ਗੁਰਦੁਆਰਾ ਤਪੋਬਣ ਢੱਕੀ ਸਾਹਿਬ ਵਿਖੇ 29ਵਾਂ ਵਿਸ਼ਵ ਸ਼ਾਂਤੀ ਦਿਵਸ ਸਮਾਗਮ 15 ਤੋਂ ਸ਼ੁਰੂ
ਰਵਿੰਦਰ ਢਿੱਲੋਂ
ਖੰਨਾ, 13 ਮਈ 2026 :
ਕੁਦਰਤ ਦੀ ਗੋਦ ਵਿੱਚ ਵਸੇ ਪੁਰਾਤਨ ਅਸਥਾਨ ਗੁਰਦੁਆਰਾ ਤਪੋਬਣ ਢੱਕੀ ਸਾਹਿਬ ਮਕਸੂਦੜਾ ਵਿਖੇ ਸਰਬ ਧਰਮਾਂ ਦੇ ਸਾਂਝੇ ਮਹਾਂਪੁਰਸ਼ ਸੰਤ ਬਾਬਾ ਦਰਸ਼ਨ ਸਿੰਘ ਜੀ ਖ਼ਾਲਸਾ ਦੀ ਦੇਖ ਰੇਖ ਹੇਠ 15 ਤੋਂ 17 ਮਈ ਤੱਕ ਚੱਲਣ ਵਾਲੇ 29ਵੇਂ ਸਲਾਨਾ ਵਿਸ਼ਵ ਸ਼ਾਂਤੀ ਦਿਵਸ ਸਮਾਗਮ ਭਲਕੇ ਤੋਂ ਸ਼ੁਰੂ ਹੋ ਰਹੇ ਹਨ । ਇਨਾ ਸਮਾਗਮਾਂ ਸਬੰਧੀ ਜਾਣਕਾਰੀ ਦਿੰਦਿਆਂ ਭਾਈ ਗੁਰਦੀਪ ਸਿੰਘ ਤੇ ਭਾਈ ਹਰਬੰਤ ਸਿੰਘ ਨੇ ਦੱਸਿਆ ਕਿ 15 ਮਈ ਦਿਨ ਸ਼ੁੱਕਰਵਾਰ ਨੂੰ ਸਵੇਰੇ 10 ਵਜੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ ਉਪਰੰਤ 11 ਵਜੇ ਤੋਂ ਸ਼ਾਮ 4 ਵਜੇ ਤੱਕ ਸਰਬ ਧਰਮ ਸੰਮੇਲਨ ਹੋਵੇਗਾ ਜਿਸ ਵਿੱਚ ਵੱਖ-ਵੱਖ ਧਰਮਾਂ ਦੇ ਸਾਧੂ ਮਹਾਤਮਾ ਆਪੋ ਆਪਣੇ ਧਰਮਾਂ ਦੇ ਪਵਿੱਤਰ ਧਾਰਮਿਕ ਗ੍ਰੰਥਾਂ ਦੇ ਅਨੁਸਾਰ ਵਿਸ਼ਵ ਸ਼ਾਂਤੀ ਲਈ ਵਿਚਾਰ ਰੱਖਣਗੇ ਉਪਰੰਤ ਵਿਸ਼ਵ ਸ਼ਾਂਤੀ ਲਈ ਅਰਦਾਸ ਬੇਨਤੀ ਕੀਤੀ ਜਾਵੇਗੀ । 16 ਮਈ ਦਿਨ ਸ਼ਨਿੱਚਰਵਾਰ ਨੂੰ ਮੱਸਿਆ ਦੇ ਪਾਵਨ ਦਿਹਾੜੇ ਮੌਕੇ ਸਵੇਰੇ 11 ਵਜੇ ਤੋਂ ਸ਼ਾਮ 4 ਵਜੇ ਤੱਕ ਮਹਾਨ ਸੰਤ ਸਮਾਗਮ ਹੋਵੇਗਾ ਜਿਸ ਵਿਚ ਵੱਖ ਵੱਖ ਸੰਪ੍ਰਦਾਵਾਂ ਦੇ ਸੰਤ ਮਹਾਂਪੁਰਸ਼ ਹਾਜ਼ਰੀ ਭਰਨਗੇ । 17 ਮਈ ਦਿਨ ਐਤਵਾਰ ਨੂੰ ਸਵੇਰੇ 11 ਵਜੇ ਤੋਂ ਦੁਪਹਿਰ 1 ਵਜੇ ਤੱਕ ਬੱਚਿਆਂ ਵਲੋਂ ਕਵਿਤਾਵਾਂ ਤੇ ਵਿਸ਼ਵ ਸ਼ਾਂਤੀ ਲਈ ਪ੍ਰਾਥਨਾ ਕੀਤੀ ਜਾਵੇਗੀ ਅਤੇ ਦੁਪਹਿਰ 1 ਵਜੇ ਸ਼ਾਮ 3 ਵਜੇ ਤੱਕ ਨਾਮ ਸਿਮਰਨ ਕੀਰਤਨ ਭਗਤੀ ਸਮਾਗਮ ਹੋਵੇਗਾ ਉਪਰੰਤ ਅਰਦਾਸ ਹੋਵੇਗੀ। ਉਨਾ ਦੱਸਿਆ ਕਿ ਇਨਾ ਸਮਾਗਮਾ ਦੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਇਨਾ ਸਮਾਗਮਾਂ ਸਬੰਧੀ ਦੇਸ਼ ਵਿਦੇਸ਼ ਦੀਆਂ ਸਮੂਹ ਸੰਗਤਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਉਨ੍ਹਾ ਦੱਸਿਆ ਕਿ ਸਮਾਗਮਾ ਦੇ ਤਿੰਨੇ ਦਿਨ ਗੁਰੂ ਕੇ ਲੰਗਰ ਵਿੱਚ ਜਲੇਬੀਆਂ ਦਾ ਭੰਡਾਰਾ ਅਤੁੱਟ ਵਰਤੇਗਾ।