ਮੋਹਾਲੀ ’ਚ ਬਹੁ-ਮੰਜ਼ਲਾ ਇਮਾਰਤ ਡਿੱਗੀ, ਕਈ ਲੋਕਾਂ ਦੇ ਦੱਬੇ ਹੋਣ ਦਾ ਖਦਸ਼ਾ
ਮੋਹਾਲੀ, 21 ਦਸੰਬਰ 2024 - ਮੋਹਾਲੀ ਦੇ ਪਿੰਡ ਸੋਹਾਣਾ ’ਚ ਇੱਕ ਬਹੁ-ਮੰਜ਼ਲਾ ਇਮਾਰਤ ਢਹਿ-ਢੇਰੀ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਬਹੁ-ਮੰਜ਼ਲਾ ਇਮਾਰਤ ਦੇ ਮਲਬੇ ਹੇਠ ਕਈ ਲੋਕਾਂ ਦੇ ਦੱਬੇ ਹੋਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ।
ਘਟਨਾ ਤੋਂ ਤੁਰੰਤ ਬਾਅਦ ਵੱਡੀ ਗਿਣਤੀ 'ਚ ਲੋਕ ਮੌਕੇ 'ਤੇ ਇਕੱਠੇ ਹੋ ਗਏ ਅਤੇ ਸੁਰੱਖਿਆ ਕਰਮਚਾਰੀ ਅਤੇ ਸਥਾਨਕ ਪ੍ਰਸ਼ਾਸਨ ਬਚਾਅ ਕਾਰਜ 'ਚ ਲੱਗੇ ਹੋਏ ਹਨ। ਇਹ ਇਮਾਰਤ ਹਾਲ ਹੀ ਵਿੱਚ ਬਣਾਈ ਗਈ ਸੀ ਅਤੇ ਇਸ ਵਿੱਚ ਇੱਕ ਜਿਮ ਵੀ ਚੱਲ ਰਿਹਾ ਸੀ। ਖਦਸ਼ਾ ਜਤਾਇਆ ਜਾ ਰਿਹਾ ਹੈ ਕਿ ਘਟਨਾ ਦੇ ਸਮੇਂ ਲੋਕ ਜਿਮ 'ਚ ਕਸਰਤ ਕਰ ਰਹੇ ਸਨ।
ਹਾਦਸੇ ਕਾਰਨ ਮਾਲੀ ਦੇ ਨਾਲ-ਨਾਲ ਜਾਨੀ ਨੁਕਸਾਨ ਹੋਣ ਦਾ ਖਦਸ਼ਾ ਪ੍ਰਗਟਾਇਆ ਜਾ ਰਿਹਾ ਹੈ, ਫਿਲਹਾਲ ਇਮਾਰਤ ਦੇ ਡਿੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਰਾਹਤ ਅਤੇ ਬਚਾਅ ਦਾ ਕੰਮ ਜਾਰੀ ਹੈ ਪਰ ਫਿਲਹਾਲ ਇਹ ਕਹਿਣਾ ਮੁਸ਼ਕਿਲ ਹੈ ਕਿ ਇਸ ਹਾਦਸੇ 'ਚ ਕਿੰਨੇ ਲੋਕ ਜ਼ਖਮੀ ਹੋਏ ਹਨ।
ਪ੍ਰਸ਼ਾਸਨ ਵੱਲੋਂ ਬਚਾਅ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਸ ਕਾਰਨ ਸਥਾਨਕ ਨਿਵਾਸੀਆਂ ਅਤੇ ਪ੍ਰਸ਼ਾਸਨ ਵੱਲੋਂ ਮਲਬੇ ਹੇਠਾਂ ਦੱਬੇ ਲੋਕਾਂ ਨੂੰ ਕੱਢਣ ਦੀ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ ਜਾਂਚ ਤੋਂ ਬਾਅਦ ਹੀ ਪਤਾ ਲੱਗੇਗਾ।
ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਵੀ ਮੌਕੇ 'ਤੇ ਪਹੁੰਚ ਗਈ ਹੈ। ਹਾਦਸੇ ਤੋਂ ਬਾਅਦ ਬਹੁ-ਮੰਜ਼ਲਾ ਇਮਾਰਤ ਦੇ ਮਲਬੇ ਨੂੰ ਹਟਾ ਕੇ ਹੇਠਾਂ ਦੱਬੇ ਲੋਕਾਂ ਨੂੰ ਬਾਹਰ ਕੱਢਣ ਲਈ ਰਾਹਤ ਕਾਰਜ ਕੀਤੇ ਜਾ ਰਹੇ ਹਨ।