ਪਿੰਡ ਜਖਵਾਲੀ ਤੋਂ ਬਲਾਕ ਸੰਮਤੀ ਮੈਂਬਰ ਹਰਮੇਸ਼ ਸਿੰਘ ਛੰਨਾ ਵੱਲੋ ਤੀਰਥ ਯਾਤਰਾ ਲਈ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਗਿਆ ਰਵਾਨਾ
ਗੁਰਪ੍ਰੀਤ ਸਿੰਘ ਜਖਵਾਲੀ
ਫ਼ਤਹਿਗੜ੍ਹ ਸਾਹਿਬ 27 ਮਈ 2026:-ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੀ ਗਈ ਤੀਰਥ ਯਾਤਰਾ ਸਕੀਮ ਤਹਿਤ ਅੱਜ ਪਿੰਡ ਜਖਵਾਲੀ ਤੋਂ ਸ਼ਰਧਾਲੂਆਂ ਦਾ ਜੱਥਾ ਧਾਰਮਿਕ ਯਾਤਰਾ ਲਈ ਰਵਾਨਾ ਹੋਇਆ। ਇਹ ਯਾਤਰਾ ਹਲਕਾ ਵਿਧਾਇਕ ਲਖਬੀਰ ਸਿੰਘ ਰਾਏ ਦੇ ਵਿਸ਼ੇਸ਼ ਯਤਨਾਂ ਸਦਕਾ ਅਤੇ ਸਰਪੰਚ ਗੁਰਦੀਪ ਸਿੰਘ ਜਖਵਾਲੀ ਦੀ ਅਗਵਾਈ ਹੇਠ ਰਵਾਨਾ ਕੀਤੀ ਗਈ। ਇਸ ਤੀਰਥ ਯਾਤਰਾ ਬੱਸ ਨੂੰ ਹਰੀ ਝੰਡੀ ਬਲਾਕ ਸੰਮਤੀ ਮੈਂਬਰ ਹਰਮੇਸ਼ ਸਿੰਘ ਨਰਾਇਣਗੜ ਛੰਨਾ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।
ਇਸ ਮੌਕੇ ਪਿੰਡ ਜਖਵਾਲੀ ਤੋਂ 45 ਦੇ ਕਰੀਬ ਸ਼ਰਧਾਲੂਆਂ ਵੱਲੋ ਆਪਣੀ ਖੁਸ਼ੀ ਦਾ ਪ੍ਰਗਟਾਵਾ ਕੀਤਾ ਅਤੇ ਉਹਨਾ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਤੀਰਥ ਯਾਤਰਾ ਤੇ ਜਾਣ ਵਾਲੇ ਸ਼ਰਧਾਲੂਆਂ ਦਾ ਫੁੱਲਾਂ ਦੀਆਂ ਮਾਲਾਵਾਂ ਪਾ ਕੇ ਸਨਮਾਨ ਕੀਤਾ ਗਿਆ ਅਤੇ ਬੱਸ ਨੂੰ ਹਰੀ ਝੰਡੀ ਬਲਾਕ ਸੰਮਤੀ ਮੈਂਬਰ ਹਰਮੇਸ਼ ਸਿੰਘ ਵੱਲੋ ਦੇ ਕੇ ਰਵਾਨਾ ਕੀਤਾ ਗਿਆ।ਪਿੰਡ ਵਾਸੀਆਂ ਅਤੇ ਗ੍ਰਾਮ ਪੰਚਾਇਤ ਜਖਵਾਲੀ ਵਲੋਂ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੀਆਂ ਸਕੀਮਾਂ ਨਾਲ ਆਮ ਲੋਕਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲ ਰਿਹਾ ਹੈ। ਇਸ ਮੌਕੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ, ਪੰਚਾਇਤ ਮੈਂਬਰ ਅਤੇ ਇਲਾਕੇ ਦੇ ਸਤਿਕਾਰਯੋਗ ਵਿਅਕਤੀ ਹਾਜ਼ਰ ਰਹੇ।