ਦਸਤ ਰੋਕੂ ਮੁਹਿੰਮ 31 ਜੁਲਾਈ ਤੱਕ ਚਲਾਈ ਜਾਵੇਗੀ :-ਸਿਵਲ ਸਰਜਨ ਡਾ ਅਰਵਿੰਦ ਪਾਲ ਸਿੰਘ
ਫਤਿਹਗੜ੍ਹ ਸਾਹਿਬ :- 17 ਜੂਨ
(ਗੁਰਪ੍ਰੀਤ ਸਿੰਘ ਜਖਵਾਲੀ ) ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਡਾ ਹਿਤਿੰਦਰ ਕੌਰ ਤੇ ਸਿਵਲ ਸਰਜਨ ਫਤਿਹਗੜ੍ਹ ਸਾਹਿਬ ਡਾ ਅਰਵਿੰਦ ਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਜਿਲਾ ਟੀਕਾਕਰਨ ਅਫਸਰ ਡਾ ਰਾਜੇਸ਼ ਕੁਮਾਰ ਦੀ ਅਗਵਾਈ ਹੇਠ ਜਿਲੇ ਅੰਦਰ 31 ਜੁਲਾਈ ਤੱਕ ਦਸਤ ਰੋਕੂ ਮੁਹਿੰਮ ਚਲਾਈ ਜਾ ਰਹੀ ਹੈ । ਸਿਹਤ ਵਿਭਾਗ ਵੱਲੋਂ ਅੱਜ ਇਸ ਸਬੰਧੀ ਜਾਗਰੂਕਤਾ ਪੋਸਟਰ ਵੀ ਜਾਰੀ ਕੀਤਾ ਗਿਆ , ਇਹ ਪੋਸਟਰ ਜਾਰੀ ਕਰਦਿਆਂ ਜਿਲਾ ਟੀਕਾਕਰਨ ਅਫਸਰ ਡਾ ਰਾਜੇਸ਼ ਕੁਮਾਰ ਨੇ ਦੱਸਿਆ ਕਿ ਮੁਹਿੰਮ ਦਾ ਮੁੱਖ ਮੰਤਵ ਦਸਤਾਂ ਦੇ ਕਾਰਨ ਹੋਣ ਵਾਲੀਆਂ ਬਾਲ ਮੌਤਾਂ ਨੂੰ ਘੱਟ ਕਰਨਾ ਹੈ। ਉਹਨਾਂ ਦੱਸਿਆ ਕਿ ਆਮ ਤੌਰ ਤੇ ਗਰਮੀਆਂ ਦੇ ਮੌਸਮ ਅਤੇ ਸਫਾਈ ਦੀ ਘਾਟ ਹੋਣ ਕਾਰਨ ਖਾਸ ਕਰਕੇ ਛੋਟੇ ਬੱਚਿਆਂ ਨੂੰ ਉਲਟੀਆਂ ਅਤੇ ਦਸਤ ਲੱਗ ਜਾਂਦੇ ਹਨ, ਜੇਕਰ ਇਹਨਾਂ ਦੱਸਤਾ ਦਾ ਸਮੇਂ ਸਿਰ ਇਲਾਜ ਨਾ ਕੀਤਾ ਜਾਵੇ ਤਾਂ ਇਹ ਬੱਚਿਆਂ ਲਈ ਜਾਨਲੇਵਾ ਹੋ ਸਕਦੇ ਹਨ। ਇਸ ਲਈ ਗਰਮੀਆਂ ਦੇ ਮੌਸਮ ਵਿੱਚ ਪੀਣ ਲਈ ਸਾਫ ਪਾਣੀ ਦੀ ਵਰਤੋਂ ਕਰਨੀ ਚਾਹੀਦੀ ਤੇ ਖਾਣਾ ਖਾਣ ਤੋਂ ਪਹਿਲਾਂ ਹੱਥਾਂ ਨੂੰ ਚੰਗੀ ਤਰ੍ਹਾਂ ਸਾਬਣ ਨਾਲ ਧੋਣਾ ਚਾਹੀਦਾ ਹੈ ਅਤੇ ਆਲੇ ਦੁਆਲੇ ਦੀ ਸਫਾਈ ਦਾ ਖਾਸ ਖਿਆਲ ਰੱਖਣਾ ਚਾਹੀਦਾ । ਉਹਨਾਂ ਦੱਸਿਆ ਕਿ ਦਸਤ ਲੱਗਣ ਦੀ ਸੂਰਤ ਵਿੱਚ ਓਆਰਐਸ ਦਾ ਘੋਲ ਤੁਰੰਤ ਸ਼ੁਰੂ ਕਰਨਾ ਚਾਹੀਦਾ ਹੈ ਅਤੇ ਡਾਕਟਰ ਦੀ ਸਲਾਹ ਨਾਲ ਜਿੰਕ ਦੀਆਂ ਗੋਲੀਆਂ ਜਾਂ ਜਿੰਕ ਦਾ ਘੋਲ 14 ਦਿਨਾਂ ਤੱਕ ਬੱਚੇ ਨੂੰ ਦੇਣਾ ਚਾਹੀਦਾ ਹੈ ਤਾਂ ਕਿ ਸਰੀਰ ਵਿੱਚ ਪਾਣੀ ਅਤੇ ਖਣਿਜ ਪਦਾਰਥਾਂ ਦੀ ਕਮੀ ਨਾ ਹੋ ਸਕੇ। ਓਹਨਾ ਇਹ ਵੀ ਦੱਸਿਆ ਕਿ ਜਿਲੇ ਦੇ ਸਾਰੇ ਸਿਹਤ ਕੇਂਦਰਾਂ ਵਿੱਚ ਓਆਰਐਸ ਅਤੇ ਜਿੰਕ ਕਾਰਨਰ ਬਣਾਏ ਜਾ ਰਹੇ ਹਨ। ਆਸ਼ਾ ਵਰਕਰਾਂ ਦੁਆਰਾ ਘਰ ਘਰ ਜਾ ਕੇ ਛੋਟੇ ਬੱਚੇ ਵਾਲੇ ਘਰਾਂ ਵਿੱਚ ਓਆਰਐਸ ਦੇ ਪੈਕਟ ਅਤੇ ਜਿੰਕ ਦੀਆਂ ਗੋਲੀਆਂ ਦੀ ਵੰਡ ਕੀਤੀ ਜਾਵੇਗੀ ਅਤੇ ਦੁੱਧ ਪਿਲਾਉਂਦੀਆਂ ਮਾਵਾਂ ਨੂੰ "ਮਾਂ ਦੇ ਦੁੱਧ ਦੀ ਮਹੱਤਤਾ" ਅਤੇ ਓਆਰਐਸ ਦਾ ਘੋਲ ਘਰ ਵਿੱਚ ਹੀ ਤਿਆਰ ਕਰਨ ਸਬੰਧੀ ਜਾਗਰੂਕ ਕੀਤਾ ਜਾਵੇਗਾ। ਇਸ ਮੁਹਿੰਮ ਦੌਰਾਨ ਸਿਹਤ ਵਿਭਾਗ ਦੀਆਂ ਆਰਬੀਐਸਕੇ ਦੀਆਂ ਟੀਮਾਂ, ਸਿਹਤ ਕਰਮਚਾਰੀਆਂ ਅਤੇ ਆਸ਼ਾ ਵਰਕਰਾਂ ਵੱਲੋਂ ਸਕੂਲਾਂ ਵਿੱਚ ਬੱਚਿਆਂ ਨੂੰ ਹੱਥ ਸਾਫ ਕਰਨ ਦੀ ਵਿਧੀ ਸਬੰਧੀ ਜਾਣੂ ਕਰਵਾਇਆ ਜਾਵੇਗਾ। ਇਸ ਮੌਕੇ ਤੇ ਐਪੀਡਿਮੋਲੋਜਿਸਟ ਡਾ ਸੰਪਨ ਅਤਰੀ, ਜਿਲਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਬਲਜਿੰਦਰ ਸਿੰਘ, ਗੁਰਦੀਪ ਸਿੰਘ, ਜਸਵਿੰਦਰ ਕੌਰ , ਅਮਨਦੀਪ ਸਿੰਘ , ਸਟੈਨੋ ਬਲਜੀਤ ਕੌਰ, ਜਿਲਾ ਮੋਨੀਟਰਿੰਗ ਐਂਡ ਇਵੈਲੂਏਸ਼ਨ ਅਫਸਰ ਵਿਕੀ ਵਰਮਾ, ਕਮੂਨਿਟੀ ਮੋਬਿਲਾਈਜਰ ਹਰਦੀਪ ਸਿੰਘ ਅਤੇ ਸਟਾਫ ਹਾਜ਼ਰ ਸਨ।