ਆਰ ਆਈ ਵੀ ਈ ਆਰ ਆਂਧਰਾ ਪ੍ਰਦੇਸ਼ ਤੋਂ ਟ੍ਰੇਨਿੰਗ ਪ੍ਰਾਪਤ ਕਰਨ ਲਈ ਚੁਣੇ ਗਏ ਨਵਦੀਪ ਸ਼ਰਮਾ
ਪ੍ਰਾਇਮਰੀ ਸਕੂਲਾਂ ਵਿੱਚ ਪੜ੍ਹਦੇ ਬੱਚਿਆਂ ਨੂੰ ਮਿਆਰੀ ਸਿੱਖਿਆ ਦੇਣ ਲਈ ਅਧਿਆਪਕ ਪਾਬੰਦ - ਮਨਵਿੰਦਰ ਕੌਰ ਭੁੱਲਰ
ਗੁਰਪ੍ਰੀਤ ਸਿੰਘ ਜਖਵਾਲੀ
ਪਟਿਆਲਾ 19 ਮਾਰਚ 2026:-
ਸਿੱਖਿਆ ਵਿਭਾਗ ਪੰਜਾਬ ਆਪਣੇ ਬੱਚਿਆਂ ਨੂੰ ਮਿਆਰੀ ਸਿੱਖਿਆ ਦੇਣ ਲਈ ਵਚਨਬੰਧ ਹੈ। ਬੱਚਿਆਂ ਨੂੰ ਚੰਗੀ ਸਿੱਖਿਆ ਤੇ ਸਮੇਂ ਦੇ ਨਾਲ ਨਾਲ ਆ ਰਹੀਆਂ ਨਵੀਆਂ ਤਕਨੀਕਾਂ ਰਾਹੀਂ ਸਿੱਖਿਆ ਦੇਣ ਲਈ ਅਧਿਆਪਕਾਂ ਨੂੰ ਵੱਖ-ਵੱਖ ਤਰ੍ਹਾਂ ਦੀਆਂ ਟ੍ਰੇਨਿੰਗਾਂ ਲਈ ਸਿੱਖਿਆ ਵਿਭਾਗ ਪੰਜਾਬ ਵਲੋਂ ਸਿੰਘਾਪੁਰ, ਫਿਨਲੈਂਡ ਭੇਜਿਆ ਜਾ ਰਿਹਾ ਹੈ। ਇਸ ਲੜੀ ਤਹਿਤ ਜ਼ਿਲ੍ਹਾ ਪਟਿਆਲਾ ਦੇ ਚਾਰ ਪ੍ਰਾਇਮਰੀ ਅਧਿਆਪਕ ਜਿਨ੍ਹਾਂ ਵਿੱਚ ਨਵਦੀਪ ਸ਼ਰਮਾ ਹੈੱਡ ਟੀਚਰ ਪ੍ਰਾਇਮਰੀ ਸਕੂਲ ਤਫੱਜਲਪੁਰਾ, ਰਾਜਵੰਤ ਸਿੰਘ ਮਲਟੀਪਰਪਜ਼ ਜ਼ਿਲ੍ਹਾ ਕੋਆਰਡੀਨੇਟਰ ਅਕਾਦਮਿਕ ਸਪੋਰਟ ਗਰੁੱਪ,ਅਮਨਦੀਪ ਕੌਰ ਸਰਕਾਰੀ ਪ੍ਰਾਇਮਰੀ ਸਕੂਲ ਤ੍ਰਿਪੜੀ ਪਟਿਆਲਾ, ਰਾਜਕੁਮਾਰ ਬਲਾਕ ਡਾਹਰੀਆਂ ਤੋ ਆਂਧਰਾ ਪ੍ਰਦੇਸ਼ ਵਿਖੇ ਜਾ ਕੇ ਟ੍ਰੇਨਿੰਗ ਪ੍ਰਾਪਤ ਕਰਨਗੇ। ਉਪ ਜ਼ਿਲ੍ਹਾ ਸਿੱਖਿਆ ਅਫਸਰ ਪ੍ਰਾਇਮਰੀ ਮੈਡਮ ਮਨਵਿੰਦਰ ਕੌਰ ਭੁੱਲਰ ਜੀ ਨੇ ਕਿਹਾ ਕਿ ਸਿੱਖਿਆ ਵਿਭਾਗ ਹਮੇਸ਼ਾ ਹੀ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਬੱਚਿਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਵਚਨਬੱਧ ਹੈ। ਉਹਨਾਂ ਕਿਹਾ ਕਿ ਬੱਚਿਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਅਜਿਹੀਆਂ ਟ੍ਰੇਨਿੰਗਾਂ ਤੇ ਅਧਿਆਪਕਾਂ ਨੂੰ ਭੇਜਿਆ ਜਾ ਰਿਹਾ ਹੈ ਤੇ ਅੱਗੋ ਵੀ ਭੇਜਦੇ ਰਹਾਂਗੇ।