ਡਾ. ਰੇਨੂ ਨੇ ਲੋਕ ਪ੍ਰਸ਼ਾਸਨ ਵਿਭਾਗ ਦੇ ਮੁਖੀ ਵਜੋਂ ਅਹੁਦਾ ਸੰਭਾਲ਼ਿਆ
ਪਟਿਆਲਾ, 2 ਦਸੰਬਰ
ਡਾ. ਰੇਨੂ ਨੇ ਪੰਜਾਬੀ ਯੂਨੀਵਰਸਿਟੀ ਦੇ ਲੋਕ ਪ੍ਰਸ਼ਾਸਨ ਵਿਭਾਗ ਦੇ ਮੁਖੀ ਵਜੋਂ ਅਹੁਦਾ ਸੰਭਾਲ਼ ਲਿਆ ਹੈ। ਮੁਖੀ ਵਜੋਂ ਉਨ੍ਹਾਂ ਦੀ ਇਹ ਚੌਥੀ ਟਰਮ ਹੈ।
ਡਾ. ਰੇਨੂ ਵੱਲੋਂ ਅਹੁਦਾ ਸੰਭਾਲਣ ਮੌਕੇ ਲੋਕ ਪ੍ਰਸ਼ਾਸਨ ਵਿਭਾਗ ਅਤੇ ਹੋਰਨਾਂ ਵਿਭਾਗਾਂ ਦੇ ਸੀਨੀਅਰ ਫ਼ੈਕਲਟੀ ਮੈਂਬਰਾਂ ਤੋਂ ਇਲਾਵਾ ਉਨ੍ਹਾਂ ਦੇ ਵਿਦਿਆਰਥੀਆਂ ਅਤੇ ਖੋਜਾਰਥੀਆਂ ਨੇ ਉਚੇਚੇ ਤੌਰ ਉੱਤੇ ਸ਼ਮੂਲੀਅਤ ਕੀਤੀ।
ਡਾ. ਰੇਨੂ ਨੇ ਇਸ ਮੌਕੇ ਵਧਾਈਆਂ ਅਤੇ ਸ਼ੁਭਕਾਮਨਾਵਾਂ ਕਬੂਲਦਿਆਂ ਸਭ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਉਹ ਵਿਭਾਗ ਦੀ ਬਿਹਤਰੀ ਅਤੇ ਸੁਚਾਰੂ ਪ੍ਰਬੰਧਨ ਲਈ ਤਨਦੇਹੀ ਨਾਲ਼ ਕਾਰਜ ਕਰਨਗੇ।