ਕਾਦੀਆਂ ਚੁੰਗੀ ਵਿਖੇ ਟਰੇਡਰਜ਼ ਕਮਿਸ਼ਨ ਵਲੋਂ ਦੁਕਾਨਦਾਰਾਂ ਅਤੇ ਵਪਾਰੀਆਂ ਦੀਆਂ ਮੁਸ਼ਕਿਲਾਂ ਸੁਣਨ ਲਈ ਮੀਟਿੰਗ
ਰੋਹਿਤ ਗੁਪਤਾ
ਬਟਾਲਾ, 24 ਜੂਨ
ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਵਿੱਚ ਟਰੇਡਰਜ਼ ਕਮਿਸ਼ਨ ਵਲੋਂ ਕਾਦੀਆਂ ਚੁੰਗੀ ਵਿਖੇ ਦੁਕਾਨਦਾਰਾਂ ਅਤੇ ਵਪਾਰੀਆਂ ਨਾਲ ਮੀਟਿੰਗ ਕੀਤੀ ਗਈ।ਇਸ ਮੌਕੇ ਸਾਰੰਗਪ੍ਰੀਤ ਸਿੰਘ ਐੱਸ ਡੀ ਐੱਮ ਬਟਾਲਾ, ਕਿਰਪਾਲ ਸਿੰਘ ਉਦੋਵਾਲੀ ਚੇਅਰਮੈਨ ਵਪਾਰ ਕਮਿਸ਼ਨ ਹਲਕਾ ਬਟਾਲਾ, ਪਰਦੀਪ ਕੁਮਾਰ ਸਮੇਤ ਸ਼ਹਿਰ ਦੀਆਂ ਵੱਖ-ਵੱਖ ਸਖਸੀਅਤਾਂ ਮੌਜੂਦ ਸਨ।
ਸਾਰੰਗਪ੍ਰੀਤ ਸਿੰਘ ਐੱਸ ਡੀ ਐੱਮ ਬਟਾਲਾ ਨੇ ਦੱਸਿਆ ਕਿ ਮੀਟਿੰਗ ਦੌਰਾਨ ਵਪਾਰੀਆਂ ਅਤੇ ਦੁਕਾਨਦਾਰਾਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ ਹਨ ਅਤੇ ਮੁਸ਼ਕਿਲਾਂ ਸੁਣਕੇ ਸਬੰਧਤ ਵਿਭਾਗਾਂ ਰਾਹੀਂ ਹੱਲ ਕਰਵਾਉਣ ਨੂੰ ਯਕੀਨੀ ਬਣਾਇਆ ਜਾਵੇਗਾ।
ਇਸ ਮੌਕੇ ਚੇਅਰਮੈਨ ਕਿਰਪਾਲ ਸਿੰਘ ਨੇ ਕਿਹਾ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਵਿੱਚ ਹਲਕਾ ਬਟਾਲਾ ਦੇ ਦੁਕਾਨਦਾਰਾਂ ਅਤੇ ਵਪਾਰੀਆਂ ਦੀਆਂ ਮੁਸ਼ਕਿਲਾਂ ਸੁਣਕੇ ਹੱਲ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਲੋਕਾਂ ਅਤੇ ਵਪਾਰੀਆਂ ਨਾਲ ਲਗਾਤਾਰ ਸੰਵਾਦ ਰਾਹੀਂ ਵਿਕਾਸ ਅਤੇ ਖੁਸ਼ਹਾਲੀ ਦੇ ਨਵੇਂ ਮਾਪਦੰਡ ਸਥਾਪਿਤ ਕਰਨ ਲਈ ਯਤਨਸ਼ੀਲ ਹੈ।
ਇਸ ਮੌਕੇ ਦੁਕਾਨਦਾਰਾਂ ਵਲੋਂ ਵੱਖ-ਵੱਖ ਮੁਸ਼ਕਿਲਾਂ ਦੱਸੀਆਂ ਗਈਆਂ। ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੇ ਭਰੋਸਾ ਦਿਵਾਇਆ ਕਿ ਵਪਾਰੀਆਂ ਵੱਲੋਂ ਉਠਾਏ ਗਏ ਹਰ ਮੁੱਦੇ ਨੂੰ ਸਬੰਧਿਤ ਵਿਭਾਗਾਂ ਦੇ ਧਿਆਨ ਵਿੱਚ ਲਿਆ ਕੇ ਤਰਜੀਹ ਦੇ ਆਧਾਰ 'ਤੇ ਹੱਲ ਕੀਤਾ ਜਾਵੇਗਾ।