ਝੋਨੇ ਦੀ ਸਿੱਧੀ ਬਿਜਾਈ ਸਬੰਧੀ ਜਾਗਰੂਕਤਾ ਕੈਂਪ
ਰੋਹਿਤ ਗੁਪਤਾ / ਬਾਬੂਸ਼ਾਹੀ ਬਿਊਰੋ
ਗੁਰਦਾਸਪੁਰ, 15 ਮਈ
ਪੰਜਾਬ ਐਗਰੀਕਲਚਰ ਯੂਨੀਵਰਸਿਟੀ ਦੇ ਨਿਰਦੇਸ਼ਕ ਪਸਾਰ ਸਿੱਖਿਆ ਡਾਕਟਰ ਮੱਖਣ ਸਿੰਘ ਭੁੱਲਰ ਦੇ ਦਿਸ਼ਾ ਨਿਰਦੇਸ਼ਾਂ ਨੂੰ ਮੁੱਖ ਰੱਖਦਿਆਂ ਹੋਇਆ ਝੋਨੇ ਦੀ ਸਿੱਧੀ ਬਿਜਾਈ ਨੂੰ ਤਰਜੀਹ ਦੇਣ ਲਈ ਪਿੰਡ ਝਬਕਰਾ ਵਿਖੇ 14 ਮਈ ਨੂੰ ਕਿਸਾਨ ਵੀਰਾਂ ਨੂੰ ਪ੍ਰੇਰਿਤ ਕੀਤਾ ਗਿਆ।
ਇਸ ਮੌਕੇ ਡਾਕਟਰ ਨਰਿੰਦਰਦੀਪ ਸਿੰਘ, ਜ਼ਿਲ੍ਹਾ ਪਸਾਰ ਮਾਹਿਰ ਨੇ ਕਿਸਾਨ ਵੀਰਾਂ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀਆਂ ਗਤੀਵਿਧੀਆਂ ਬਾਰੇ ਜਾਣੂ ਕਰਵਾਇਆ। ਉਨਾਂ ਨੇ ਦੱਸਿਆ ਕਿ ਕਿਸਾਨ ਵੀਰ ਸਹਾਇਕ ਧੰਦੇ ਅਪਣਾ ਕੇ ਆਪਣੇ ਜੀਵਨ ਵਿੱਚ ਖੁਸ਼ਹਾਲੀ ਲਿਆ ਸਕਦੇ ਹਨ। ਡਾਕਟਰ ਆਰ ਐਸ ਬੱਲ (ਸੀਨੀਅਰ ਪਸਾਰ ਵਿਗਿਆਨੀ, ਪੌਦਾ ਰੋਗ) ਨੇ ਝੋਨੇ ਦੀ ਬੀਜ ਸੋਧ ਅਤੇ ਬਾਉਣੇ ਵਾਇਰਸ ਬਾਰੇ ਦੱਸਿਆ ਅਤੇ ਕਿਸਾਨ ਵੀਰਾਂ ਨੂੰ ਅਪੀਲ ਕੀਤੀ ਗਈ ਕਿ ਉਹ ਨਰਸਰੀ ਦਾ ਸਰਵੇਖਣ ਕਰਦੇ ਰਹਿਣ ਅਤੇ ਧਿਆਨ ਰੱਖਣ ਕਿ ਚਿੱਟੀ ਪਿੱਠ ਵਾਲਾ ਟਿੱਡਾ ਦੇਖੇ ਤਾਂ ਯੂਨੀਵਰਸਿਟੀ ਦੁਆਰਾ ਸਿਫਾਰਿਸ਼ ਕੀਤੀਆਂ ਗਈਆਂ ਕੀਟਨਾਸ਼ਕਾਂ ਦੀ ਸਪਰੇ ਕੀਤੀ ਜਾਵੇ।
ਇਸ ਦੌਰਾਨ ਡਾਕਟਰ ਸਰਵ ਪ੍ਰੀਆ ਸਿੰਘ, ਜ਼ਿਲ੍ਹਾ ਪਸਾਰ ਵਿਗਿਆਨੀ (ਫ਼ਲ ਵਿਗਿਆਨ) ਨੇ ਕਿਸਾਨ ਵੀਰਾਂ ਨੂੰ ਘਰੇਲੂ ਬਗੀਚੀ ਅਤੇ ਫਲਾਂ ਤੇ ਬਗੀਚੀ ਵਿੱਚ ਆਉਣ ਵਾਲੀਆਂ ਸਮੱਸਿਆ ਬਾਰੇ ਜਾਣੂ ਕਰਵਾਇਆ।
ਆਖਰ ਵਿੱਚ ਆਏ ਹੋਏ ਸਾਰੇ ਕਿਸਾਨ ਵੀਰਾਂ ਦਾ ਧੰਨਵਾਦ ਕੀਤਾ ਗਿਆ ਅਤੇ ਉਹਨਾਂ ਦੀਆਂ ਸਮੱਸਿਆਵਾਂ ਨੂੰ ਸੁਣ ਕੇ ਮੌਕੇ 'ਤੇ ਹੱਲ ਕੀਤਾ ਗਿਆ।