Himachal Bus Accident: ਸਵਾਰੀਆਂ ਨਾਲ ਭਰੀ ਬੱਸ ਡੂੰਘੀ ਖੱਡ 'ਚ ਡਿੱਗੀ, ਕਈ ਲੋਕਾਂ ਦੀ ਮੌਤ ਦਾ ਖਦਸ਼ਾ
ਬਾਬੂਸ਼ਾਹੀ ਬਿਊਰੋ
ਚੰਡੀਗੜ੍ਹ, 10 ਦਸੰਬਰ 2024-ਹਿਮਾਚਲ ਪ੍ਰਦੇਸ਼ ਦੇ ਕੁੱਲੂ ਜ਼ਿਲ੍ਹੇ ਦੇ ਆਨੀ ਇਲਾਕੇ ਵਿੱਚ ਇੱਕ ਵੱਡਾ ਸੜਕ ਹਾਦਸਾ ਵਾਪਰਿਆ ਹੈ। ਸਵਾਰੀਆਂ ਨਾਲ ਭਰੀ ਇੱਕ ਨਿੱਜੀ ਬੱਸ ਡੂੰਘੀ ਖੱਡ ਵਿੱਚ ਡਿੱਗਣ ਕਾਰਨ ਕਈ ਲੋਕਾਂ ਦੀ ਮੌਤ ਦਾ ਖਦਸ਼ਾ ਹੈ। ਜਦਕਿ ਕਈ ਲੋਕ ਜ਼ਖਮੀ ਹੋਏ ਹਨ। ਹੁਣ ਤੱਕ ਇੱਕ ਯਾਤਰੀ ਦੀ ਮੌਤ ਦੀ ਪੁਸ਼ਟੀ ਹੋਈ ਹੈ।
#WATCH | Himachal Pradesh | Private bus carrying 25-30 passengers falls into a deep gorge in the Ani sub-division of Kullu district
— ANI (@ANI) December 10, 2024
Kullu DC, Torul S.Raveesh says, "The bus driver died on the spot of the accident. The passengers have been moved to the hospital for primary… pic.twitter.com/TzlkBAQNVB
ਜਾਣਕਾਰੀ ਮੁਤਾਬਕ ਮੰਗਲਵਾਰ ਸਵੇਰੇ ਇਕ ਪ੍ਰਾਈਵੇਟ ਬੱਸ (ਐੱਨ. ਪੀ. ਟੀ.) ਕਰਸੋਗ ਜਾ ਰਹੀ ਸੀ। ਇਸ ਦੌਰਾਨ ਸਵੇਰੇ ਕਰੀਬ ਸਾਢੇ ਗਿਆਰਾਂ ਵਜੇ ਬੱਸ ਡੂੰਘੀ ਖਾਈ 'ਚ ਜਾ ਡਿੱਗੀ। ਹਾਦਸੇ ਤੋਂ ਬਾਅਦ ਮੌਕੇ 'ਤੇ ਹਾਹਾਕਾਰ ਮੱਚ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਬੱਸ ਦੇ ਪਰਖੱਚੇ ਉੱਡ ਗਏ।
ਦੱਸਿਆ ਜਾ ਰਿਹਾ ਹੈ ਕਿ ਹਾਦਸੇ ਦੌਰਾਨ ਬੱਸ ਵਿੱਚ 25 ਲੋਕ ਸਵਾਰ ਸਨ। ਸੂਚਨਾ ਮਿਲਦੇ ਹੀ ਪੁਲਸ ਟੀਮ ਵੀ ਮੌਕੇ 'ਤੇ ਰਵਾਨਾ ਹੋ ਗਈ। ਘਟਨਾ ਵਾਲੀ ਥਾਂ 'ਤੇ ਰਾਹਤ ਅਤੇ ਬਚਾਅ ਕੰਮ ਜਾਰੀ ਹੈ। ਹਾਦਸੇ ਤੋਂ ਬਾਅਦ ਸਥਾਨਕ ਲੋਕਾਂ ਨੇ ਮੌਕੇ 'ਤੇ ਪਹੁੰਚ ਕੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ।#kulluBusAccident
— Priyanka Negi (@negipriyanka59) December 10, 2024
Many feared to death as Bus falls into a 500 meter deep gorge in Himachal's Kullu. Accident accrued between Shakelad and Karanthal. At least 25 passengers were onboard in the bus. Rescue operations continue.#Himachal pic.twitter.com/kMJT2ALfEz
2 | 8 | 2 | 0 | 8 | 9 | 5 | 6 |