ਪਿਛਲੇ ਚਾਰ ਸਾਲਾਂ ਤੋਂ ਬਟਾਲਾ ਵਾਸੀਆਂ ਦੀ ਪੂਰੀ ਸ਼ਿੱਦਤ ਨਾਲ ਕਰ ਰਿਹਾ ਹਾਂ ਸੇਵਾ-ਵਿਧਾਇਕ ਸ਼ੈਰੀ ਕਲਸੀ
ਵਿਧਾਇਕ ਸ਼ੈਰੀ ਕਲਸੀ ਨੇ ਵਾਰਡ ਨੰਬਰ 16, ਕਾਹਨੂੰਵਾਨ ਰੋਡ ਵਿਖੇ ਗਲੀ ਦਾ ਉਦਘਾਟਨ ਕੀਤਾ
ਰੋਹਿਤ ਗੁਪਤਾ / ਬਾਬੂਸ਼ਾਹੀ ਬਿਊਰੋ
ਬਟਾਲਾ, 7 ਮਈ
ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਬਟਾਲਾ ਸ਼ਹਿਰ ਅੰਦਰ ਲੋਕਾਂ ਦੀਆਂ ਚਿਰਕੋਣੀਆਂ ਮੰਗਾਂ ਪੂਰੀਆਂ ਕਰਨ ਦੀ ਲੜੀ ਤਹਿਤ ਵਾਰਡ ਨੰਬਰ 16, ਕਾਹਨੂੰਵਾਨ ਰੋਡ ਵਿਖੇ ਗਲੀ ਦਾ ਉਦਘਾਟਨ ਕੀਤਾ ਗਿਆ।
ਇਸ ਮੌਕੇ ਵਾਰਡ ਵਾਸੀਆਂ ਨੇ ਵਿਧਾਇਕ ਸ਼ੈਰੀ ਕਲਸੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਗਲੀ ਬਣਨ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ।
ਇਸ ਮੌਕੇ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਪਿਛਲੇ ਕਾਫੀ ਲੰਮੇ ਸਮੇਂ ਤੋਂ ਵਾਰਡ ਵਾਸੀਆਂ ਨੂੰ ਗਲੀ ਨਾ ਬਣਨ ਕਰਕੇ ਬਹੁਤ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ ਪਰ ਹੁਣ ਲੋਕਾਂ ਦੀ ਮੁਸ਼ਕਿਲ ਹੱਲ ਕਰਦਿਆਂ ਗਲੀ ਦਾ ਉਦਘਾਟਨ ਕੀਤਾ ਗਿਆ ਹੈ।
ਉਨਾਂ ਅੱਗੇ ਕਿਹਾ ਕਿ ਮੇਰੀ ਹਮੇਸ਼ਾਂ ਕੋਸ਼ਿਸ ਹੁੰਦੀ ਹੈ ਕਿ ਹਲਕਾ ਵਾਸੀਆਂ ਦੀ ਮੁਸ਼ਕਿਲਾਂ ਪਹਿਲ ਦੇ ਆਧਾਰ ’ਤੇ ਹੱਲ ਕੀਤੀਆਂ ਜਾਣ, ਜਿਸ ਤਹਿਤ ਉਹ 24 ਘੰਟੇ ਲੋਕਾਂ ਦੇ ਸੰਪਰਕ ਵਿੱਚ ਰਹਿ ਕੇ ਉਨਾਂ ਦੀਆਂ ਸਮੱਸਿਆਵਾਂ ਦੂਰ ਕਰ ਰਹੇ ਹਨ।
ਬਟਾਲਾ ਸ਼ਹਿਰ ਅੰਦਰ ਲੋਕਹਿੱਤ ਵਿੱਚ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਕਰਵਾਏ ਵਿਕਾਸ ਕਾਰਜਾਂ ਦਾ ਜ਼ਿਕਰ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਬਟਾਲਾ ਸ਼ਹਿਰ ਅੰਦਰ ਬਿਨਾਂ ਪੱਖਪਾਤ ਦੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਅਤੇ ਦਹਾਕਿਆਂ ਤੋਂ ਮੁੱਢਲੀਆਂ ਸਹੂਲਤਾਂ ਤੋਂ ਸੱਖਣੇ ਲੋਕਾਂ ਦੀਆਂ ਮੁਸ਼ਕਿਲਾਂ ਦੂਰ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਬਟਾਲੇ ਦਾ ਚਹੁਮੁਖੀ ਵਿਕਾਸ ਉਨ੍ਹਾਂ ਦੀ ਤਰਜੀਹ ਹੈ, ਜਿਸ ਕਾਰਨ ਉਹ ਪਿਛਲੇ ਚਾਰ ਸਾਲਾਂ ਵਿੱਚ ਲੋਕਾਂ ਦੀ ਪੂਰੀ ਸ਼ਿੱਦਤ ਨਾਲ ਸੇਵਾ ਕਰ ਰਹੇ ਹਨ।