ਚੇਅਰਮੈਨ ਬਲਬੀਰ ਸਿੰਘ ਪਨੂੰ ਨੇ ਫਤਿਹਗੜ੍ਹ ਚੂੜੀਆਂ ਦੇ ਬਲਾਕ ਦੇ ਸਰਪੰਚਾਂ ਨਾਲ ਪਿੰਡਾਂ ਦੇ ਵਿਕਾਸ ਕਾਰਜਾਂ ਨੂੰ ਲੈ ਕੇ ਕੀਤੀ ਅਹਿਮ ਮੀਟਿੰਗ
ਰੋਹਿਤ ਗੁਪਤਾ
ਅਲੀਵਾਲ/ ਬਟਾਲਾ, 7 ਜਨਵਰੀ. ਬਲਬੀਰ ਸਿੰਘ ਪਨੂੰ, ਚੇਅਰਮੈਨ ਪਨਸਪ ਪੰਜਾਬ ਵਲੋਂ ਪਾਰਟੀ ਦਫਤਰ ਅਲੀਵਾਲ ਵਿੱਚ ਫਤਿਹਗੜ੍ਹ ਚੂੜੀਆਂ ਦੇ ਬਲਾਕ ਦੇ ਪੰਚਾਂ ਸਰਪੰਚਾਂ ਨਾਲ ਪਿੰਡਾਂ ਦੇ ਵਿਕਾਸ ਕਾਰਜਾਂ ਨੂੰ ਲੈ ਕੇ ਅਹਿਮ ਮੀਟਿੰਗ ਕੀਤੀ ਗਈ। ਇਸ ਮੌਕੇ ਉਨਾਂ ਦੀਆਂ ਦਿੱਕਤਾਂ ਸੁਣੀਆਂ ਗਈਆਂ ਅਤੇ ਚੇਅਰਮੈਨ ਪਨੂੰ ਨੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਗਿਆ ਕਿ ਪਿੰਡਾਂ ਦੇ ਵਿਕਾਸ ਲਈ ਉਨਾਂ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਸਰਕਾਰ ਵਲੋਂ ਹਰ ਲੋੜੀਦੀ ਸਹਾਇਤਾ ਮੁਹੱਈਆ ਕਰਵਾਈ ਜਾਵੇਗੀ।
ਚੇਅਰਮੈਨ ਪਨੂੰ ਨੇ ਸਾਰੇ ਸਰਪੰਚਾਂ ਪੰਚਾਂ ਤੇ ਵਰਕਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਪਿੰਡ ਵਿੱਚ ਸਰਕਾਰ ਵੱਲੋਂ ਮੁਹਈਆ ਕਰਵਾਈ ਜਾ ਰਹੀ ਆ ਸਹੂਲਤਾਂ ਦਾ ਲੋਕਾਂ ਨੂੰ ਵੱਧ ਤੋਂ ਵੱਧ ਲਾਭ ਮੁਹੱਈਆ ਕਰਵਾਉਣ, ਤਾਂ ਜੋ ਕਿਸੇ ਵੀ ਵਰਗ ਦਾ ਭਾਈਚਾਰਾ ਸਰਕਾਰ ਦੀਆਂ ਸਹੂਲਤਾਂ ਤੋਂ ਵਾਂਝਾ ਨਾ ਰਹੇ। ਉਨਾਂ ਅੱਗੇ ਕਿਹਾ ਕਿ ਪਿੰਡਾਂ ਵਿੱਚ ਸਰਬਪੱਖੀ ਵਿਕਾਸ ਬਿਨਾਂ ਪੱਖਪਾਤ ਦੇ ਕਰਵਾਏ ਜਾਣਗੇ ਅਤੇ ਵਿਕਾਸ ਕਾਰਜਾਂ ਵਿੱਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ।
ਇਸ ਮੌਕੇ ਬਲਾਕ ਪ੍ਰਧਾਨ ਸ਼ਮਸ਼ੇਰ ਸਿੰਘ, ਬਲਾਕ ਪ੍ਰਧਾਨ ਹਰਦੀਪ ਸਿੰਘ, ਕਰਮਜੀਤ ਸਿੰਘ ਬਰਾੜ, ਮਲਜਿੰਦਰ ਸਿੰਘ, ਕੁਲਬੀਰ ਸਿੰਘ, ਰਘਬੀਰ ਸਿੰਘ ਅਠਵਾਲ, ਗਗਨਦੀਪ ਸਿੰਘ, ਹਰਪ੍ਰੀਤ ਸਿੰਘ, ਕਰਨ ਬਾਠ, ਸੁਖਦੇਵ ਸਿੰਘ ਰਿੰਕੂ, ਜਗਜੀਤ ਸਿੰਘ, ਗੁਰ ਪ੍ਰਤਾਪ ਸਿੰਘ ਅਤੇ ਇਲਾਕੇ ਦੇ ਸਰਪੰਚ ਪੰਚ ਆਦਿ ਹਾਜ਼ਰ ਸਨ।