ਸਿਹਤ ਵਿਭਾਗ ਦੇ ਡਾਇਰੈਕਟਰ ਵੱਲੋਂ ਵਧੀਆ ਕਾਰਗੁਜ਼ਾਰੀ ਵਾਲੇ ਕਰਮਚਾਰੀ ਸਨਮਾਨਿਤ
ਅਸ਼ੋਕ ਵਰਮਾ
ਬਠਿੰਡਾ, 13 ਅਪ੍ਰੈਲ 2026: ਡਾਇਰੈਕਟਰ ਸਿਹਤ ਵਿਭਾਗ ਡਾ ਅਨਿਲ ਗੋਇਲ ਵੱਲੋਂ ਸਿਹਤ ਵਿਭਾਗ ਬਠਿੰਡਾ ਦੇ ਉਹਨਾਂ ਅਧਿਕਾਰੀਆਂ /ਕਰਮਚਾਰੀਆਂ ਨੂੰ ਸਨਮਾਨਿਤ ਕੀਤਾ ਗਿਆ, ਜਿਨ੍ਹਾਂ ਨੇ ਆਪਣੀਆਂ ਡਿਊਟੀਆਂ ਨੂੰ ਇਮਾਨਦਾਰੀ, ਮਿਹਨਤ ਅਤੇ ਸਮਰਪਣ ਨਾਲ ਨਿਭਾਉਂਦਿਆਂ ਵਿਭਾਗ ਦੇ ਕੰਮਕਾਜ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ ਹੈ।ਇਸ ਮੌਕੇ ਡਾਇਰੈਕਟਰ ਸਿਹਤ ਵਿਭਾਗ ਨੇ ਕਿਹਾ ਕਿ ਸਿਹਤ ਵਿਭਾਗ ਦੇ ਕਰਮਚਾਰੀ ਲੋਕ ਸੇਵਾ ਦਾ ਇੱਕ ਅਹਿਮ ਹਿੱਸਾ ਹਨ ਅਤੇ ਉਨ੍ਹਾਂ ਦੀ ਲਗਨ ਅਤੇ ਨਿਭਾਵ ਨਾਲ ਹੀ ਆਮ ਜਨਤਾ ਤੱਕ ਬਿਹਤਰ ਸਿਹਤ ਸਹੂਲਤਾਂ ਪਹੁੰਚਦੀਆਂ ਹਨ। ਉਨ੍ਹਾਂ ਨੇ ਕਿਹਾ ਕਿ ਵਧੀਆ ਕੰਮ ਕਰਨ ਵਾਲੇ ਕਰਮਚਾਰੀਆਂ ਦੀ ਹੌਸਲਾ ਅਫ਼ਜ਼ਾਈ ਕਰਨਾ ਵਿਭਾਗ ਦੀ ਜ਼ਿੰਮੇਵਾਰੀ ਹੈ, ਤਾਂ ਜੋ ਹੋਰ ਕਰਮਚਾਰੀ ਵੀ ਪ੍ਰੇਰਿਤ ਹੋਣ।
ਉਨ੍ਹਾਂ ਨੇ ਹੋਰ ਕਿਹਾ ਕਿ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਬਣਾਉਣ ਲਈ ਟੀਮ ਵਰਕ ਬਹੁਤ ਜ਼ਰੂਰੀ ਹੈ ਅਤੇ ਬਠਿੰਡਾ ਦੇ ਕਰਮਚਾਰੀਆਂ ਨੇ ਇਸ ਗੱਲ ਨੂੰ ਸਾਬਤ ਕੀਤਾ ਹੈ।
ਇਸ ਮੌਕੇ ਸਿਵਲ ਸਰਜਨ ਬਠਿੰਡਾ ਡਾ ਤਪਿੰਦਰਜੋਤ ਨੇ ਵੀ ਸਨਮਾਨਿਤ ਕਰਮਚਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਸਨਮਾਨ ਉਨ੍ਹਾਂ ਦੀ ਲਗਨ ਅਤੇ ਮਿਹਨਤ ਦੀ ਕਦਰ ਹੈ ਅਤੇ ਉਹ ਅੱਗੇ ਵੀ ਇਸੇ ਤਰ੍ਹਾਂ ਜਨਤਾ ਦੀ ਸੇਵਾ ਕਰਦੇ ਰਹਿਣਗੇ।
ਅੰਤ ਵਿੱਚ ਸਨਮਾਨਿਤ ਕਰਮਚਾਰੀਆਂ ਨੇ ਵਿਭਾਗ ਦਾ ਧੰਨਵਾਦ ਕਰਦਿਆਂ ਭਰੋਸਾ ਦਿਵਾਇਆ ਕਿ ਉਹ ਭਵਿੱਖ ਵਿੱਚ ਵੀ ਆਪਣੀਆਂ ਸੇਵਾਵਾਂ ਨੂੰ ਹੋਰ ਬਿਹਤਰ ਬਣਾਉਣ ਲਈ ਪੂਰੀ ਤਰ੍ਹਾਂ ਸਮਰਪਿਤ ਰਹਿਣਗੇ। ਇਸ ਮੌਕੇ ਸਹਾਇਕ ਸਿਵਲ ਸਰਜਨ ਡਾ ਅਨੁਪਮਾ ਸ਼ਰਮਾ, ਜਿਲ੍ਹਾ ਸਿਹਤ ਅਫ਼ਸਰ ਡਾ ਊਸ਼ਾ ਗੋਇਲ, ਜਿਲ੍ਹਾ ਟੀਕਾਕਰਣ ਅਫ਼ਸਰ ਡਾ ਮੀਨਾਕਸ਼ੀ ਸਿੰਗਲਾ, ਜਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ ਸੁਖਜਿੰਦਰ ਸਿੰਘ ਗਿੱਲ, ਡਿਪਟੀ ਮੈਡੀਕਲ ਕਮਿਸ਼ਨਰ ਡਾ ਸੋਨੀਆ ਗੁਪਤਾ,ਸੀਨੀਅਰ ਮੈਡੀਕਲ ਅਫ਼ਸਰ ਭਗਤਾ ਡਾ ਸੀਮਾ ਗੁਪਤਾ ਅਤੇ ਜਿਲ੍ਹਾ ਟੀ.ਬੀ ਅਫ਼ਸਰ ਡਾ ਰੋਜੀ ਅਗਰਵਾਲ ਹਾਜਰ ਸਨ ।