ਸਨਾਤਨ ਧਰਮ ਮਹਾਂਵੀਰ ਦਲ ਵੱਲੋਂ ਹਫਤਾ ਭਰ ਭਗਵਤ ਕਥਾ ਕਰਵਾਉਣ ਦਾ ਫੈਸਲਾ
ਅਸ਼ੋਕ ਵਰਮਾ
ਬਠਿੰਡਾ, 10ਅਪ੍ਰੈਲ 2026 : ਸ੍ਰੀ ਸਨਾਤਨ ਧਰਮ ਮਹਾਵੀਰ ਦਲ ਨੇ ਬਠਿੰਡਾ ਸ਼ਹਿਰ ਵਿਖੇ ਸ੍ਰੀ ਮਦ ਭਗਵਤ ਕਥਾ ਕਰਵਾਉਣ ਦਾ ਫੈਸਲਾ ਲਿਆ ਹੈ। ਹੈ। ਮਹਾਵੀਰ ਦਲ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਰਾਜਨ ਗਰਗ ਨੇ ਇਸ ਸੰਬੰਧ ਵਿੱਚ ਪ੍ਰੈਸ ਬਿਆਨ ਰਾਹੀਂ ਦੱਸਿਆ ਕਿ 12 ਤੋਂ 18 ਅਪ੍ਰੈਲ ਤੱਕ ਸੱਤ ਦਿਨ ਇਹ ਕਥਾ ਲਾਰਡ ਰਾਮਾ ਹਾਲ ਦਾਣਾ ਮੰਡੀ ਵਿਖੇ ਕੀਤੀ ਜਾ ਰਹੀ ਹੈ ਜਿਸ ਵਿੱਚ ਮਸ਼ਹੂਰ ਪੰਡਿਤ ਵਿਜੇ ਗੌੜ ਪ੍ਰਵਚਨ ਕਰਨ ਲਈ ਪਹੁੰਚਣਗੇ ।ਉਹਨਾਂ ਦੱਸਿਆ ਕਿ ਰੋਜਾਨਾ 3 ਵਜੇ ਤੋਂ ਲੈ ਕੇ ਸ਼ਾਮ 6 ਵਜੇ ਤੱਕ ਕਥਾ ਕੀਤੀ ਜਾਏਗੀ । ਉਹਨਾਂ ਦੱਸਿਆ ਕਿ ਇਸ ਤੋਂ ਪਹਿਲਾਂ 11 ਅਪ੍ਰੈਲ ਨੂੰ ਦਾਣਾ ਮੰਡੀ ਵਾਲੇ ਮੰਦਰ ਤੋਂ ਲੈ ਕੇ ਲਾਰਡ ਰਾਮਾ ਹਾਲ ਤੱਕ ਕਲਸ਼ ਯਾਤਰਾ ਵੀ ਕੱਢੀ ਜਾ ਰਹੀ ਹੈ ਜਿਸ ਵਿੱਚ ਵੱਡੀ ਗਿਣਤੀ ਵਿੱਚ ਸ਼ਰਧਾਲੂ ਪਹੁੰਚ ਕੇ ਇਸ ਯਾਤਰਾ ਦੀ ਸ਼ੋਭਾ ਵਧਾਉਣਗੇ। ਉਹਨਾਂ ਦੱਸਿਆ ਕਿ ਇਸ ਕਥਾ ਵਿੱਚ ਆਉਣ ਵਾਲੇ ਸ਼ਰਧਾਲੂਆਂ ਦੇ ਖਾਣ ਪੀਣ ਅਤੇ ਬੈਠਣ ਦਾ ਪੂਰਾ ਪ੍ਰਬੰਧ ਕੀਤਾ ਗਿਆ ਹੈ। ਉਹਨਾਂ ਇਸ ਮੌਕੇ ਇਨ੍ਹਾਂ ਦਿਨਾਂ ਦੌਰਾਨ ਕਰਾਈ ਜਾਣ ਵਾਲੀ ਕਥਾ ਨੂੰ ਲਾਭਕਾਰੀ ਦੱਸਦਿਆਂ ਸਮੂਹ ਸ਼ਰਧਾਲੂਆਂ ਨੂੰ ਇਸ ਸਮਾਗਮ ਵਿੱਚ ਪੁੱਜਣ ਦਾ ਸੱਦਾ ਦਿੱਤਾ ਹੈ।