SGPC ਦੇ ਹੁਕਮ ਮਗਰੋਂ ਕੀ ਕਿਹਾ ਜੱਥੇਦਾਰ ਹਰਪ੍ਰੀਤ ਸਿੰਘ ਨੇ ? (ਵੀਡੀਓ ਵੀ ਦੇਖੋ)
ਅੰਮ੍ਰਿਤਸਰ: ਅੱਜ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਐਸ ਜੀ ਪੀ ਸੀ ਨੇ ਕਿਹਾ ਕਿ ਉਹ ਆਪਣੇ ਅਹੁੱਦੇ ਤੋਂ 15 ਦਿਨਾਂ ਲਈ ਦੂਰ ਰਹਿਣ। ਇਹ ਹੁਕਮ 15 ਦਿਨਾਂ ਲਈ ਹੈ। ਇਸ ਮਾਮਲੇ 'ਤੇ ਆਪਣਾ ਪੱਖ ਰੱਖਦੇ ਹੋਏ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਫੈਸਲੇ ਦਾ ਪਹਿਲਾਂ ਹੀ ਪਤਾ ਸੀ ਅਤੇ ਹੁਣ ਉਨ੍ਹਾਂ ਨੂੰ ਇਸ ਨਾਲ ਕੋਈ ਫਰਕ ਨਹੀਂ ਪੈਂਦਾ।
ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..
https://www.facebook.com/BabushahiDotCom/videos/591895196823937
ਉਹਨਾਂ ਕਿਹਾ ਕਿ ਜਿਸ ਧੜੇ ਨੇ ਇਹ ਸ਼ਿਕਾਇਤ ਦਾਇਰ ਕੀਤੀ ਸੀ, ਉਹੀ ਧੜਾ ਹੁਣ ਇਹ ਫੈਸਲਾ ਕਰ ਰਿਹਾ ਹੈ। ਉਨ੍ਹਾਂ ਨੇ ਯਾਦ ਦਿਲਾਇਆ ਕਿ ਇਹ ਪਹਿਲੀ ਵਾਰੀ ਨਹੀਂ ਹੈ ਜਦੋਂ ਕਿਸੇ ਜੱਥੇਦਾਰ ਨੂੰ ਇੱਸ ਤਰ੍ਹਾਂ ਦੇ ਫੈਸਲੇ ਦਾ ਸਾਹਮਣਾ ਕਰਨਾ ਪਿਆ ਹੋਵੇ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਉਹ ਧਰਮ ਅਤੇ ਪੰਥ ਦੇ ਲਈ ਹਮੇਸ਼ਾ ਖੜੇ ਰਹਿਣਗੇ। ਉਨ੍ਹਾਂ ਕਿਹਾ ਕਿ "ਮੈਂ ਕਿਸੇ ਤੋਂ ਕੁਝ ਨਹੀਂ ਲੈਣਾ, ਮੇਰੀ ਸੰਗਤ ਨਾਲ ਸਾਂਝ ਰਵੇ ਅਤੇ ਮੇਰੀ ਪੰਥ ਨਾਲ ਸਾਂਝਾ ਰਹੇ। ਮੈਂ ਇਸ ਪਦਵੀ 'ਤੇ ਰਹਾਂ ਜਾਂ ਨਾ ਰਹਾਂ, ਮੇਰੀ ਪੰਥ ਨਾਲ ਸਾਂਝ ਕਦੇ ਨਹੀਂ ਟੁੱਟਣੀ ਚਾਹੀਦੀ।" ਉਹਨਾਂ ਆਖਿਆ ਕਿ ਕਸ਼ਟ ਤਾਂ ਆਉਂਦੇ ਰਹਿੰਦੇ ਹਨ ਪਰ ਇਹ ਕੋਈ ਨਵਾਂ ਮਾਮਲਾ ਨਹੀਂ ਹੈ। ਆਖ਼ਿਰ, ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਇਸ ਵੇਲੇ ਸ਼ਹੀਦੀ ਪੰਦਰਵਾੜਾ ਜਾਰੀ ਹੈ ਅਤੇ ਉਹ ਇਸ ਮਾਮਲੇ 'ਤੇ ਸ਼ਹੀਦੀ ਦਿਨਾਂ ਦੇ ਮਗਰੋਂ ਹੀ ਬੋਲਣਗੇ।