ਸੀਐਮ ਦੀ ਯੋਗਸ਼ਾਲਾ ਦੀ ਮੁਹਿੰਮ ਪੰਜਾਬ ਦੇ ਲੋਕਾਂ ਲਈ ਬਣ ਰਹੀ ਹੈ ਵਰਦਾਨ
ਹਰਜਿੰਦਰ ਸਿੰਘ ਭੱਟੀ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 23 ਅਪ੍ਰੈਲ 2025 - ਸੀ.ਐਮ. ਦੀ ਯੋਗਸ਼ਕਾ ਦੇ ਤਹਿਤ ਜ਼ਿਲ੍ਹਾ ਮੋਹਾਲੀ ਵਿੱਚ 57 ਯੋਗਾ ਟ੍ਰੇਨਰਾਂ ਦੁਆਰਾ 300 ਯੋਗਾ ਕਲਾਸਾਂ ਚਲਾਈਆਂ ਜਾ ਰਹੀਆਂ ਹਨ।
ਇਸ ਗੱਲ ਦਾ ਖੁਲਾਸਾ ਕਰਦਿਆਂ ਜ਼ਿਲ੍ਹਾ ਯੋਗਾ ਕੋਆਰਡੀਨੇਟਰ ਪ੍ਰਤਿਮਾ ਡਾਵਰ ਨੇ ਦੱਸਿਆ ਕਿ ਸਾਰੇ ਟ੍ਰੇਨਰ ਜ਼ਿਲ੍ਹਾ ਮੋਹਾਲੀ ਵਿੱਚ ਵੱਖ-ਵੱਖ ਥਾਵਾਂ 'ਤੇ ਯੋਗਾ ਕਲਾਸਾਂ ਲੈ ਰਹੇ ਹਨ। ਯੋਗਾ ਕਰਨ ਨਾਲ ਇਲਾਕੇ ਦੇ ਵਸਨੀਕਾਂ ਦੀ ਜੀਵਨ ਸ਼ੈਲੀ ਵਿੱਚ ਜ਼ਬਰਦਸਤ ਬਦਲਾਅ ਆਇਆ ਹੈ ਅਤੇ ਲੋਕ ਯੋਗਾ ਰਾਹੀਂ ਆਪਣੀ ਸਿਹਤ ਵਿੱਚ ਹਾਂ ਪੱਖੀ ਤਬਦੀਲੀ ਮਹਿਸੂਸ ਕਰ ਰਹੇ ਹਨ।
ਉਨ੍ਹਾਂ ਅੱਗੇ ਕਿਹਾ ਕਿ ਯੋਗਸ਼ਲਾਵਾਂ ਵਿੱਚ ਭਾਗ ਲੈਣ ਵਾਲੇ ਲੋਕਾਂ ਦਾ ਕਹਿਣਾ ਹੈ ਕਿ ਨਿਯਮਤ ਯੋਗ ਅਭਿਆਸ ਨੇ ਉਨ੍ਹਾਂ ਦੀ ਜੀਵਨ ਸ਼ੈਲੀ ਵਿੱਚ ਬਹੁਤ ਵੱਡਾ ਬਦਲਾਅ ਲਿਆਂਦਾ ਹੈ, ਜਿਸ ਕਾਰਨ ਉਹ ਦਿਨ ਭਰ ਸਕਾਰਾਤਮਕ ਅਤੇ ਊਰਜਾਵਾਨ ਮਹਿਸੂਸ ਕਰਦੇ ਹਨ।
ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਵੱਲੋਂ ਚਲਾਈ ਜਾ ਰਹੀ ਸੀਐਮ ਦੀ ਯੋਗਸ਼ਾਲਾ ਦੀ ਇਸ ਮੁਹਿੰਮ ਦੀ ਲੋਕਾਂ ਵੱਲੋਂ ਬਹੁਤ ਪ੍ਰਸ਼ੰਸਾ ਕੀਤੀ ਜਾ ਰਹੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਉਹ ਮੁੱਖ ਮੰਤਰੀ ਭਗਵੰਤ ਮਾਨ ਦੇ ਬਹੁਤ ਧੰਨਵਾਦੀ ਹਨ ਜਿਨ੍ਹਾਂ ਨੇ ਪੂਰੇ ਪੰਜਾਬ ਵਿੱਚ ਲੋਕਾਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦੇ ਹੋਏ ਸੀਐਮ ਦੀ ਯੋਗਸ਼ਾਲਾ ਅਧੀਨ ਯੋਗਾ ਕਲਾਸਾਂ ਸ਼ੁਰੂ ਕੀਤੀਆਂ ਹਨ।
ਯੋਗਾ ਕਲਾਸ ਵਿੱਚ ਹਿੱਸਾ ਲੈਣ ਲਈ, ਰਜਿਸਟ੍ਰੇਸ਼ਨ ਸੀ ਐਮ ਦੀ ਯੋਗਸ਼ਾਲਾ ਦੀ ਵੈੱਬਸਾਈਟ https://cmdiyogshala.punjab.gov.in 'ਤੇ ਜਾ ਕੇ ਕੀਤੀ ਜਾ ਸਕਦੀ ਹੈ। ਵਟਸਐਪ ਨੰਬਰ 7669400500 'ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ। ਯੋਗਾ ਸੈਸ਼ਨ ਲਈ ਭਾਗੀਦਾਰਾਂ ਤੋਂ ਕੋਈ ਫੀਸ ਨਹੀਂ ਲਈ ਜਾਂਦੀ।