ਜ਼ਮੀਨੀ ਝਗੜੇ ਦੌਰਾਨ ਦਿਨ ਦਿਹਾੜੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਭਰਾ ਗੰਭੀਰ ਜ਼ਖਮੀ
ਪੱਟੀ (ਤਰਨਤਾਰਨ) ਤੋਂ ਬਲਜੀਤ ਸਿੰਘ ਦੀ ਰਿਪੋਰਟ
ਤਰਨਤਾਰਨ, 19 ਦਸੰਬਰ 2024 - ਜ਼ਿਲ੍ਹਾ ਤਰਨਤਾਰਨ ਦੇ ਚੰਬਾ ਕਲਾ' ਮੰਡ ਇਲਾਕੇ ’ਚ ਸਥਿਤ ਜ਼ਮੀਨ ਦੇ ਝਗੜੇ ਨੂੰ ਲੈ ਕੇ ਇਕ ਨੌਜਵਾਨ ਨੂੰ ਗੋਲੀ ਮਾਰ ਕੇ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਜਦੋਂ ਕਿ ਉਸਦਾ ਦੂਸਰਾ ਭਰਾ ਜ਼ਖ਼ਮੀ ਦੱਸਿਆ ਜਾ ਰਿਹਾ ਹੈ। ਜਿਸ ਨੂੰ ਤਰਨਤਾਰਨ ਦੇ ਗੁਰੂ ਨਾਨਕ ਦੇਵ ਸੁਪਰ ਸਪੈਸ਼ਿਲਟੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ।
ਦੂਜੇ ਪਾਸੇ ਥਾਣਾ ਚੋਹਲਾ ਸਾਹਿਬ ਦੀ ਪੁਲਿਸ ਨੇ ਇਕ ਦਰਜਨ ਤੋਂ ਵੱਧ ਲੋਕਾਂ ਖਿਲਾਫ ਕੇਸ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਸ ਸੰਬੰਧੀ ਮੀਡੀਆ ਦੇ ਨਾਲ ਗੱਲ ਬਾਤ ਕਰਦੇ ਹੋਏ ਪਰਿਵਾਰ ਮੈਬਰਾਂ ਅਤੇ ਪਿੰਡ ਦੇ ਮੌਜੂਦਾ ਸਰਪੰਚ ਸਵਿੰਦਰ ਸਿੰਘ ਨੇ ਦੱਸਿਆ ਕਿ ਇਹਨਾਂ ਦਾ ਪਿਛਲੇ ਸਮੇਂ ਤੋਂ ਕੋਈ ਪਿੰਡ ਦੇ ਲੋਕਾਂ ਦੇ ਨਾਲ ਵਿਵਾਦ ਚੱਲ ਰਿਹਾ ਸੀ। ਜਿਸ ਕਰਕੇ ਦੁਬਾਰਾ ਜਮੀਨ ਵਿੱਚ ਦੋਵਾਂ ਭਰਾਵਾਂ ਉੱਤੇ ਗੋਲੀਆਂ ਨਾਲ ਹਮਲਾ ਕੀਤਾ ਗਿਆ ।ਜਿਸ ਵਿੱਚ ਸਮਸੇਰ ਸਿੰਘ ਸ਼ੇਰਾ ਦੀ ਮੌਕੇ ਤੇ ਹੀ ਮੌਤ ਹੋ ਗਈ ।ਅਤੇ ਦੂਸਰਾ ਭਰਾ ਗੰਭੀਰ ਜਖਮੀ ਹੋ ਗਿਆ। ਮੌਕੇ ਦੀ ਵੀਡੀਓ ਅਤੇ ਤਸਵੀਰਾਂ ਵੀ ਸਾਹਮਣੇ ਆਈਆਂ ਹਨ।
ਉਨ੍ਹਾਂ ਦੱਸਿਆ ਕਿ ਗੋਲ਼ੀ ਲੱਗਣ ਨਾਲ ਸ਼ਮਸ਼ੇਰ ਸਿੰਘ (24) ਦੀ ਮੌਤ ਹੋ ਚੁੱਕੀ ਸੀ । ਅਤੇ ਦਵਿੰਦਰ ਸਿੰਘ ਨੂੰ ਜ਼ਖ਼ਮੀ ਹਾਲਤ ਵਿਚ ਤਰਨਾਤਰਨ ਦੇ ਹਸਪਤਾਲ ਦਾਖਲ ਕਰਵਾ ਦਿੱਤਾ ਗਿਆ ਹੈ। ਇਸ ਸੰਬੰਧੀ ਥਾਣਾ ਚੋਹਲਾ ਸਾਹਿਬ ਦੇ ਮੁਖੀ ਸਬ ਇੰਸਪੈਕਟਰ ਰਾਜ ਕੁਮਾਰ ਨਾਲ ਹੋਈ ਫੋਨ ਤੇ ਗੱਲਬਾਤ ਤੇ ਉਨ੍ਹਾਂ ਦੱਸਿਆ ਕਿ ਦੋਸੀਆ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਅਤੇ ਛਾਪੇਮਾਰੀ ਕੀਤੀ ਦਾ ਰਹੀ ਹੈ,। ਖਬਰ ਲਿਖਣ ਤੱਕ ਪਰਿਵਾਰ ਮੈਬਰਾਂ ਦਾ ਕਹਿਣਾ ਸੀ। ਕਿ ਜਿਨ੍ਹਾਂ ਸਮਾਂ ਇਨਸਾਫ਼ ਨਹੀਂ ਮਿਲਦਾ ਮ੍ਰਿਤਕ ਨੌਜਵਾਨ ਦਾ ਸੰਸਕਾਰ ਨਹੀਂ ਕੀਤਾ ਜਾਵੇਗਾ