ਮਾਤਾ ਦਰਸ਼ਨ ਕੌਰ ਨੂੰ ਨਮ ਅੱਖਾਂ ਨਾਲ ਅੰਤਿਮ ਸ਼ਰਧਾਂਜਲੀ ਭੇਟ
ਵੱਖ-ਵੱਖ ਆਗੂਆਂ ਤੇ ਸ਼ਖਸੀਅਤਾਂ ਨੇ ਕੀਤਾ ਦੁੱਖ ਸਾਂਝਾ
ਬਲਵਿੰਦਰ ਸਿੰਘ ਧਾਲੀਵਾਲ
ਸੁਲਤਾਨਪੁਰ ਲੋਧੀ,
ਉੱਘੇ ਐਨਆਰਆਈ ਤਰਸੇਮ ਸਿੰਘ ਧਾਲੀਵਾਲ ਅਤੇ ਹਰਜਿੰਦਰ ਸਿੰਘ ਧਾਲੀਵਾਲ ਦੀ ਸਤਿਕਾਰਯੋਗ ਮਾਤਾ ਮਾਤਾ ਦਰਸ਼ਨ ਕੌਰ ਪਤਨੀ ਸਵਰਗਵਾਸੀ ਸਰਦਾਰ ਆਤਮਾ ਸਿੰਘ ਜੀ, ਜੋ ਪਿਛਲੇ ਦਿਨੀਂ ਅਚਾਨਕ ਅਕਾਲ ਚਲਾਣਾ ਕਰ ਗਏ ਸਨ, ਨੂੰ ਅੱਜ ਪੰਥਕ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਦੌਰਾਨ ਨਮ ਅੱਖਾਂ ਨਾਲ ਸ਼ਰਧਾਂਜਲੀ ਭੇਟ ਕੀਤੀ ਗਈ।
ਇਸ ਮੌਕੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਦਿਲਬਾਗ ਸਿੰਘ ਜੀ ਵੱਲੋਂ ਰਸਭਿੰਨਾ ਵੈਰਾਗਮਈ ਕੀਰਤਨ ਕਰਕੇ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ ਗਿਆ। ਉਪਰੰਤ ਵੱਖ-ਵੱਖ ਧਾਰਮਿਕ, ਸਮਾਜਿਕ ਅਤੇ ਰਾਜਨੀਤਿਕ ਆਗੂਆਂ ਵੱਲੋਂ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਸ਼ਰਧਾਂਜਲੀ ਭੇਟ ਕੀਤੀ ਗਈ।
ਇਸ ਤੋਂ ਪਹਿਲਾਂ ਪਰਿਵਾਰਕ ਗ੍ਰਹਿ ਵਿਖੇ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ, ਜਦਕਿ ਅੰਤਿਮ ਅਰਦਾਸ ਗੁਰਦੁਆਰਾ ਸਿੰਘ ਸਭਾ ਵਿਖੇ ਹੋਈ। ਸਮਾਗਮ ਦੌਰਾਨ ਵੱਡੀ ਗਿਣਤੀ ਵਿੱਚ ਇਲਾਕੇ ਦੀਆਂ ਪ੍ਰਮੁੱਖ ਸ਼ਖਸੀਅਤਾਂ, ਸੱਜਣ-ਮਿੱਤਰ ਅਤੇ ਸੰਗਤਾਂ ਨੇ ਹਾਜ਼ਰੀ ਭਰਕੇ ਪਰਿਵਾਰ ਨਾਲ ਡੂੰਘਾ ਦੁੱਖ ਪ੍ਰਗਟਾਇਆ।