ਰਾਤ ਸਮੇਂ ਗਸਤ ਕੀਤੇ ਜਾਣ ਦਾ ਦ੍ਰਿਸ਼
ਦੀਦਾਰ ਗੁਰਨਾ
ਫਰੀਦਕੋਟ 13 ਅਪ੍ਰੈਲ 2026 : SSP ਫਰੀਦਕੋਟ ਡਾ. ਪ੍ਰਿਗਿਆ ਜੈਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਫਰੀਦਕੋਟ ਪੁਲਿਸ ਵੱਲੋਂ ਜ਼ਿਲ੍ਹੇ ਵਿੱਚ ਰਾਤ ਦੇ ਸਮੇਂ ਸੁਰੱਖਿਆ ਪ੍ਰਬੰਧ ਹੋਰ ਮਜ਼ਬੂਤ ਕੀਤੇ ਗਏ ਹਨ , ਪੁਲਿਸ ਵੱਲੋਂ ਵੱਖ-ਵੱਖ ਥਾਵਾਂ ’ਤੇ ਨਾਕੇ ਲਗਾ ਕੇ ਅਤੇ ਲਗਾਤਾਰ ਗਸ਼ਤ ਕਰਕੇ ਸਖ਼ਤ ਨਿਗਰਾਨੀ ਕੀਤੀ ਜਾ ਰਹੀ ਹੈ
ਇਸ ਦੇ ਨਾਲ ਹੀ ਪੀ.ਸੀ.ਆਰ ਮੋਟਰਸਾਈਕਲ ਟੀਮਾਂ ਨੂੰ ਵੀ ਤੈਨਾਤ ਕੀਤਾ ਗਿਆ ਹੈ , ਜੋ ਸ਼ਹਿਰ ਅਤੇ ਪਿੰਡਾਂ ਵਿੱਚ ਤੁਰੰਤ ਰਿਸਪਾਂਸ ਯਕੀਨੀ ਬਣਾਉਂਦੀਆਂ ਹਨ , ਜੀ.ਓ ਅਤੇ ਐਸ.ਐਚ.ਓ ਵੱਲੋਂ ਪੁਲਿਸ ਸਟੇਸ਼ਨਾਂ ਅਤੇ ਰਾਤ ਦੀ ਡਿਊਟੀ ਦਾ ਨਿਰੀਖਣ ਕਰਕੇ ਸਟਾਫ ਨੂੰ ਲੋੜੀਂਦਾ ਮਾਰਗ ਦਰਸ਼ਨ ਦਿੱਤਾ ਜਾ ਰਿਹਾ ਹੈ
ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਇਹ ਕਦਮ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਅਪਰਾਧਕ ਗਤੀਵਿਧੀਆਂ ’ਤੇ ਕਾਬੂ ਪਾਉਣ ਲਈ ਚੁੱਕੇ ਗਏ ਹਨ , ਫਰੀਦਕੋਟ ਪੁਲਿਸ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਉਹ ਹਮੇਸ਼ਾ ਉਨ੍ਹਾਂ ਦੀ ਸੁਰੱਖਿਆ ਲਈ ਵਚਨਬੱਧ ਹੈ