ਆਪ ਸਰਕਾਰ ਨੇ ਚਾਰ ਸਾਲਾਂ ਵਿੱਚ ਸਾਰੇ ਵਾਅਦੇ ਪੂਰੇ ਕਰਕੇ ਰਿਕਾਰਡ ਕਾਇਮ ਕੀਤਾ- ਲਲਿਤ ਮੋਹਨ ਪਾਠਕ (ਬੱਲੂ)
ਪ੍ਰਮੋਦ ਭਾਰਤੀ
ਨਵਾਂਸ਼ਹਿਰ 1 ਅਪ੍ਰੈਲ, 2026
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਚਾਰ ਸਾਲਾਂ ਵਿੱਚ ਹੀ ਆਪਣੇ ਸਾਰੇ ਵਾਅਦੇ ਪੂਰੇ ਕਰ ਦਿੱਤੇ ਹਨ, ਜਦਕਿ ਪਿਛਲੀਆਂ ਸਰਕਾਰਾਂ ਵਿੱਚ ਪੰਜ ਸਾਲ ਵਿੱਚ ਵੀ ਕਦੇ ਕੋਈ ਵਾਇਦਾ ਪੂਰੇ ਨਹੀਂ ਹੋਏ। ਇਹ ਗੱਲ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਲਲਿਤ ਮੋਹਨ ਬੱਲੂ ਨੇ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਹੋਇਆਂ ਮੀਟਿੰਗ ਨੂੰ ਸੰਬੋਧਨ ਦੌਰਾਨ ਕਹੀ। ਉਨ੍ਹਾਂ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਵੀ ਆਮ ਆਦਮੀ ਪਾਰਟੀ ਮੁੜ ਜਿੱਤੇਗੀ ਤੇ ਪੰਜਾਬ ਵਿੱਚ ਸਰਕਾਰ ਬਣਾਏਗੀ, ਕਿਉਂਕਿ ਆਪ ਸਰਕਾਰ ਨੇ ਆਪਣੇ ਵਾਅਦੇ ਪੂਰੇ ਕਰਨ ਵਿੱਚ ਕੋਈ ਕਸਰ ਨਹੀਂ ਛੱਡੀ ਹੈ। ਪੰਜਾਬ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਦੁਬਾਰਾ ਸੱਤਾ ਵਿੱਚ ਲਿਆਉਣ ਦਾ ਮਨ ਬਣਾ ਲਿਆ ਹੈ। ਪਿੰਡਾਂ ਦੇ ਵਿਕਾਸ ਲਈ ਫੰਡ ਲਗਾਤਾਰ ਜਾਰੀ ਕੀਤੇ ਜਾ ਰਹੇ ਹਨ। ਇਸ ਮੌਕੇ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸਤਨਾਮ ਜਲਾਲਪੁਰ, ਯੂਥ ਵਿੰਗ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਸਰਪੰਚ ਵਿਨੀਤ ਜਾਡਲਾ, ਸਰਪੰਚ ਭੁਪਿੰਦਰ ਉੜਾਪੜ, ਅਜਮੇਰ ਸਿੰਘ, ਹਰਮੇਲ ਸਿੰਘ ਉੜਾਪੜ, ਜਤਿੰਦਰ ਸਿੰਘ, ਦਵਿੰਦਰ ਭਾਰਟਾ, ਮਨਜੀਤ ਦੁਧਾਲਾ, ਡਾਇਰੈਕਟਰ ਸੁਖਪ੍ਰੀਤ ਸਿੰਘ ਦੁਧਾਲਾ, ਜਸਵਿੰਦਰ ਸਿੰਘ ਸਰਪੰਚ ਸਤਪਾਲ ਸਿੰਘ ਆਦਿ ਵੀ ਹਾਜ਼ਰ ਸਨ।