ਯੂਥ ਪਾਰਲੀਮੈਂਟ 'ਚ ਸ਼ਿਰਕਤ ਕਰਕੇ ਬਠਿੰਡਾ ਦੇ ਨੌਜਵਾਨ ਨੇ ਵਧਾਇਆ ਕੌਮੀ ਪੱਧਰ 'ਤੇ ਪੰਜਾਬ ਦਾ ਮਾਣ
ਅਸ਼ੋਕ ਵਰਮਾ
ਬਠਿੰਡਾ, 22 ਜੂਨ 2026 :ਮਾਈ ਭਾਰਤ, ਯੁਵਾ ਕਾਰਜ ਅਤੇ ਖੇਡ ਮੰਤਰਾਲਾ, ਭਾਰਤ ਸਰਕਾਰ ਵੱਲੋਂ ਕਰਵਾਏ ਗਏ ਵਿਕਸਿਤ ਭਾਰਤ ਯੂਥ ਪਾਰਲੀਮੈਂਟ 2026 ਵਿੱਚ ਬਠਿੰਡਾ ਦੇ ਨੌਜਵਾਨ ਪ੍ਰਕਾਸ਼ ਪਾਂਡੇ ਨੇ ਕੌਮੀ ਪੱਧਰ 'ਤੇ ਪੰਜਾਬ ਰਾਜ ਦੀ ਨੁਮਾਇੰਦਗੀ ਕੀਤੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਯੂਥ ਅਫਸਰ ਮੈਡਮ ਮੀਸ਼ਾ ਨੇ ਦੱਸਿਆ ਕਿ ਪ੍ਰਕਾਸ਼ ਪਾਂਡੇ, ਜੋ ਇਸ ਵੇਲੇ ਕੇਂਦਰੀ ਯੂਨੀਵਰਸਿਟੀ ਪੰਜਾਬ, ਬਠਿੰਡਾ ਦੇ ਵਿਦਿਆਰਥੀ ਹਨ, ਦੀ ਇਸ ਮੰਚ ਤੱਕ ਪਹੁੰਚਣ ਦੀ ਯਾਤਰਾ ਜ਼ਿਲ੍ਹਾ ਪੱਧਰੀ ਵਿਕਸਿਤ ਭਾਰਤ ਯੂਥ ਪਾਰਲੀਮੈਂਟ ਤੋਂ ਸ਼ੁਰੂ ਹੋਈ। ਮਾਈ ਭਾਰਤ ਬਠਿੰਡਾ, ਪੰਜਾਬ ਅਤੇ ਗੁਰੂ ਕਾਸ਼ੀ ਯੂਨੀਵਰਸਿਟੀ, ਬਠਿੰਡਾ ਦੇ ਸਾਂਝੇ ਸਹਿਯੋਗ ਨਾਲ ਕਰਵਾਏ ਗਏ ਮੁਕਾਬਲੇ ਵਿੱਚ ਪਹਿਲਾ ਸਥਾਨ ਹਾਸਲ ਕਰਕੇ ਰਾਜ ਪੱਧਰੀ ਮੁਕਾਬਲੇ ਤੱਕ ਪੁੱਜੇ।
ਇਸ ਤੋਂ ਬਾਅਦ ਚੰਡੀਗੜ੍ਹ ਵਿਖੇ ਹੋਏ ਰਾਜ ਪੱਧਰੀ ਮੁਕਾਬਲੇ ਵਿੱਚ ਉਨ੍ਹਾਂ ਪਹਿਲਾ ਸਥਾਨ ਹਾਸਲ ਕੀਤਾ ਅਤੇ ਰਾਸ਼ਟਰੀ ਪੱਧਰ 'ਤੇ ਪੰਜਾਬ ਦੀ ਨੁਮਾਇੰਦਗੀ ਕਰਨ ਲਈ ਚੁਣੇ ਗਏ।
15 ਤੋਂ 17 ਜੂਨ ਤੱਕ ਸੰਸਦ ਭਵਨ, ਨਵੀਂ ਦਿੱਲੀ ਵਿਖੇ ਆਯੋਜਿਤ ਰਾਸ਼ਟਰੀ ਵਿਕਸਿਤ ਭਾਰਤ ਯੂਥ ਪਾਰਲੀਮੈਂਟ ਦੌਰਾਨ ਪ੍ਰਕਾਸ਼ ਪਾਂਡੇ ਨੂੰ ਨਾ ਸਿਰਫ਼ ਭਾਗ ਲੈਣ ਦਾ ਮੌਕਾ ਮਿਲਿਆ, ਸਗੋਂ ਸੰਸਦ ਭਵਨ ਦਾ ਦੌਰਾ ਕਰਨ ਅਤੇ ਲੋਕ ਸਭਾ, ਰਾਜ ਸਭਾ ਅਤੇ ਸਦਨ ਦੀ ਕਾਰਜਪ੍ਰਣਾਲੀ ਨੂੰ ਨੇੜੇ ਤੋਂ ਸਮਝਣ ਦਾ ਵੀ ਮੌਕਾ ਪ੍ਰਾਪਤ ਹੋਇਆ। ਉਨ੍ਹਾਂ "ਨਾਰੀ ਸ਼ਕਤੀ ਵੰਦਨ ਅਧਿਨਿਯਮ" ਵਿਸ਼ੇ 'ਤੇ ਆਪਣੇ ਵਿਚਾਰ ਪ੍ਰਗਟ ਕੀਤੇ।