ਪੈਟਰੋਲ-ਡੀਜ਼ਲ 'ਤੇ ਐਕਸਾਈਜ਼ ਘਟਾਉਣ ਲਈ ਮੋਦੀ ਸਰਕਾਰ ਦਾ ਧੰਨਵਾਦ: ਸੰਦੀਪ ਅਗਰਵਾਲ
ਵਿਰੋਧੀ ਅਫਵਾਹਾਂ ਫੈਲਾ ਰਹੇ, ਦੇਸ਼ ਵਿੱਚ ਸਥਿਰਤਾ ਬਰਕਰਾਰ: ਸੰਦੀਪ ਅਗਰਵਾਲ
ਅਸ਼ੋਕ ਵਰਮਾ
ਬਠਿੰਡਾ, 27 ਮਾਰਚ 2026:ਕੇਂਦਰ ਦੀ ਮੋਦੀ ਸਰਕਾਰ ਵੱਲੋਂ ਪੈਟਰੋਲ-ਡੀਜ਼ਲ ਤੇ ਐਕਸਾਈਜ਼ ਡਿਊਟੀ ਘਟਾ ਕੇ ਆਮ ਲੋਕਾਂ ਨੂੰ ਰਾਹਤ ਦੇਣ ਦੇ ਫੈਸਲੇ ਦਾ ਸਵਾਗਤ ਕਰਦਿਆਂ ਭਾਜਪਾ ਨੇਤਾ ਸੰਦੀਪ ਅਗਰਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਇੱਕ ਪਾਸੇ ਜਿੱਥੇ ਪੂਰੀ ਦੁਨਿਆਂ ਜੰਗ ਵਰਗੇ ਮਾਹੌਲ ਨਾਲ ਚਿੰਤਿਤ ਹੈ, ਉੱਥੇ ਮੋਦੀ ਸਰਕਾਰ ਨੇ 140 ਕਰੋੜ ਦੇਸ਼ਵਾਸੀਆਂ ਨੂੰ ਰਾਹਤ ਦੇਣ ਵਾਲਾ ਮਹੱਤਵਪੂਰਨ ਕਦਮ ਚੁੱਕਿਆ ਹੈ।ਸੰਦੀਪ ਅਗਰਵਾਲ ਨੇ ਕਿਹਾ ਕਿ ਇਸ ਚੁਣੌਤੀਪੂਰਨ ਸਮੇਂ ਵਿੱਚ ਵੀ ਦੇਸ਼ਵਾਸੀਆਂ ਦੇ ਹਿਤ ਨੂੰ ਸਭ ਤੋਂ ਉੱਪਰ ਰੱਖਦੇ ਹੋਏ ਲਿਆ ਗਿਆ ਇਹ ਫੈਸਲਾ ਪ੍ਰਧਾਨ ਮੰਤਰੀ ਦੀ ਸੰਵੇਦਨਸ਼ੀਲਤਾ, ਦੂਰਦਰਸ਼ਤਾ ਅਤੇ ਜਨਸੇਵਾ ਪ੍ਰਤੀ ਉਨ੍ਹਾਂ ਦੇ ਅਟੱਲ ਸਮਰਪਣ ਨੂੰ ਦਰਸਾਉਂਦਾ ਹੈ।
ਉਨ੍ਹਾਂ ਕਿਹਾ ਕਿ ਇਸ ਫੈਸਲੇ ਨਾਲ ਦੇਸ਼ ਦੇ ਹਰ ਪਰਿਵਾਰ, ਕਿਸਾਨ, ਮਜ਼ਦੂਰ ਅਤੇ ਮੱਧ ਵਰਗ ਨੂੰ ਵਿਆਪਕ ਲਾਭ ਮਿਲੇਗਾ। ਅਗਰਵਾਲ ਨੇ ਕਿਹਾ ਕਿ ਵਿਸ਼ਵ ਪੱਧਰ ਤੇ ਤੇਲ ਦੀਆਂ ਕੀਮਤਾਂ ਲਗਾਤਾਰ ਵੱਧ ਰਹੀਆਂ ਹਨ, ਪਰ ਅਜਿਹੇ ਸਮੇਂ ਵਿੱਚ ਸਰਕਾਰ ਵੱਲੋਂ ਲਿਆ ਗਿਆ ਇਹ ਮਜ਼ਬੂਤ ਅਤੇ ਸਥਿਰ ਫੈਸਲਾ ਦੇਸ਼ ਦੀ ਆਰਥਿਕ ਮਜ਼ਬੂਤੀ ਅਤੇ ਨੀਤਿਗਤ ਸਪਸ਼ਟਤਾ ਨੂੰ ਦਰਸਾਉਂਦਾ ਹੈ। ਸੰਦੀਪ ਅਗਰਵਾਲ ਨੇ ਦੋਸ਼ ਲਾਇਆ ਕਿ ਦੇਸ਼ ਵਿੱਚ ਕੁਝ ਲੋਕ ਸਿਰਫ਼ ਸ਼ੋਰ ਮਚਾ ਕੇ ਅਫਵਾਹਾਂ ਫੈਲਾਉਣ ਵਿੱਚ ਲੱਗੇ ਹਨ, ਜਦਕਿ ਭਾਜਪਾ ਸਰਕਾਰ ਜ਼ਮੀਨੀ ਪੱਧਰ 'ਤੇ ਠੋਸ ਹੱਲ ਲਾਗੂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਫੈਸਲਾ ਨਵੇਂ ਭਾਰਤ ਦੇ ਸੰਕਲਪ ਨੂੰ ਸਾਕਾਰ ਕਰਨ ਵੱਲ ਇੱਕ ਹੋਰ ਮਹੱਤਵਪੂਰਨ ਕਦਮ ਹੈ।