ਬਿਸਤ ਦੋਆਬ ਨਹਿਰ ਵਿੱਚ ਪਾਣੀ ਛੱਡਣ ਦੀ ਮੰਗ
ਫਸਲਾਂ ਨੂੰ ਨਹੀਂ ਮਿਲ ਰਿਹਾ ਇਸ ਨਹਿਰ ਦਾ ਪਾਣੀ
ਪ੍ਰਮੋਦ ਭਾਰਤੀ
ਨਵਾਂਸ਼ਹਿਰ 20 ਮਈ , 2026
ਡੈਮੋਕ੍ਰੇਟਿਕ ਲਾਇਰਜ਼ ਐਸੋਸੀਏਸ਼ਨ ਪੰਜਾਬ ਦੇ ਸੂਬਾਈ ਕਨਵੀਨਰ ਦਲਜੀਤ ਸਿੰਘ ਐਡਵੋਕੇਟ, ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਕਮੇਟੀ ਮੈਂਬਰ ਭੂਪਿੰਦਰ ਸਿੰਘ ਵੜੈਚ ਅਤੇ ਜਿਲਾ ਪ੍ਰਧਾਨ ਸੁਰਿੰਦਰ ਸਿੰਘ ਬੈਂਸ ਨੇ ਸਿੰਚਾਈ ਵਿਭਾਗ ਕੋਲੋਂ ਬਿਸਤ ਦੋਆਬ ਨਹਿਰ ਵਿੱਚ ਛੇਤੀ ਪਾਣੀ ਛੱਡਣ ਦੀ ਮੰਗ ਕੀਤੀ ਹੈ।ਇਹ ਮੰਗ ਕਰਦਿਆਂ ਆਗੂਆਂ ਨੇ ਕਿਹਾ ਹੈ ਕਿ ਪਤਾ ਲੱਗਾ ਹੈ ਕਿ ਸਿੰਚਾਈ ਵਿਭਾਗ ਨਹਿਰ ਦੀ ਝਾਲ ਬਣਾਉਣ ਦਾ ਕੰਮ ਕਰ ਰਿਹਾ ਹੈ। ਉਹਨਾਂ ਕਿਹਾ ਕਿ ਵਿਭਾਗ ਨੂੰ ਇਹ ਕੰਮ ਮਾਰਚ ਅਪ੍ਰੈਲ ਮਹੀਨਿਆਂ ਵਿੱਚ ਮੁਕੰਮਲ ਕਰ ਲੈਣਾ ਚਾਹੀਦਾ ਸੀ।ਇਸ ਨਹਿਰ ਵਿੱਚ ਪਾਣੀ ਨਾ ਛੱਡੇ ਜਾਣ ਕਾਰਨ ਕਿਸਾਨਾਂ ਦੀਆਂ ਫਸਲਾਂ ਨੂੰ ਨਹਿਰੀ ਪਾਣੀ ਨਹੀਂ ਮਿਲ ਰਿਹਾ। ਮੱਕੀ, ਪਛੂਆਂ ਦਾ ਚਾਰਾ ਅਤੇ ਸਬਜੀਆਂ ਦੀਆਂ ਫਸਲਾਂ ਨੂੰ ਇਸ ਨਹਿਰ ਦਾ ਪਾਣੀ ਨਹੀਂ ਮਿਲ ਰਿਹਾ ਜਿਸ ਕਾਰਨ ਕਿਸਾਨ ਪ੍ਰੇਸ਼ਾਨ ਹਨ। ਉਹਨਾਂ ਕਿਹਾ ਕਿ ਇਸ ਨਹਿਰ ਦੇ ਪਾਣੀ ਨਾਲ ਸ਼ਹੀਦ ਭਗਤ ਸਿੰਘ ਨਗਰ,ਜਲੰਧਰ ਅਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਦੀ ਜ਼ਮੀਨ ਦੀ ਸਿੰਚਾਈ ਹੁੰਦੀ ਹੈ।ਨਹਿਰ ਵਿੱਚ ਪਾਣੀ ਨਾ ਆਉਣ ਕਾਰਨ ਧਰਤੀ ਹੇਠਲੇ ਪਾਣੀ ਦਾ ਪੱਧਰ ਵੀ ਡਿੱਗਦਾ ਹੈ।