ਪੂਨਮਦੀਪ ਕੌਰ ਫਰੀਦਕੋਟ ਦੇ DC ਨਿਯੁਕਤ
ਪਰਵਿੰਦਰ ਸਿੰਘ ਕੰਧਾਰੀ
ਫਰੀਦਕੋਟ 24 ਫਰਵਰੀ 2025- ਪੰਜਾਬ ਸਰਕਾਰ ਵੱਲੋਂ ਸੋਮਵਾਰ ਜਾਰੀ ਕੀਤੀ ਸੀਨੀਅਰ ਅਧਿਕਾਰੀਆਂ ਦੇ ਤਬਾਦਲਿਆਂ ਦੀ ਸੂਚੀ ਅਨੁਸਾਰ ਫਰੀਦਕੋਟ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਦਾ ਤਬਾਦਲਾ ਕਰ ਕੇ ਸ੍ਰੀਮਤੀ ਪੂਨਮਦੀਪ ਕੌਰ ਆਈਏਐੱਸ ਨੂੰ ਡਿਪਟੀ ਕਮਿਸ਼ਨਰ ਫਰੀਦਕੋਟ ਨਿਯੁਕਤ ਕੀਤਾ ਗਿਆ ਹੈ। 2013 ਬੈਚ ਦੇ ਆਈਏਐੱਸ ਅਧਿਕਾਰੀ ਪੂਨਮਦੀਪ ਕੌਰ ਇਸ ਤੋਂ ਪਹਿਲਾਂ ਬਰਨਾਲਾ ਦੇ ਡਿਪਟੀ ਕਮਿਸ਼ਨਰ ਵਜੋਂ ਸੇਵਾ ਨਿਭਾ ਰਹੇ ਸਨ।