌਜੂਦ ਸਨ।