ਗ੍ਰਿਫਤਾਰ ਨਸ਼ਾ ਤਸਕਰ ਪੁਲਿਸ ਪਾਰਟੀ ਨਾਲ
ਦੀਦਾਰ ਗੁਰਨਾ
ਪਟਿਆਲਾ 13 ਜੂਨ 2026 : SSP ਪਟਿਆਲਾ ਵਰੁਣ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅਤੇ ਡੀ.ਐਸ.ਪੀ. ਘਨੌਰ ਦਲਜੀਤ ਵਿਰਕ ਦੀ ਅਗਵਾਈ ਵਿੱਚ ਸ਼ੰਭੂ ਪੁਲਿਸ ਕੁੱਝ ਦਿਨ ਪਹਿਲਾਂ ਨਸ਼ਾ ਤਸਕਰੀ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਇੱਕ ਵੱਡੀ ਸਫਲਤਾ ਹਾਸਲ ਕੀਤੀ ਹੈ , ਐਸ.ਐਚ.ਓ. ਸ਼ੰਭੂ ਅਤੇ ਉਨ੍ਹਾਂ ਦੀ ਟੀਮ ਨੇ ਮੱਧ ਪ੍ਰਦੇਸ਼ ਤੋਂ ਪੰਜਾਬ ਵਿੱਚ ਅਫੀਮ ਦੀ ਤਸਕਰੀ ਕਰਨ ਵਾਲੇ ਇੱਕ ਅੰਤਰਰਾਜੀ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕੀਤਾ ਹੈ
ਪੁਲਿਸ ਵੱਲੋਂ ਕੀਤੀ ਗਈ ਕਾਰਵਾਈ ਦੌਰਾਨ ਮੁਲਜ਼ਮ ਦੇ ਕਬਜ਼ੇ ਵਿੱਚੋਂ 1 ਕਿਲੋ ਅਫੀਮ ਬਰਾਮਦ ਕੀਤੀ ਗਈ , ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ