ਰਾਜ ਪੱਧਰੀ ਏ. ਆਈ. ਵਰਕਸ਼ਾਪ ਚ ਆਦਰਸ਼ ਸਕੂਲ ਖਟਕੜ ਕਲਾਂ ਨੇ ਜਿੱਤਿਆ ਪਹਿਲਾ ਇਨਾਮ
* ਰਾਜ ਪੱਧਰੀ ਏ. ਆਈ. ਵਰਕਸ਼ਾਪ ਚ ਆਦਰਸ਼ ਸਕੂਲ ਖਟਕੜ ਕਲਾਂ ਨੇ ਜਿੱਤਿਆ ਪਹਿਲਾ ਇਨਾਮ
ਪ੍ਰਮੋਦ ਭਾਰਤੀ
ਨਵਾਂਸ਼ਹਿਰ 13 ਅਪ੍ਰੈਲ, 2026
ਸਕੂਲੀ ਸਿੱਖਿਆ ’ਚ ਆਧੁਨਿਕ ਤਕਨੀਕਾਂ ਨੂੰ ਸ਼ਾਮਲ ਕਰਨ ਦੇ ਉਦੇਸ਼ ਨਾਲ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ AI ਦੀ ਵਰਕਸ਼ਾਪ ਲਗਾਈ ਗਈ, ਜਿਸ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿੱਚ AI ਸੰਬੰਧੀ ਹੁਨਰਾਂ ਨੂੰ ਵਿਕਸਿਤ ਕਰਨਾ ਸੀ, ਤਾਂ ਜੋ ਪੰਜਾਬ ਦੀ ਨਵੀਂ ਪੀੜ੍ਹੀ ਨਵੀਆਂ ਤਕਨੀਕਾਂ ਨੂੰ ਅਪਣਾਉਣ ਦਾ ਹਿੱਸਾ ਬਣ ਸਕੇ।
ਆਦਰਸ਼ ਸਕੂਲ ਖਟਕੜ ਕਲਾਂ ਦੇ ਪ੍ਰਿੰਸੀਪਲ ਸ਼੍ਰੀਮਤੀ ਰੁਪਿੰਦਰ ਕੌਰ ਨੇ ਦੱਸਿਆ ਕਿ ਇਸ ਵਿੱਚ 20 ਸਕੂਲਾਂ ਦੇ 60 ਵਿਦਿਆਰਥੀਆਂ ਨੇ ਭਾਗ ਲਿਆ। ਵਿਦਿਆਰਥੀਆਂ ਨੂੰ ਪ੍ਰੋਜੈਕਟ ਤਿਆਰ ਕਰਨ ਲਈ ਇੱਕ ਘੰਟੇ ਦਾ ਸਮਾਂ ਦਿੱਤਾ ਗਿਆ। ਉਨ੍ਹਾਂ ਦੇ ਪ੍ਰੋਜੈਕਟਾਂ ਦਾ ਮੁਲਾਂਕਣ AI ਮਾਹਿਰਾਂ ਦੇ ਪੈਨਲ ਵੱਲੋਂ ਕੀਤਾ ਗਿਆ।
ਇਸ ਵਰਕਸ਼ਾਪ ਵਿੱਚ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਖਟਕੜ ਕਲਾਂ ਦੇ ਤਿੰਨ ਵਿਦਿਆਰਥੀ ਅਰਸ਼ਦੀਪ ਸਿੰਘ, ਤਰਨਪ੍ਰੀਤ ਸਿੰਘ ਤੇ ਅਮਨਜੋਤ ਕੌਰ ਨੇ ਪੂਰੇ ਪੰਜਾਬ ਵਿੱਚ ਪਹਿਲਾ ਸਥਾਨ ਹਾਸਲ ਕੀਤਾ। ਉਨ੍ਹਾਂ ਨੂੰ ਇਨਾਮ ਰੂਪ ਵਿੱਚ 11000 ਰੁਪਏ ਨਕਦ ਇਨਾਮ ਤੇ ਸਰਟੀਫਿਕੇਟ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਡਾ. ਅਮਰਪਾਲ ਸਿੰਘ ਵਲੋਂ ਪ੍ਰਦਾਨ ਕੀਤਾ ਗਿਆ।
ਇਸ ਪ੍ਰਾਪਤੀ ਦਾ ਸਿਹਰਾ ਸਕੂਲ ਦੇ ਕੰਪਿਊਟਰ ਲੈਕਚਰਾਰ ਸ਼੍ਰੀ ਸੁਮੇਸ਼ ਅਗਨੀਹੋਤਰੀ ਨੂੰ ਜਾਂਦਾ ਹੈ, ਜਿਨ੍ਹਾਂ ਨੇ ਵਿਦਿਆਰਥੀਆਂ ਨੂੰ ਬਹੁਤ ਹੀ ਸਿਹਤਮੰਦ ਤਰੀਕੇ ਨਾਲ ਤਿਆਰੀ ਕਰਵਾਈ।