ਡਾ. ਐਚ.ਪੀ.ਐਸ. ਭਰੋਤ ਨੇ ਮੁੱਖ ਖੇਤੀਬਾੜੀ ਅਫ਼ਸਰ ਵਜੋਂ ਅਹੁਦਾ ਸੰਭਾਲਿਆ
ਬਲਵਿੰਦਰ ਸਿੰਘ ਧਾਲੀਵਾਲ
ਕਪੂਰਥਲਾ, 28 ਫਰਵਰੀ: 2025 ਡਾ: ਐਚ.ਪੀ.ਐਸ. ਭਰੋਤ ਨੇ ਮੁੱਖ ਖੇਤੀਬਾੜੀ ਅਫ਼ਸਰ, ਕਪੂਰਥਲਾ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਡਾ. ਭਰੋਤ ਨੇ ਆਪਣਾ ਅਹੁਦਾ ਸੰਭਾਲਣ ਉਪਰੰਤ ਖ਼ੇਤੀਬਾੜੀ ਵਿਭਾਗ ਦੇ ਸਮੂਹ ਅਧਿਕਾਰੀਆਂ/ਕਰਮਚਾਰੀਆਂ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਕਿਸਾਨੀ ਹਿੱਤ ਲਈ ਪੂਰੀ ਤਨਦੇਹੀ ਅਤੇ ਇਮਾਨਦਰੀ ਨਾਲ ਕੰਮ ਕੀਤਾ ਜਾਵੇ ਤਾਂ ਜੋ ਜ਼ਿਲ੍ਹੇ ਨੂੰ ਖੇਤੀ ਖੇਤਰ ਵਿੱਚ ਤਰੱਕੀ ਦੀਆਂ ਲੀਹਾਂ ’ਤੇ ਲਿਜਾਇਆ ਜਾ ਸਕੇ ।
ਮੁੱਖ ਖੇਤੀਬਾੜੀ ਅਫ਼ਸਰ ਨੇ ਕਿਹਾ ਕਿ ਕਿਸਾਨਾਂ ਨੂੰ ਮਿਆਰੀ ਕਿਸਮ ਦੇ ਖੇਤੀ ਇਨਪੁਟਸ ਜਿਵੇਂ ਕਿ ਬੀਜ ਖਾਦ ਤੇ ਕੀਟ ਨਾਸ਼ਕ ਦਵਾਈਆਂ ਮੁੱਹਈਆ ਕਰਵਾਈਆਂ ਜਾਣੀਆਂ ਯਕੀਨੀ ਬਣਾਈਆਂ ਜਾਣਗੀਆਂ ਅਤੇ ਉਸ ਦੇ ਨਾਲ ਹੀ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਪਹਿਲ ਦੇ ਆਧਾਰ 'ਤੇ ਕੀਤਾ ਜਾਵੇਗਾ ।
ਜ਼ਿਕਰਯੋਗ ਹੈ ਕਿ ਡਾ. ਭਰੋਤ ਨੇ ਬੀ.ਐਸ.ਸੀ ਐਗਰੀਕਲਚਰ ਅਤੇ ਐਮ.ਐਸ.ਸੀ ਐਗਰੀਕਲਚਰ ਪੀ.ਏ.ਯੂ ਲੁਧਿਆਣਾ ਤੋਂ ਕੀਤੀ ਅਤੇ ਸਾਲ 1996 'ਚ ਖੇਤੀਬਾੜੀ ਵਿਭਾਗ ਵਿਚ ਪੰਜਾਬ ਪਬਲਿਕ ਸਰਵਿਸ ਕਮਿਸ਼ਨ ,ਪਟਿਆਲਾ ਰਾਹੀਂ ਬਤੌਰ ਖੇਤੀਬਾੜੀ ਵਿਕਾਸ ਅਫ਼ਸਰ/ਏ.ਡੀ. ਓ. ਭਰਤੀ ਹੋਏ । ਸਾਲ 2018 ਵਿੱਚ ਇਹਨਾਂ ਦੀ ਪਹਿਲੀ ਤਰੱਕੀ ਬਤੌਰ ਬਲਾਕ ਖੇਤੀਬਾੜੀ ਅਫ਼ਸਰ ਵਜੋਂ ਹੋਈ ਅਤੇ ਪੰਜਾਬ ਸਰਕਾਰ ਵੱਲੋਂ ਅਕਤੂਬਰ 2024 ਦੌਰਾਨ ਇਹਨਾਂ ਨੂੰ ਡਿਪਟੀ ਡਾਇਰੈਕਟਰ ਖੇਤੀਬਾੜੀ ਕਾਡਰ ਵਿੱਚ ਪਦਉਨਤ ਕੀਤਾ ਗਿਆ ।