ਵੱਡੀ ਖ਼ਬਰ: ਸੰਸਦ ਕੰਪਲੈਕਸ 'ਚ ਭਾਜਪਾਈ ਅਤੇ ਕਾਂਗਰਸੀ MPs 'ਚ ਧੱਕਾਮੁੱਕੀ, ਭਾਜਪਾ MP ਜ਼ਖਮੀ
ਨਵੀਂ ਦਿੱਲੀ, 19 ਨਵੰਬਰ 2024- ਵੀਰਵਾਰ ਨੂੰ ਸੰਸਦ ਕੰਪਲੈਕਸ 'ਚ ਭਾਰੀ ਹੰਗਾਮਾ ਹੋਇਆ। ਕਾਂਗਰਸ ਅਤੇ ਵਿਰੋਧੀ ਪਾਰਟੀਆਂ ਨੇ ਬਾਬਾ ਸਾਹਿਬ ਅੰਬੇਡਕਰ 'ਤੇ ਕੀਤੀ ਟਿੱਪਣੀ ਨੂੰ ਲੈ ਕੇ ਗ੍ਰਹਿ ਮੰਤਰੀ ਅਮਿਤ ਸ਼ਾਹ ਖਿਲਾਫ ਸੰਸਦ ਕੰਪਲੈਕਸ 'ਚ ਪ੍ਰਦਰਸ਼ਨ ਕੀਤਾ। ਇਸ ਦੇ ਨਾਲ ਹੀ ਭਾਰਤੀ ਜਨਤਾ ਪਾਰਟੀ ਦੇ ਮੈਂਬਰਾਂ ਨੇ ਮੁੱਖ ਵਿਰੋਧੀ ਪਾਰਟੀ 'ਤੇ ਸੰਵਿਧਾਨ ਦੇ ਨਿਰਮਾਤਾ ਦਾ ਅਪਮਾਨ ਕਰਨ ਦਾ ਦੋਸ਼ ਲਗਾਉਂਦੇ ਹੋਏ ਵਿਰੋਧ ਪ੍ਰਦਰਸ਼ਨ ਕੀਤਾ।
ਸੱਤਾਧਾਰੀ ਧਿਰ ਅਤੇ ਵਿਰੋਧੀ ਧਿਰ ਦੇ ਮੈਂਬਰਾਂ ਵਿਚਾਲੇ ਕਥਿਤ ਹੱਥੋਪਾਈ ਵੀ ਹੋਈ। ਭਾਰਤੀ ਜਨਤਾ ਪਾਰਟੀ ਐਮਪੀ ਨੇ ਦੋਸ਼ ਲਾਇਆ ਕਿ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਧੱਕਾ ਦਿੱਤਾ, ਜਿਸ ਕਾਰਨ ਉਸਦੇ ਸੰਸਦ ਮੈਂਬਰ ਪ੍ਰਤਾਪ ਸਾਰੰਗੀ ਦੇ ਸਿਰ ਵਿੱਚ ਸੱਟ ਲੱਗ ਗਈ। ਦੂਜੇ ਪਾਸੇ ਰਾਹੁਲ ਗਾਂਧੀ ਨੇ ਦਾਅਵਾ ਕੀਤਾ ਕਿ ਭਾਜਪਾ ਦੇ ਸੰਸਦ ਮੈਂਬਰਾਂ ਨੇ ਉਨ੍ਹਾਂ ਨੂੰ ਸੰਸਦ ਭਵਨ ਵਿੱਚ ਦਾਖ਼ਲ ਹੋਣ ਤੋਂ ਰੋਕਿਆ ਅਤੇ ਧੱਕਾ ਦਿੱਤਾ।