ਵਿਦਾਇਗੀ ਪਾਰਟੀ ਮੌਕੇ ਸਿਹਤ ਵਿਭਾਗ ਦੇ ਸੇਵਾਮੁਕਤ ਕਰਮਚਾਰੀਆਂ ਨੂੰ ਕੀਤਾ ਸਨਮਾਨਿਤ
ਅਸ਼ੋਕ ਵਰਮਾ
ਬਠਿੰਡਾ, 30 ਅਪ੍ਰੈਲ 2026 :ਸਿਵਲ ਸਰਜਨ ਦਫਤਰ ਬਠਿੰਡਾ ਵਿਖੇ ਬਤੌਰ ਜਿਲ੍ਹਾ ਫਾਰਮੇਸੀ ਅਫ਼ਸਰ ਪਲਵਿੰਦਰ ਸਿੰਘ ਸਿੱਧੂ ਅਤੇ ਲੈਬ ਤਕਨੀਸ਼ੀਅਨ ਗਰੇਡ -1 ਅਸ਼ੋਕ ਕੁਮਾਰ ਨੂੰ 58 ਸਾਲ ਦੀ ਉਮਰ ਪੂਰੀ ਹੋਣ ਉਪਰੰਤ ਆਪਣੀ ਨੌਕਰੀ ਵਿਚ ਵਧੀਆ ਸੇਵਾਵਾਂ ਦੇਣ ਤੋਂ ਬਾਅਦ ਅੱਜ ਰਿਟਾਇਰਮੈਂਟ ਮੌਕੇ ਦਫ਼ਤਰ ਦੇ ਸਮੂਹ ਸਟਾਫ਼ ਵੱਲੋਂ ਵਿਦਾਇਗੀ ਪਾਰਟੀ ਦਿੱਤੀ ਗਈ । ਇਸ ਮੌਕੇ ਸਿਵਲ ਸਰਜਨ ਡਾ. ਤਪਿੰਦਰਜੋਤ ਨੇ ਦੱਸਿਆ ਕਿ ਇਹਨਾਂ ਸਿਹਤ ਕਰਮੀਆਂ ਨੇ ਸਿਹਤ ਵਿਭਾਗ ਨੂੰ ਆਪਣੀਆਂ ਵੱਡਮੁੱਲੀਆਂ ਸੇਵਾਵਾਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਕਰਮਚਾਰੀਆਂ ਨੇ ਆਪਣੀ ਡਿਊਟੀ ਦੌਰਾਨ ਬਹੁਤ ਹੀ ਇਮਾਨਦਾਰੀ ਅਤੇ ਤਨਦੇਹੀ ਨਾਲ ਕੰਮ ਕੀਤਾ ਹੈ। ਜਿਸ ਕਰਕੇ ਉਹ ਬੇਦਾਗ ਇਸ ਦਫ਼ਤਰ ਤੋਂ ਰਿਟਾਇਰ ਹੋ ਕੇ ਜਾ ਰਹੇ ਹਨ ਜੋ ਕਿ ਵਧਾਈ ਦੇ ਪਾਤਰ ਹਨ। ਇਸ ਮੌਕੇ ਮੌਜੂਦ ਜ਼ਿਲ੍ਹਾ ਸਿਹਤ ਅਫ਼ਸਰ ਡਾ. ਊਸ਼ਾ ਗੋਇਲ, ਜ਼ਿਲ੍ਹਾ ਟੀਕਾਕਰਣ ਅਫ਼ਸਰ ਡਾ ਮੀਨਾਕਸ਼ੀ ਸਿੰਗਲਾ ਅਤੇ ਸਮੂਹ ਸਟਾਫ਼ ਵੱਲੋਂ ਉਨ੍ਹਾਂ ਦੀ ਸਿਹਤਯਾਬੀ ਦੀ ਕਾਮਨਾ ਕੀਤੀ ਗਈ ।ਇਸ ਮੌਕੇ ਸਿਵਲ ਸਰਜਨ ਅਤੇ ਸਮੂਹ ਸਟਾਫ਼ ਵੱਲੋਂ ਰਿਟਾਇਰ ਹੋਏ ਦੋਨਾਂ ਕਰਮਚਾਰੀਆਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ ।