ਐਸ.ਐਸ ਜੈਨ ਸਭਾ ਨਵਾਂਸ਼ਹਿਰ ਦੀ ਤਰਫੋਂ ਵਧੀਕ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਿਆ
ਪ੍ਰਮੋਦ ਭਾਰਤੀ
ਨਵਾਂਸ਼ਹਿਰ 24 ਮਾਰਚ 2026
ਐਸ.ਐਸ ਜੈਨ ਸਭਾ ਨਵਾਂਸ਼ਹਿਰ ਦੀ ਤਰਫੋਂ ਪ੍ਰਧਾਨ ਮੁਨੀਸ਼ ਜੈਨ ਦੀ ਅਗਵਾਈ ਹੇਠ ਵਧੀਕ ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਬਲਵੀਰ ਰਾਜ ਸਿੰਘ ਨੂੰ ਮੰਗ ਪੱਤਰ ਸੌਂਪਿਆ ਗਿਆ। ਜਿਸ ਵਿੱਚ ਅਹਿੰਸਾ ਦੇ ਧਾਰਨੀ, ਜੈਨ ਧਰਮ ਦੇ ਬਾਨੀ ਭਗਵਾਨ ਮਹਾਂਵੀਰ ਸਵਾਮੀ ਜੀ ਦੇ ਜਨਮ ਦਿਹਾੜੇ ਦੇ ਸ਼ੁਭ ਅਵਸਰ 'ਤੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਅੰਡੇ, ਮੀਟ ਦੀਆਂ ਦੁਕਾਨਾਂ ਅਤੇ ਬੁੱਚੜਖਾਨੇ ਪੂਰੀ ਤਰ੍ਹਾਂ 31 ਮਾਰਚ 2026 ਦਿਨ ਮੰਗਲਵਾਰ ਨੂੰ ਬੰਦ ਰੱਖਣ ਲਈ ਮੰਗ ਪੱਤਰ ਸੌਂਪਿਆ ਗਿਆ।ਇਸ ਮੌਕੇ ਐਸਐਸ ਜੈਨ ਸਭਾ ਦੇ ਜਨਰਲ ਸਕੱਤਰ ਰਤਨ ਕੁਮਾਰ ਜੈਨ ਅਤੇ ਖਜ਼ਾਨਚੀ ਰਾਕੇਸ਼ ਜੈਨ ਬੱਬੀ ਨੇ ਕਿਹਾ ਕਿ ਭਗਵਾਨ ਮਹਾਂਵੀਰ ਸਵਾਮੀ ਨੇ ਪੂਰੀ ਦੁਨੀਆ ਨੂੰ ਜੀਓ ਅਤੇ ਜੀਓ ਦਾ ਸੰਦੇਸ਼ ਦਿੱਤਾ ਹੈ। ਭਗਵਾਨ ਮਹਾਂਵੀਰ ਜਯੰਤੀ ਦਾ ਦਿਨ ਪੂਰੇ ਭਾਰਤ ਵਿੱਚ ਅਹਿੰਸਾ ਦਿਵਸ ਵਜੋਂ ਮਨਾਇਆ ਜਾਂਦਾ ਹੈ। ਇਸ ਲਈ ਪਿਛਲੇ ਸਾਲਾਂ ਦੀ ਤਰ੍ਹਾਂ ਇਸ ਦਿਨ ਵੀ ਜ਼ਿਲ੍ਹੇ ਵਿੱਚ ਆਂਡੇ, ਮੀਟ ਦੀਆਂ ਦੁਕਾਨਾਂ ਅਤੇ ਬੁੱਚੜਖਾਨੇ ਪੂਰੀ ਤਰ੍ਹਾਂ ਬੰਦ ਰਹਿਣੇ ਚਾਹੀਦੇ ਹਨ। ਤਾਂ ਜੋ ਉਸ ਦਿਨ ਨੂੰ ਸਹੀ ਢੰਗ ਨਾਲ ਅਹਿੰਸਾ ਦਿਵਸ ਵਜੋਂ ਮਨਾਇਆ ਜਾ ਸਕੇ! ਇਸ ਮੌਕੇ ਰਤਨ ਕੁਮਾਰ ਜੈਨ, ਰਾਕੇਸ਼ ਜੈਨ ਬੱਬੀ, ਸਲਾਹਕਾਰ ਅਚਲ ਜੈਨ ਆਦਿ ਹਾਜ਼ਰ ਸਨ |