ਵੱਡੀ ਖ਼ਬਰ: ਕੇਜਰੀਵਾਲ ਨੇ ਬੁਲਾਈ ਪੰਜਾਬ ਦੇ ਸਾਰੇ ਵਿਧਾਇਕਾਂ ਤੇ ਮੰਤਰੀਆਂ ਦੀ ਮੀਟਿੰਗ
ਬਾਬੂਸ਼ਾਹੀ ਬਿਊਰੋ
ਚੰਡੀਗੜ੍ਹ, 24 ਦਸੰਬਰ 2024- ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ 'ਆਪ' ਪੰਜਾਬ ਦੇ ਸਾਰੇ ਵਿਧਾਇਕਾਂ ਅਤੇ ਕੈਬਨਿਟ ਮੰਤਰੀਆਂ ਨੂੰ ਦਿੱਲੀ ਚੋਣਾਂ ਤੋਂ ਪਹਿਲਾਂ ਮੀਟਿੰਗ ਲਈ ਬੁੱਧਵਾਰ ਨੂੰ ਦਿੱਲੀ ਬੁਲਾਇਆ ਹੈ।
ਮੀਟਿੰਗ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਆਪ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਤੋਂ ਇਲਾਵਾ ਸਮੂਹ ਲੀਡਰਸਿਪ ਹਾਜ਼ਰ ਰਹੇਗੀ।
ਆਪ ਦੇ ਸੂਤਰਾਂ ਮੁਤਾਬਿਕ ਕੇਜਰੀਵਾਲ ਪੰਜਾਬ ਵਿੱਚ ਨਗਰ ਨਿਗਮ ਚੋਣਾਂ ਤੋਂ ਬਾਅਦ ਵਿਧਾਇਕਾਂ ਅਤੇ ਮੰਤਰੀਆਂ ਨੂੰ ਸੰਬੋਧਨ ਕਰਨਗੇ।