ਦਿੱਲੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਪਾਰਟੀ ਨੇ ਨਵਤੇਜ ਸਿੰਘ ਚੀਮਾ ਨੂੰ ਕੀਤਾ ਅਬਜ਼ਰਵਰ ਨਿਯੁਕਤ
ਬਲਵਿੰਦਰ ਸਿੰਘ ਧਾਲੀਵਾਲ
ਸੁਲਤਾਨਪੁਰ ਲੋਧੀ 25 ਦਸੰਬਰ 2024 ਹਾਲਾਂਕਿ ਦਿੱਲੀ ਵਿਧਾਨ ਸਭਾ ਹੋਣ ਵਾਲੀਆਂ ਚੋਣਾਂ ਲਈ ਕਾਂਗਰਸ ਪਾਰਟੀ ਨੇ ਪੂਰੀ ਤਿਆਰੀ ਖਿੱਚ ਦਿੱਤੀ ਹੈ। ਪਾਰਟੀ ਵੱਲੋਂ ਚੋਣਾਂ ਨਾਲ ਸੰਬੰਧਿਤ ਖੇਤਰਾਂ ਦੇ ਆਗੂਆਂ, ਵਿਧਾਇਕਾਂ ਅਤੇ ਮੰਤਰੀਆਂ ਨਾਲ ਮੀਟਿੰਗਾਂ ਕਰਨ ਤੋ ਬਾਅਦ ਦਿੱਲੀ ਵਿਧਾਨ ਸਭਾ ਚੋਣਾਂ ਲਈ ਹੋਰਨਾਂ ਤੋਂ ਇਲਾਵਾ ਸੁਲਤਾਨਪੁਰ ਲੋਧੀ ਤੋਂ ਸਾਬਕਾ ਵਿਧਾਇਕ ਨਵਤੇਜ ਸਿੰਘ ਚੀਮਾ ਨੂੰ ਆਬਜ਼ਰਵਰ ਨਿਯੁਕਤ ਕੀਤਾ ਹੈ। ਇਸ ਦੇ ਨਾਲ ਹੀ ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਨਾਮਧਾਰੀ ਵੋਟਾਂ ਨੂੰ ਲੈਕੇ ਕਾਂਗਰਸ ਪਾਰਟੀ ਨੂੰ ਬੱਲ ਮਿਲੇਗਾ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਬਕਾ ਵਿਧਾਇਕ ਨਵਤੇਜ ਸਿੰਘ ਚੀਮਾ ਨੇ ਦਾਅਵਾ ਕੀਤਾ ਕਿ ਦਿੱਲੀ ਚੋਣਾਂ ਕਾਂਗਰਸ ਪਾਰਟੀ ਵੱਡੇ ਫ਼ਰਕ ਨਾਲ ਜਿੱਤੇਗੀ ਅਤੇ ਇਸ ਦਿੱਲੀ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਬਣੇਗੀ।
ਉਹਨਾਂ ਦੱਸਿਆ ਕਿ ਚੋਣਾਂ ਲਈ ਇਛੁੱਕ ਉਮੀਦਵਾਰਾਂ ਨੂੰ ਟਿਕਟਾਂ ਦਿੱਤੀਆਂ ਗਈਆਂ ਹਨ ਕੁਝ ਟਿਕਟਾਂ ਪ੍ਰੋਸੈਸ ਵਿੱਚ ਹਨ ਜਲਦੀ ਅਨਾਊਂਸ ਕਰ ਦਿੱਤਾ ਜਾਵੇਗਾ ਉਹਨਾਂ ਟਿਕਟਾਂ ਦਾ। ਚੋਣ ਪ੍ਰਕਿਰਿਆ ਵਿਚ ਮੈਰਿਟ, ਪਾਰਟੀ ਪ੍ਰਤੀ ਵਫ਼ਾਦਾਰੀ, ਇਲਾਕੇ ਦੇ ਸਮਾਜਿਕ ਸਮੀਕਰਨ ਅਤੇ ਜਿੱਤਣ ਦੀ ਯੋਗਤਾ ਨੂੰ ਪਹਿਲ ਦਿੱਤੀ ਗਈ ਹੈ। ਉਹਨਾਂ ਕਿਹਾ
ਕਿ ਆਮ ਆਦਮੀ ਪਾਰਟੀ ਲੋਕਾਂ ਦੇ ਮਨਾਂ ਵਿੱਚੋਂ ਉਤਰ ਚੁੱਕੀ ਹੈ, ਜਿਸ ਕਰਕੇ ਲੋਕ ਹੁਣ ‘ਆਪ’ ਨੂੰ ਮੂੰਹ ਨਹੀਂ ਲਾਉਣਗੇ। ਉਨ੍ਹਾਂ ਦਾਅਵਾ ਕੀਤਾ ਕਿ ਕਾਂਗਰਸ ਪਾਰਟੀ ਦਿੱਲੀ ਤੋਂ ਵੱਡੀ ਜਿੱਤ ਹਾਸਲ ਕਰੇਗੀ। ਇਸ ਆਮ ਆਦਮੀ ਪਾਰਟੀ ਨੇ ਦਿੱਲੀ ਵਾਸੀਆਂ ਨਾਲ ਧੋਖਾ ਕੀਤਾ ਹੈ, ਇਸ ਕਰਕੇ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਨਕਾਰ ਦਿੱਤਾ ਹੈ।