← Go Back
ਪੰਜਾਬੀ ਯੂਨੀਵਰਸਿਟੀ ਵਿਖੇ ਹੋਸਟਲਾਂ ਦੀਆਂ ਲੜਕੀਆਂ ਲਈ ਲਗਾਇਆ ਜਾ ਰਿਹਾ ਹੈ ਯੋਗਾ ਕੈਂਪ
ਪਟਿਆਲਾ, 7 ਜਨਵਰੀ 2025 - ਪੰਜਾਬੀ ਯੂਨੀਵਰਸਿਟੀ ਵਿਖੇ ਵੱਖ-ਵੱਖ ਹੋਸਟਲਾਂ ਵਿੱਚ ਰਹਿਣ ਵਾਲੀਆਂ ਲੜਕੀਆਂ ਲਈ 15 ਦਿਨਾ ਯੋਗਾ ਕੈਂਪ ਲਗਾਇਆ ਜਾ ਰਿਹਾ ਹੈ। ਵਧੀਕ ਡੀਨ ਵਿਦਿਆਰਥੀ ਭਲਾਈ ਪ੍ਰੋ. ਨੈਨਾ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡੀਨ ਵਿਦਿਆਰਥੀ ਭਲਾਈ ਦਫ਼ਤਰ ਵੱਲੋਂ ਇਹ ਕੈਂਪ ਯੂਨੀਵਰਸਿਟੀ ਦੇ ਸਰੀਰਕ ਸਿੱਖਿਆ ਵਿਭਾਗ ਦੇ ਸਹਿਯੋਗ ਨਾਲ਼ ਲਗਾਇਆ ਜਾ ਰਿਹਾ ਹੈ ਜੋ 3 ਫਰਵਰੀ ਤੋਂ ਸ਼ੁਰੂ ਹੋਇਆ ਸੀ। ਇਹ ਕੈਂਪ 18 ਫਰਵਰੀ 2025 ਤੱਕ ਚੱਲੇਗਾ। ਉਨ੍ਹਾਂ ਦੱਸਿਆ ਕਿ ਲੜਕੀਆਂ ਨੂੰ ਸਿਹਤ ਸੰਬੰਧੀ ਜਾਗਰੂਕ ਕਰਨ ਲਈ ਡੀਨ ਵਿਦਿਆਰਥੀ ਭਲਾਈ ਦਫ਼ਤਰ ਵੱਲੋਂ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਹਨ। ਇਹ ਕੈਂਪ ਵੀ ਗਤੀਵਿਧੀਆਂ ਦੀ ਇਸੇ ਲੜੀ ਦਾ ਹਿੱਸਾ ਹੈ ਜਿਸ ਵਿੱਚ ਵਿਦਿਆਰਥੀ ਲੜਕੀਆਂ ਉਤਸ਼ਾਹ ਨਾਲ਼ ਸ਼ਿਰਕਤ ਕਰ ਰਹੀਆਂ ਹਨ।
Total Responses : 8