ਸਰਵਾਈਕਲ ਕੈਂਸਰ ਟੀਕਾਕਰਨ ਬਾਰੇ ਕੀਤਾ ਜਾਗਰੂਕ
ਰੋਹਿਤ ਗੁਪਤਾ / ਬਾਬੂਸ਼ਾਹੀ ਬਿਊਰੋ
ਗੁਰਦਾਸਪੁਰ 21 ਮਈ
ਸਿਵਲ ਸਰਜਨ ਗੁਰਦਾਸਪੁਰ ਡਾਕਟਰ ਮਹੇਸ਼ ਕੁਮਾਰ ਪ੍ਰਭਾਕਰ ਦੀ ਅਗਵਾਈ ਹੇਠ ਜਿਲੇ ਵਿੱਚ ਸਰਵਾਈਕਲ ਕੈਂਸਰ ਟੀਕਾਕਰਨ ਸਬੰਧੀ ਜਾਗਰੂਕ ਕੀਤਾ ਗਿਆ।
ਵਰਨਣਯੋਗ ਹੈ ਕਿ ਪੰਜਾਬ ਵਿੱਚ ਲੜਕੀਆਂ ਦੀ ਸਿਹਤ ਸੁਰੱਖਿਆ ਲਈ ਸਰਵਾਈਕਲ ਕੈਸਰ ਟੀਕਾਕਰਨ ਕੀਤਾ ਜਾ ਰਿਹਾ ਹੈ।ਕੁੜੀਆਂ ਨੂੰ ਸਰਵਾਇਕਲ ਕੈਂਸਰ ਤੋਂ ਬਚਾਓ ਲਈ ਜਿਲੇ ਵਿੱਚ ਵੱਖ ਵੱਖ ਥਾਵਾਂ ਤੇ ਟੀਕਾਕਰਣ ਵੀ ਕੀਤਾ ਜਾ ਰਿਹਾ ਹੈ।
ਸਿਵਲ ਸਰਜਨ ਨੇ ਦੱਸਿਆ ਕਿ ਲੋਕਾਂ ਨੂੰ ਸਰਵਾਈਕਲ ਕੈਂਸਰ ਟੀਕਾਕਰਨ ਬਾਰੇ ਜਾਗਰੂਕ ਕਰਨ ਲਈ ਅੱਜ ਵੱਖ ਵੱਖ ਥਾਵਾਂ ਤੇ ਜਾਗਰੂਕਤਾ ਸ਼ੈਸ਼ਨ ਲਗਾਏ ਗਏ।
ਉਨ੍ਹਾਂ ਦੱਸਿਆ ਕਿ ਰਾਜ ਵਿੱਚ 14 ਸਾਲ ਦੀਆਂ ਲੜਕੀਆਂ ਨੂੰ ਇਸ ਵੱਡੀ ਬਿਮਾਰੀ ਤੋਂ ਬਚਣ ਲਈ ਟੀਕਾਕਰਣ ਦੀ ਸ਼ੁਰੂਆਤ ਕੀਤੀ ਗਈ ਹੈ। 14ਵਾਂ ਜਨਮ ਦਿਨ ਮਨਾ ਚੁੱਕੀ ਕੁੜੀਆਂ ਨੂੰ ਇਹ ਟੀਕੇ ਲਾਏ ਜਾ ਰਹੇ ਹਨ। ਸਰਵਾਈਕਲ ਕੈਂਸਰ ਔਰਤਾਂ ਵਿੱਚ ਹੋਣ ਵਾਲੇ ਗੰਭੀਰ ਕੈਂਸਰਾਂ ਤੋਂ ਇੱਕ ਹੁੰਦਾ ਹੈ, ਜੋ ਕਿ ਗਰਭ ਅਵਸਥਾ ਦੇ ਨਿਚਲੇ ਵਰਤਾਰੇ ਵਿੱਚ ਹੁੰਦਾ ਹੈ ਅਤੇ ਇਸਦਾ ਮੁੱਖ ਕਾਰਨ ਹਿਊਮਨ ਪੈਪਿਲੋਮਾ ਵਾਇਰਸ (ਐਚਪੀਵੀ) ਹੈ। ਉਨ੍ਹਾਂ ਨੇ ਕਿਹਾ ਕਿ ਸਮੇਂ 'ਤੇ ਟੀਕਾਕਰਣ ਕਰਨਾ ਇਸ ਬਿਮਾਰੀ ਦੀ ਰੋਕਥਾਮ ਵਿੱਚ ਬਹੁਤ ਪ੍ਰਭਾਵਸ਼ਾਲੀ ਹੈ ।
ਜਿਲਾ ਟੀਕਾਕਰਣ ਅਫ਼ਸਰ ਡਾਕਟਰ ਭਾਵਨਾ ਸ਼ਰਮਾ ਨੇ ਦੱਸਿਆ ਕਿ ਜਿਲੇ ਵਿੱਚ ਐਚਪੀਵੀ ਟੀਕਾਕਰਣ ਸ਼ੈਸ਼ਨ ਵਿਚ ਵਾਧਾ ਕੀਤਾ ਗਿਆ ਹੈ। ਟੀਕਾਕਰਣ ਨਾਲ ਹੀ ਭਵਿੱਖ ਵਿੱਚ ਇਸ ਬਿਮਾਰੀ ਤੋਂ ਸੁਰੱਖਿਅਤ ਰਹਿ ਸਕਦੇ ਹਨ। ਜੇਕਰ ਸਾਡੀਆਂ ਬੇਟੀਆਂ ਸੁਰੱਖਿਅਤ ਹਨ, ਤਾਂ ਹੀ ਆਉਣ ਵਾਲੀ ਪੀੜ੍ਹੀਆਂ ਸੁਰੱਖਿਅਤ ਹਨ। 14ਵਾਂ ਜਨਮ ਦਿਨ ਬੀਤ ਜਾਣ ਤੇ ਪਰ 15ਵਾਂ ਜਨਮ ਦਿਨ ਨਹੀਂ ਆਇਆ ਹੋਵੇ ਤਾਂ ਇਹ ਲੱਗੇਗਾ।