ਡੇਰਾ ਸਿਰਸਾ ਪੈਰੋਕਾਰਾਂ ਵੱਲੋਂ ਮਰੀਜਾਂ ਲਈ 3 ਯੂਨਿਟ ਖ਼ੂਨਦਾਨ
ਅਸ਼ੋਕ ਵਰਮਾ
ਬਠਿੰਡਾ, 20 ਅਪ੍ਰੈਲ 2026: ਸੱਚੀ ਖ਼ੂਨਦਾਨ ਸੰਮਤੀ ਡੇਰਾ ਸੱਚਾ ਸੌਦਾ ਬਲਾਕ ਬਠਿੰਡਾ ਦੇ ਜਿੰਮੇਵਾਰ ਸੇਵਾਦਾਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇੱਕ ਮਰੀਜ਼ ਵਾਸੀ ਪਿੰਡ ਦੀਪ ਸਿੰਘ ਵਾਲਾ, ਫਰੀਦਕੋਟ ਜੋ ਕਿ ਪ੍ਰੈਗਮਾ ਹਸਪਤਾਲ ਵਿਖੇ ਜੇਰੇ ਇਲਾਜ ਹੈ ਨੂੰ ਬਲਾਕ ਬਠਿੰਡਾ ਦੇ ਏਰੀਆ ਪ੍ਰਤਾਪ ਨਗਰ ਦੇ ਸਵਾਦਾਰ ਰਮਨ ਇੰਸਾਂ ਪੁੱਤਰ ਜਗਦੀਸ਼ ਇੰਸਾਂ, ਇੱਕ ਮਰੀਜ਼ ਵਾਸੀ ਪਿੰਡ ਡਬਲੀ ਰਾਠਾਨ, ਹਨੂੰਮਾਨਗੜ੍ਹ (ਰਾਜਸਥਾਨ) ਜੋ ਕਿ ਪ੍ਰੈਗਮਾ ਹਸਪਤਾਲ ਵਿਖੇ ਜੇਰੇ ਇਲਾਜ ਹੈ ਨੂੰ ਏਰੀਆ ਸਾਹਿਬਜ਼ਾਦਾ ਅਜੀਤ ਸਿੰਘ ਰੋਡ ਦੇ ਸੇਵਾਦਾਰ ਸੰਜੀਵ ਇੰਸਾਂ ਪੁੱਤਰ ਸੱਤਪਾਲ ਇੰਸਾਂ ਅਤੇ ਏਰੀਆ ਪਰਸ ਰਾਮ ਨਗਰ-ਏ ਦੇ ਸੇਵਾਦਾਰ ਅਮਨਦੀਪ ਇੰਸਾਂ ਪੁੱਤਰ ਸੁਦੇਸ਼ ਕੁਮਾਰ ਨੇ ਖ਼ੂਨਦਾਨ ਕੀਤਾ। ਜਿਕਰਯੋਗ ਹੈ ਕਿ ਅੱਜ ਅਮਨਦੀਪ ਇੰਸਾਂ ਨੇ 61ਵੀਂ ਵਾਰ ਖ਼ੂਨਦਾਨ ਕੀਤਾ। ਇਸ ਮੌਕੇ ਮਰੀਜ਼ਾਂ ਦੇ ਵਾਰਿਸਾਂ ਨੇ ਖ਼ੂਨ ਦਾਨੀ ਸੇਵਾਦਾਰਾਂ ਦਾ ਤਹਿਦਿਲੋਂ ਧੰਨਵਾਦ ਕੀਤਾ